ਦਿੱਲੀ ਦੇ ਇੰਡੀਆ ਗੇਟ ‘ਤੇ ਬਲਦੀ ਅਮਰ ਜਵਾਨ ਜੋਤੀ ਨੂੰ ਅੱਜ ਰਾਸ਼ਟਰੀ ਯੁੱਧ ਸਮਾਰਕ ‘ਤੇ ਬਲਦੀ ਹੋਈ ਲਾਟ ਨਾਲ ਮਿਲਾ ਦਿੱਤਾ ਜਾਵੇਗਾ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇਸ ਫੈਸਲੇ ਦਾ ਵਿਰੋਧ ਕੀਤਾ ਹੈ। ਰਾਹੁਲ ਗਾਂਧੀ ਨੇ ਕਿਹਾ ਹੈ ਕਿ ਕੁਝ ਲੋਕ ਦੇਸ਼ ਭਗਤੀ ਅਤੇ ਕੁਰਬਾਨੀ ਨੂੰ ਨਹੀਂ ਸਮਝ ਸਕਦੇ। ਅਮਰ ਜਵਾਨ ਜੋਤੀ ਇੰਡੀਆ ਗੇਟ ‘ਤੇ ਪਿਛਲੇ 50 ਸਾਲਾਂ ਤੋਂ ਬਲ ਰਹੀ ਹੈ।
बहुत दुख की बात है कि हमारे वीर जवानों के लिए जो अमर ज्योति जलती थी, उसे आज बुझा दिया जाएगा।
कुछ लोग देशप्रेम व बलिदान नहीं समझ सकते- कोई बात नहीं…
हम अपने सैनिकों के लिए अमर जवान ज्योति एक बार फिर जलाएँगे!— Rahul Gandhi (@RahulGandhi) January 21, 2022
ਰਾਹੁਲ ਗਾਂਧੀ ਨੇ ਟਵੀਟ ਕਰਕੇ ਲਿਖਿਆ, ”ਬਹੁਤ ਦੁੱਖ ਦੀ ਗੱਲ ਹੈ ਕਿ ਜੋ ਅਮਰ ਜੋਤੀ ਸਾਡੇ ਬਹਾਦਰ ਸੈਨਿਕਾਂ ਲਈ ਬਲਦੀ ਸੀ, ਉਹ ਅੱਜ ਬੁਝ ਜਾਵੇਗੀ। ਕੁਝ ਲੋਕ ਦੇਸ਼ ਭਗਤੀ ਅਤੇ ਕੁਰਬਾਨੀ ਨੂੰ ਨਹੀਂ ਸਮਝ ਸਕਦੇ। ਅਸੀਂ ਆਪਣੇ ਜਵਾਨਾਂ ਲਈ ਅਮਰ ਜਵਾਨ ਜੋਤੀ ਨੂੰ ਇੱਕ ਵਾਰ ਫਿਰ ਜਲਾਵਾਂਗੇ।