ਐਤਵਾਰ, ਜੁਲਾਈ 5, 2026 01:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਡੇਅਰੀ ਫਾਰਮਰਾਂ ਦੀਆਂ ਜਾਇਜ਼ ਮੰਗਾਂ ਜਲਦ ਕੀਤੀਆਂ ਜਾਣਗੀਆਂ ਹੱਲ: ਕੁਲਦੀਪ ਧਾਲੀਵਾਲ

by propunjabtv
ਮਈ 19, 2022
in ਦੇਸ਼, ਪੰਜਾਬ
0

ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਇੱਥੇ ਲਾਈਵਸਟਾਕ ਕੰਪਲੈਕਸ ਵਿਖੇ ਅਗਾਂਹਵਧੂ ਡੇਅਰੀ ਫਾਰਮਰਾਂ ਅਤੇ ਮੱਛੀ ਪਾਲਕਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਉਨ੍ਹਾਂ ਨੇ ਡੇਅਰੀ ਫਾਰਮਰਾਂ ਅਤੇ ਮੱਛੀ ਪਾਲਕਾਂ ਨੂੰ ਪੇਸ਼ ਆ ਰਹੀਆਂ ਦਿੱਕਤਾ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਕੈਬਨਿਟ ਮੰਤਰੀ ਨੇ ਇਸ ਮੌਕੇ ਕਿਹਾ ਕਿ ਸਰਕਾਰ ਖੇਤੀਬਾੜੀ ਵਿੱਚ ਵਿਭਿੰਨਤਾ ਲਿਆਉਣ ਲਈ ਵੱਚਨਬੱਧ ਹੈ, ਜਿਸ ਲਈ ਖੇਤੀਬਾੜੀ ਦੇ ਸਹਾਇਕ ਧੰਦੇ ਡੇਅਰੀ ਫਾਰਮਿੰਗ ਅਤੇ ਮੱਛੀ ਪਾਲਣ, ਤੇ ਪਸ਼ੂ ਪਾਲਣ ਨੂੰ ਵੱਡੇ ਪੱਧਰ ਤੇ ਪ੍ਰਫੁੱਲਿਤ ਕਰਨ ਅਤੇ ਇਸ ਖੇਤਰ ਵਿਚ ਸੂਬੇ ਨੂੰ ਮੋਹਰੀ ਬਣਾਉਣ ਲਈ ਵਿਆਪਕ ਮੁਹਿੰਮ ਸੂਬੇ ਭਰ ਵਿਚ ਚਲਾਈ ਜਾਵੇਗੀ। ਉਨ੍ਹਾਂ ਵੱਲੋਂ ਨੌਜਵਾਨਾਂ ਨੂੰ ਇਨ੍ਹਾਂ ਧੰਦਿਆਂ ਨਾਲ ਜੁੜਨ ਦੀ ਵੀ ਅਪੀਲ ਕੀਤੀ ਅਤੇ ਕਿਹਾ ਕਿ ਸਰਕਾਰ ਵਲੋਂ ਇੰਨਾਂ ਸਹਾਇਕ ਧੰਦਿਆਂ ਨਾਲ ਜੁੜਨ ਵਾਲਿਆਂ ਦੀ ਵੱਧ ਤੋਂ ਵੱਧ ਸਹਾਇਤਾ ਕੀਤੀ ਜਾਵੇਗੀ।

ਅੱਜ ਬਾਅਦ ਦੁਪਿਹਰ ਪਹਿਲਾਂ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਪ੍ਰੋਗਰੈਸਿਵ ਡੇਅਰੀ ਫਾਰਮਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨਾਂ ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਅੱਜ ਕੱਲ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਵਿਸਥਾਰ ਨਾਲ ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ ਕਰਕੇ ਹੱਲ ਕਰਵਾਉਣਗੇ।

