ਅੰਮ੍ਰਿਤਸਰ ਰੋਡ ‘ਤੇ ਸਥਿਤ ਖਾਲਸਾ ਹੱਟ ਨੂੰ ਅੱਗ ਲੱਗਣ ਕਾਰਨ ਸ਼ਹਿਰ ‘ਚ ਹਫੜਾ-ਦਫੜੀ ਮਚ ਗਈ। ਅੱਗ ਇੰਨੀ ਭਿਆਨਕ ਸੀ ਕਿ ਦੁਕਾਨ ਵਿੱਚ ਰੱਖਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਇਸ ਕਾਰਨ ਕਰੋੜਾਂ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ।
ਖਾਲਸਾ ਹੱਟ ਦੇ ਮਾਲਕ ਜੈਇੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਚੌਕੀਦਾਰ ਤੋਂ ਦੁਕਾਨ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਉਸ ਨੇ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਜੈਇੰਦਰ ਨੇ ਦੱਸਿਆ ਕਿ ਫਾਇਰ ਬ੍ਰਿਗੇਡ 80 ਫੀਸਦੀ ਤੱਕ ਹੀ ਅੱਗ ‘ਤੇ ਕਾਬੂ ਪਾ ਸਕੀ ਹੈ। ਉਸ ਤੋਂ ਬਾਅਦ ਪਾਣੀ ਅਤੇ ਵਾਹਨਾਂ ਦੀ ਕਮੀ ਕਾਰਨ ਅੱਗ ‘ਤੇ ਕਾਬੂ ਪਾਉਣਾ ਮੁਸ਼ਕਲ ਹੋ ਗਿਆ।
ਜੈਇੰਦਰ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਫਾਇਰ ਵਿਭਾਗ ਨੂੰ ਗੱਡੀਆਂ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ। ਥਾਣਾ ਸਦਰ ਦੇ ਐਡੀਸ਼ਨਲ ਐਸਐਚਓ ਬਲਜੀਤ ਕੌਰ ਨੇ ਦੱਸਿਆ ਕਿ ਭਾਰੀ ਪੁਲੀਸ ਫੋਰਸ ਮੌਕੇ ’ਤੇ ਪੁੱਜੀ ਅਤੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਪਰ ਅੱਗ ਇੰਨੀ ਭਿਆਨਕ ਸੀ ਕਿ ਇਸ ‘ਤੇ ਕਾਬੂ ਪਾਉਣਾ ਮੁਸ਼ਕਲ ਸੀ।