ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਮੰਗਲਵਾਰ ਨੂੰ ਤਿਆਗਰਾਜ ਸਟੇਡੀਅਮ ਵਿੱਚ ਦਿੱਲੀ ਸਰਕਾਰ ਦੇ ‘ਬਿਜ਼ਨੈਸ ਬਲਾਸਟਰਸ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇਹ ਪ੍ਰੋਗਰਾਮ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਲਾਗੂ ਕੀਤਾ ਜਾਵੇਗਾ ਅਤੇ ਇਸਦਾ ਉਦੇਸ਼ ਸਕੂਲ ਪੱਧਰ ਤੇ ਨੌਜਵਾਨ ਉੱਦਮੀ ਪੈਦਾ ਕਰਨਾ ਹੈ। ਸਿਸੋਦੀਆ ਨੇ ਕਿਹਾ, ” ‘ਬਿਜ਼ਨੈੱਸ ਬਲਾਸਟਰਸ’ ਪ੍ਰੋਗਰਾਮ ਸ਼ੁਰੂ ਕਰਨ ‘ਤੇ ਮੈਨੂੰ ਮਾਣ ਹੈ। ਇਹ ਦੇਸ਼ ਦੇ ਵਿਕਾਸ ਦੀ ਨੀਂਹ ਪੱਥਰ ਵਜੋਂ ਕੰਮ ਕਰੇਗਾ |
ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਪਾਇਲਟ ਪ੍ਰੋਜੈਕਟ ਵਜੋਂ ਸਫਲ ਰਿਹਾ ਅਤੇ 11 ਵੀਂ ਅਤੇ 12 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕਾਰੋਬਾਰ ਸ਼ੁਰੂ ਕਰਨ ਲਈ 2,000 ਰੁਪਏ ਦਿੱਤੇ ਜਾਣਗੇ। ਸਿੱਖਿਆ ਮੰਤਰੀ ਨੇ ਕਿਹਾ ਕਿ 11ਵੀਂ ਅਤੇ 12 ਵੀਂ ਜਮਾਤ ਦੇ ਵਿਦਿਆਰਥੀਆਂ ਲਈ ਤਿਆਰ ਕੀਤਾ ਗਿਆ ਇਹ ਪ੍ਰੋਗਰਾਮ ਦੇਸ਼ ਦੀ ਤਰੱਕੀ ਦਾ ਆਧਾਰ ਬਣੇਗਾ। ਇਸ ਦੇ ਜ਼ਰੀਏ, ਬੱਚੇ ਨੌਕਰੀਆਂ ਲਈ ਨਹੀਂ ਭੱਜਣਗੇ ਪਰ ਨੌਕਰੀਆਂ ਇਨ੍ਹਾਂ ਬੱਚਿਆਂ ਦੇ ਪਿੱਛੇ ਲੱਗਣਗੀਆਂ |
ਮੰਤਰੀ ਨੇ ਕਿਹਾ ਕਿ ਜੇਕਰ ਇਸ ਪਹਿਲ ਨੂੰ ਸਹੀ ਢੰਗ ਨਾਲ ਲਾਗੂ ਕੀਤਾ ਜਾਂਦਾ ਹੈ, ਤਾਂ ਇਹ ਭਾਰਤ ਨੂੰ ਇੱਕ ਵਿਕਾਸਸ਼ੀਲ ਦੇਸ਼ ਤੋਂ ਵਿਕਸਤ ਦੇਸ਼ ਬਣਾ ਸਕਦਾ ਹੈ। ਇਹ ਪ੍ਰੋਗਰਾਮ ਖਿਚਦੀਪੁਰ ਦੇ ‘ਸਕੂਲ ਆਫ਼ ਐਕਸੀਲੈਂਸ’ ਵਿਖੇ ਪਾਇਲਟ ਪ੍ਰੋਜੈਕਟ ਵਜੋਂ ਸ਼ੁਰੂ ਕੀਤਾ ਗਿਆ ਸੀ. ਸਿਸੋਦੀਆ ਨੇ ਕਿਹਾ ਕਿ ਇਸ ਦਾ ਉਦੇਸ਼ ਬੱਚਿਆਂ ਵਿੱਚ ਇਹ ਭਾਵਨਾ ਪੈਦਾ ਕਰਨਾ ਹੈ ਕਿ ਉਹ ਜੋ ਵੀ ਕਰਦੇ ਹਨ, ਉਨ੍ਹਾਂ ਨੂੰ ਉੱਦਮੀ ਸੋਚ ਨਾਲ ਕਰਨਾ ਚਾਹੀਦਾ ਹੈ।