ਇਸ ਤੋਂ ਪਹਿਲਾਂ ਪੀ.ਡੀ.ਐਫ.ਏ. ਦੇ ਪ੍ਰਧਾਨ ਦਲਜੀਤ ਸਿੰਘ ਦੀ ਅਗਵਾਈ ਵਿਚ ਡੇਅਰੀ ਫਾਰਮਰਾਂ ਵਲੋਂ ਦੁੱਧ ਦੇ ਰੇਟ ਵਧਾਉਣ, ਸਸਤੀ ਫੀਡ ਉਪਲੱਬਧ ਕਰਵਾਉਣ ਆਦਿ ਤੋਂ ਇਲਾਵਾ ਦੁੱਧ ਦੀਆਂ ਕੀਮਤਾਂ ਵਾਸਤੇ ਸਟੇਬਲਾਈਜੇਸ਼ਨ ਫੰਡ ਕਾਇਮ ਕਰਨ ਸਬੰਧੀ ਸੁਝਾਅ ਪੇੁਸ਼ ਕੀਤੇ ਗਏ।ਇਸ ਨਾਲ ਹੀ ਮੋਜੂਦ ਡੇਅਰੀ ਫਾਰਮਰਾਂ ਵੱਲੋਂ ਮਿਲਾਵਟੀ ਦੁੱਧ ਦੇ ਧੰਦੇ ਤੇ ਨਕੇਲ ਕੱਸਣ ਲਈ ਸਖਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਗਈ।

ਮੰਤਰੀ ਕੁਲਦੀਪ ਧਾਲੀਵਾਲ ਨੇ ਇਸ ਮੌਕੇ ਕਿਹਾ ਕਿ ਹਾਲੇ ਵੀ ਸੂਬੇ ਦੇ ਅੱਧੇ ਪਿੰਡ ਵੇਰਕਾ ਨਾਲ ਨਹੀਂ ਜੂੜੇ ਹੋਏ ਅਤੇ ਉਨਾਂ ਦਾ ਮੁੱਖ ਟੀਚਾ ਸਾਰੇ ਪਿੰਡਾਂ ਵਿਚ ਡੇਅਰੀ ਫਾਰਮਿੰਗ ਦੇ ਧੰਦੇ ਨਾਲ ਲੋਕਾਂ ਨੂੰ ਜੋੜ ਕੇ ਸਹਿਕਾਰਤਾ ਲਹਿਰ ਨੂੰ ਸੂਬੇ ਵਿਚ ਹੋਰ ਮਜਬੂਤ ਕਰਨਾ ਹੈ।ਇਸ ਮੌਕੇ ਮੰਤਰੀ ਨੇ ਕਿਹਾ ਕਿ ਸਰਕਾਰ ਨੂੰ ਬਣੇ ਹਾਲੇ ਦੋ ਮਹੀਨੇ ਦਾ ਸਮਾਂ ਹੀ ਹੋਇਆ ਹੈ ਸੋ ਸਾਰੇ ਡੇਅਰੀ ਫਾਰਮਰ ਸਰਕਾਰ ਨਾਲ ਸਹਿਯੋਗ ਕਰਨ ਅਤੇ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇਗਾ।

ਇਸ ਉਪਰੰਤ ਮੰਤਰੀ ਨੇ ਮੱਛੀ ਅਤੇ ਝੀਂਗਾ ਪਾਲਕਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੇ ਵਿਚਾਰ ਸੁਣੇ ਅਤੇ ਸਰਕਾਰ ਵਲੋਂ ਇਸ ਕਿੱਤੇ ਨੂੰ ਪ੍ਰਫੁਲਤ ਕਰਨ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦਾ ਵਾਅਦਾ ਕੀਤਾ।ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦੇ ਹੋਏ ਮੰਤਰੀ ਨੇ ਕਿਹਾ ਕਿ ਨੋਜਵਾਨਾਂ ਨੂੰ ਮੱਛੀ ਅਤੇ ਝੀਂਗਾ ਪਾਲਣ ਨਾਲ ਜੋੜ ਕੇ ਇੱਕ ਲੱਖ ਏਕੜ ਖਾਰੇਪਣ ਨਾਲ ਪ੍ਰਭਾਵਿਤ ਜਮੀਨ ਨੂੰ ਝੀਂਗਾ ਪਾਲਣ ਅਧੀਨ ਲਿਆਂਦਾ ਜਾਵੇ। ਇਸ ਵਾਸਤੇ ਨੋਜਵਾਨਾਂ ਨੂੰ ਨਿਯਮਤ ਤੌਰ ਤੇ ਝੀਂਗਾ ਪਾਲਣ ਦੀ ਟ੍ਰੇਨਿੰਗ ਮੁੱਹਈਆ ਜਾਵੇ। ਮੱਛੀ ਅਤੇ ਝੀਂਗਾ ਪਾਲਕਾਂ ਦੇ ਸੁਝਾਅ ਨੂੰ ਪ੍ਰਵਾਨ ਕਰਦਿਆਂ ਮੰਤਰੀ ਨੇ ਉਪ-ਕੁਲਪਤੀ, ਗੁਰੂ ਆਗੰਦ ਦੇਵ ਵੈਟਨਰੀ ਐਨੀਮਲ ਸਾਇਸਜ਼ ਯੂਨਿਵਰਸਿਟੀ ਡਾ. ਇੰਦਰਜੀਤ ਸਿੰਘ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਝੀਂਗਾ ਪਾਲਣ ਲਈ ਕਿਸਾਨਾਂ ਨੂੰ ਹਰ ਸਾਲ ਜਨਵਰੀ, ਫਰਵਰੀ ਅਤੇ ਮਾਰਚ ਦੇ ਮਹੀਨੇ ਟ੍ਰੇਨਿੰਗ ਦੇਣ ਲਈ ਪ੍ਰਬੰਧ ਕੀਤੇ ਜਾਣ।

