ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਵਿਖੇ ਇੱਕ ਮੰਦਭਾਗੀ ਘਟਨਾ ਵਾਪਰ ਗਈ ਹੈ।ਜਿਸ ਨਾਲ ਸਿੱਖ ਮਰਿਆਦਾ, ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।ਦੱਸਣਯੋਗ ਹੈ ਕਿ ਸਿੱਖ ਧਰਮ ਦੀ ਆਸਥਾ ਦੇ ਕੇਂਦਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਇੱਕ ਸਿਰਫਿਰੇ ਵਿਅਕਤੀ ਵਲੋਂ ਸਿਗਰੇਟ ਪੀ ਕੇ ਧੂੰਆਂ ਸੁੱਟਣ ਦੀ ਘਟਨਾ ਬੇਹੱਦ ਨਿੰਦਣਯੋਗ ਹੈ, ਜਿਸ ਨੇ ਸਿੱਖ ਸੰਗਤਾਂ ਦੇ ਹਿਰਦੇ ਵਲੂੰਦਰ ਦਿੱਤੇ ਹਨ।
ਬੇਅਦਬੀ ਦੀ ਇਹ ਘਟਨਾ ਤਖ਼ਤ ਸਾਹਿਬ ਦੇ ਗ੍ਰੰਥੀ ਸਾਹਿਬਾਨ, ਸੇਵਾਦਾਰਾਂ ਅਤੇ ਕੀਰਤਨੀਏ ਸਿੰਘਾਂ ਦੀ ਹਾਜ਼ਰੀ ‘ਚ ਵਾਪਰੀ।ਸ਼੍ਰੋਮਣੀ ਕਮੇਟੀ ਕੁਝ ਸਿੱਖ ਵਿਰੋਧੀ ਸ਼ਕਤੀਆਂ ਇਹੋ ਜਿਹੀਆਂ ਘਟੀਆ ਹਰਕਤਾਂ ਕਰਕੇ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖਰਾਬ ਕਰਨਾ ਚਾਹੁੰਦੇ ਹਨ।ਫਿਲਹਾਲ ਥਾਣਾ ਆਨੰਦਪੁਰ ਸਾਹਿਬ ਦੀ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦਾ ਪਰਚਾ ਦਰਜ ਕਰ ਲਿਆ ਹੈ।
ਐੱਫਆਈਆਰ ਨੰਬਰ 0122 ਅਨੁਸਾਰ ਘਟੀਆ ਹਰਕਤ ਨੂੰ ਅੰਜ਼ਾਮ ਦੇਣ ਵਾਲੇ ਦਾ ਨਾਂ ਪਰਮਜੀਤ ਸਿੰਘ ਹੈ,ਜੋ ਕਿ ਲੁਧਿਆਣਾ ਜ਼ਿਲ੍ਹੇ ਦੇ ਮੁਹੱਲਾ ਮਹਾਰਾਜ ਨਗਰ ਦਾ ਰਹਿਣ ਵਾਲਾ ਹੈ।ਜ਼ਿਕਰਯੋਗ ਹੈ ਕਿ ਮੌਕੇ ‘ਤੇ ਮੌਜੂਦ ਸੰਗਤ ਨੇ ਤੁਰੰਤ ਉਸ ਵਿਅਕਤੀ ਨੂੰ ਕਾਬੂ ਕਰ ਲਿਆ ਅਤੇ ਮੈਨੇਜਰ ਸਾਹਿਬ ਦੇ ਦਫ਼ਤਰ ਪੇਸ਼ ਕਰ ਦਿੱਤਾ।ਸੇਵਾਦਾਰ ਨੇ ਬਿਆਨ ਦਿੱਤਾ ਕਿ ਦੋਸ਼ੀ ਪਰਮਜੀਤ ਸਿੰਘ ਨੇ ਸਾਰਾ ਕੁਝ ਜਾਣ ਬੁੱਝ ਕੇ ਸੋਚੀ ਸਮਝੀ ਸਾਜਿਸ਼ ਦੇ ਤਹਿਤ ਕੀਤਾ ਹੈ ਸਿੱਖਾਂ ਦੀਆਂ ਭਾਵਨਾਂ ਨੂੰ ਠੇਸ ਪਹੁੰਚਾਈ ਹੈ।
ਗੁਰੂ ਘਰ ਦੀ ਬੇਅਦਬੀ ਕਰਨ ਵਾਲਿਆਂ ਦੇ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।ਪੰਜਾਬ ਪਿਛਲੇ ਸਮੇਂ ਦੌਰਾਨ ਪੰਜਾਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰੀਆਂ ਹਨ।ਅਜਿਹੀ ਨੀਚ ਹਰਕਤਾਂ ਕਰਕੇ ਸਿੱਖ ਸੰਗਤਾਂ ਦੀ ਭਾਵਨਾ ਨੂੰ ਸੱਟ ਮਾਰੀ ਜਾ ਰਹੀ ਹੈ।ਦੱਸਣਯੋਗ ਹੈ ਕਿ ਇਹ ਬੇਅਦਬੀ ਕਰਨ ਵਿਅਕਤੀ ਦੀ ਸ਼ਿਕਾਇਤ ਕਰਨ ਵਾਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸੇਵਾਦਾਰ ਸਵਰਨ ਸਿੰਘ ਹਨ, ਜੋ ਆਨੰਦਪੁਰ ਸਾਹਿਬ ਦੇ ਪਿੰਡ ਲੋਧੀਪੁਰ ਦੇ ਰਹਿਣ ਵਾਲੇ ਹਨ।