ਦਿੱਲੀ ਵਿੱਚ ਬਹੁਤ ਹੀ ਵੱਡਾ ਹਾਦਸਾ ਸਾਹਮਣੇ ਆਇਆ ਹੈ ,ਸਾਗਰਪੁਰ ਥਾਣਾ ‘ਚ ਵੀਰਵਾਰ ਨੂੰ ਬੱਚਿਆਂ ਦੇ ਸਾਹਮਣੇ ਇਕ ਔਰਤ ਦਾ ਕਤਲ ਕਰ ਦਿੱਤਾ ਗਿਆ ਜਿਸਦੇ ਦੋ ਛੋਟੇ-ਛੋਟੇ ਸਨ ਉਹਨਾਂ ਛੋਟਿਆਂ ਬੱਚਿਆਂ ਸਾਹਮਣੇ ਹੀ ਮਾਂ ਦਾ ਕਤਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ । ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ।ਪੁਲਿਸ ਨੇ ਅੱਗੇ ਦੱਸਿਆ ਕਿ ਘਟਨਾ ਵਾਲੀ ਥਾਂ ‘ਤੇ ਇੱਕ ਸੀਸੀਟੀਵੀ ਕੈਮਰਾ ਲਗਾਇਆ ਗਿਆ ਸੀ। ਫੁਟੇਜ ਵਿਚ ਦਿਖਾਇਆ ਗਿਆ ਹੈ ਕਿ ਔਰਤ ਆਪਣੇ ਬੱਚਿਆਂ ਨਾਲ ਘਰ ਜਾ ਰਹੀ ਸੀ।
ਇਸ ਦੌਰਾਨ ਇਕ ਵਿਅਕਤੀ ਉਸ ਦਾ ਪਿੱਛਾ ਕਰ ਰਿਹਾ ਸੀ। ਦੁਪਹਿਰ ਕਰੀਬ 2:10 ਵਜੇ ਮੁਲਜ਼ਮਾਂ ਨੇ ਔਰਤ ਨੂੰ ਉਸ ਦੇ ਬੱਚਿਆਂ ਦੇ ਸਾਹਮਣੇ ਚਾਕੂ ਮਾਰ ਦਿੱਤਾ। ਔਰਤ ਨੇ ਵੀ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਬਚ ਨਹੀਂ ਸਕੀ। ਹਮਲਾ ਕਰਨ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਪਿੱਛਾ ਕੀਤਾ, ਫਿਰ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਦੋਸ਼ੀ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਪਹਿਰ ਸਮੇਂ ਸਾਗਰਪੁਰ ਥਾਣੇ ‘ਚ ਪੀ.ਸੀ.ਆਰ. ਆਦਮੀ ਨੇ ਦੱਸਿਆ ਕਿ ਇੱਕ ਔਰਤ ਨੂੰ ਚਾਕੂ ਮਾਰਿਆ ਗਿਆ, ਅਸੀਂ ਤੁਰੰਤ ਮੌਕੇ ‘ਤੇ ਪਹੁੰਚ ਗਏ। ਔਰਤ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਉਹ ਪੱਛਮੀ ਸਾਗਰਪੁਰ ਇਲਾਕੇ ਦੀ ਰਹਿਣ ਵਾਲੀ ਸੀ। ਔਰਤ ਅਤੇ ਦੋਸ਼ੀ ਦੋਵੇਂ ਗੁਆਂਢੀ ਸਨ। ਇਸ ਤੋਂ ਬਾਅਦ ਔਰਤ ਨੇ ਘਰ ਬਦਲ ਲਿਆ। ਹਾਲਾਂਕਿ ਕਤਲ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦਾ ਪਤਾ ਲਗਾਉਣ ਲਈ ਆਸਪਾਸ ਦੇ ਲੋਕਾਂ ਤੋਂ ਪੁੱਛਗਿੱਛ ਕਰ ਰਹੀ ਹੈ।