ਕਿਸਾਨਾਂ ਨੇ ਮੰਤਰੀ ਨੂੰ ਸੁਝਾਅ ਦਿੱਤਾ ਕਿ ਖਾਲੀ ਪਈਆਂ ਪੰਚਾਇਤੀ ਜਮੀਨਾਂ ਨੂੰ ਮੱਛੀ ਪਾਲਣ ਅਧੀਨ ਲਿਆਉਣ ਲਈ ਠੇਕੇ ਤੇ ਦਿੱਤੀਆਂ ਜਾਣ ਤੇ ਨੂੰ ਠੇਕੇ ਤੇ ਦੇਣ ਸਬੰਧੀ ਪ੍ਰਣਾਲੀ ਨੂੰ ਹੋਰ ਸੌਖਾਲਾ ਬਣਾਇਆ ਜਾਵੇ।ਜਿਸ ਸਬੰਧੀ ਉਨਾਂ ਖਾਲੀ ਅਣਵਰਤੀਆਂ ਪੰਚਾਇਤੀ ਜ਼ਮੀਨਾ ਸਬੰਧੀ ਜਾਣਕਾਰੀ ਇਕੱਤਰ ਕਰਨਮ ਲਈ ਹੁਕਮ ਜਾਰੀ ਕੀਤੇ ਤਾਂ ਜੋ ਮੱਛੀ ਪਾਲਣ ਅਧੀਨ ਰਕਬੇ ਨੂੰ ਹੋਰ ਵਧਾਇਆ ਜਾ ਸਕੇ।

ਇਕ ਹੋਰ ਵਿਚਾਰ ਨਾਲ ਸਹਿਮਤੀ ਪ੍ਰਗਟ ਕਰਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮੱਛੀ ਤੇ ਝੀਂਗਾ ਪਾਲਣ ਵਾਸਤੇ ਬਿਜਲੀ ਦੇ ਖਰਚਿਆਂ ਨੂੰ ਘਟਾਉਣ ਲਈ ਸੋਲਰ ਪੰਪਾਂ ਨੂੰ ਸਬਸਿਡੀ ਤੇ ਲਗਾਵਾਉਣ ਸਬੰਧੀ ਤਜ਼ਵੀਜ ਤਿਆਰ ਕਰਕੇ ਪੇਸ਼ ਕੀਤੀ ਜਾਵੇ, ਉਨ੍ਹਾਂ ਨਾਲ ਹੀ ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸੋਲਰ ਪੰਪ ਲਗਵਾਉਣ ਦੇ ਚਾਹਵਾਨ ਮੱਛੀ ਅਤੇ ਝੀਂਗਾ ਪਾਲਕਾਂ ਦੇ ਕੇਸ ਵੀ ਵਿਭਾਗ ਵਲੋਂ ਤਿਆਰ ਕਰਕੇ ਪੇਡਾ ਨੂੰ ਭੇਜੇ ਜਾਣ ਅਤੇ ਪੂਰੀ ਪੈਰਵਾਈ ਕੀਤੀ ਜਾਵੇ।

ਮੱਛੀ ਤਲਾਬਾਂ ਵਿੱਚ ਮੱਛੀ ਦੀ ਚੋਰੀ ਦੀ ਸਮੱਸਿਆ ਦੇ ਹੱਲ ਸਬੰਧੀ ਮੰਤਰੀ ਨੇ ਵਿਭਾਗ ਨੂੰ ਹੁਕਮ ਦਿੱਤੇ ਲਈ ਤਲਾਬਾਂ ਤੇ ਸੀ.ਸੀ.ਟੀ.ਵੀ ਦੀ ਸਹੂਲਤ ਪ੍ਰਦਾਨ ਕਰਨ ਲਈ ਤਜ਼ਵੀਜ ਤਿਆਰ ਕੀਤੀ ਜਾਵੇ। ਇਸ ਤੋਂ ਇਲਾਵਾ ਮੰਤਰੀ ਨੇ ਮੱਛੀ ਤੇ ਝੀਂਗੇ ਦੀ ਫਸਲ ਦੇ ਬੀਮੇ ਦੀ ਸਹੂਲਤ ਕਿਸਾਨਾਂ ਨੂੰ ਪ੍ਰਦਾਨ ਕਰਨ ਲਈ ਸੰਭਾਵਨਾਵਾ ਤਲਾਸ਼ ਕਰਨ ਲਈ ਆਦੇਸ਼ ਦਿੱਤੇ ਗਏ।

ਇਸ ਮੀਟਿੰਗ ਵਿਚ ਵਿਕਾਸ ਪ੍ਰਤਾਪ, ਪ੍ਰਮੁੱਖ ਸਕੱਤਰ, ਕਲਦੀਪ ਸਿੰਘ ਸੰਘਾ ਮੈਨੇਜਿੰਗ ਡਾਇਰੈਕਟਰ, ਮਿਲਕਫੈੱਡ ਪਸੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ, ਡਾ. ਸੁਭਾਸ਼ ਚੰਦਰ, ਡਾਇਰੈਕਟਰ, ਪਸ਼ੂ ਪਾਲਣ ਵਿਭਾਗ, ਕੁਲਦੀਪ ਸਿੰਘ ਜੱਸੋਵਾਲ, ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਡਾ. ਇੰਦਰਜੀਤ ਸਿੰਘ, ਵਾਈਸ ਚਾਂਸਲਰ, ਗਡਵਾਸੂ, ਸੁਖਵਿੰਦਰ ਸਿੰਘ ਵਾਲੀਆ ਸਹਾਇਕ ਡਾਇਰੈਕਟਰ ਮੱਛੀ ਪਾਲਣ ਵਿਭਾਗ ਅਤੇ ਡੇਅਰੀ ਵਿਕਾਸ ਵਿਭਾਗ ਤੋਂ ਇਲਾਵਾ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Tags: dairy farmerskuldeep dhaliwalLegitimate demands
Share203Tweet127Share51

Related Posts

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

ਹੈਦਰਾਬਾਦ ਦੀ ਔਰਤ ਨੇ ਹੋਟਲ ਵਿੱਚ ਕੀਤਾ ਚੈਕ ਇਨ, ਦੋਸਤ ਨਾਲ ਵੀਡੀਓ ਕਾਲ ‘ਤੇ ਲਈ ਆਪਣੀ ਜਾਨ

ਜੁਲਾਈ 3, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026

ਸੜਕਾਂ ‘ਤੇ ਈ-ਰਿਕਸ਼ਾ ਰੋਕਣ ਵਾਲੀਆਂ ਚੀਨੀ ਐਪਾਂ ‘ਤੇ ਨੂੰ ਲੈ ਕੇ ਕੇਂਦਰ ਨੇ ਦਿੱਤੇ ਹੁਕਮ

ਜੁਲਾਈ 3, 2026

ਵੱਡੀ ਖ਼ਬਰ : Air India ਨੇ ਅੰਤਰਰਾਸ਼ਟਰੀ ਉਡਾਣਾਂ ‘ਤੇ ਘਟਾਇਆ ਫਿਊਲ ਸਰਚਾਰਜ, ਸਸਤੀਆਂ ਹੋਣਗੀਆਂ ਟਿਕਟਾਂ

ਜੁਲਾਈ 3, 2026
Load More

Recent News

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

ਹੈਦਰਾਬਾਦ ਦੀ ਔਰਤ ਨੇ ਹੋਟਲ ਵਿੱਚ ਕੀਤਾ ਚੈਕ ਇਨ, ਦੋਸਤ ਨਾਲ ਵੀਡੀਓ ਕਾਲ ‘ਤੇ ਲਈ ਆਪਣੀ ਜਾਨ

ਜੁਲਾਈ 3, 2026

ਅਗਲੇ 3 ਦਿਨਾਂ ‘ਚ 16 ਰਾਜਾਂ ‘ਚ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ ,ਪੜ੍ਹੋ IMD ਦੀ ਅਪਡੇਟ

ਜੁਲਾਈ 3, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.