ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਟੋਕੀਓ ਓਲੰਪਿਕਸ ਵਿੱਚ ਸੋਨ ਤਗਮਾ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਉਹ ਦੇਸ਼ ਲਈ ਵਿਅਕਤੀਗਤ ਸੋਨ ਤਮਗਾ ਜਿੱਤਣ ਵਾਲਾ ਦੂਜਾ ਖਿਡਾਰੀ ਅਤੇ ਪਹਿਲਾ ਅਥਲੀਟ ਬਣ ਗਿਆ ਹੈ। ਨੀਰਜ ਨੇ ਆਪਣੀ ਦੂਜੀ ਕੋਸ਼ਿਸ਼ ਵਿੱਚ 87.58 ਮੀਟਰ ਦੀ ਦੂਰੀ ਨਾਲ ਪਹਿਲਾ ਸਥਾਨ ਹਾਸਲ ਕੀਤਾ। ਚੈੱਕ ਗਣਰਾਜ ਦੇ ਯਾਕੂਬ ਵਾਲਡੇਜ਼ 86.67 ਮੀਟਰ ਨਾਲ ਦੂਜੇ ਸਥਾਨ ‘ਤੇ ਰਹੇ,
ਜਦੋਂ ਕਿ ਉਨ੍ਹਾਂ ਦੇ ਦੇਸ਼ ਦੇ ਵਿਤੇਸਲਾਵ ਵੇਸੇਲੀ ਨੇ 85.44 ਮੀਟਰ ਦੇ ਨਾਲ ਕਾਂਸੀ ਦਾ ਤਮਗਾ ਹਾਸਲ ਕੀਤਾ।
ਨੀਰਜ ਚੋਪੜਾ ਨੇ ਟੋਕੀਓ ਉਲੰਪਿਕ ‘ਚ ਗੋਲਡ ਮੈਡਲ ਜਿੱਤਣ ਤੋਂ ਬਾਅਦ ਪ੍ਰੈੱਸ ਕਾਨਫ੍ਰੰਸ ਦੌਰਾਨ ਵੱਡੀ ਗੱਲ ਕਹੀ ਹੈ ਕਿ ਉਹ ਆਪਣੀ ਜਿੱਤ ਮਿਲਖਾ ਸਿੰਘ ਸਣੇ ਸਾਰੇ ਉਨ੍ਹਾਂ ਐਥਲੀਟਾਂ ਨੂੰ ਸਮਰਪਿਤ ਕਰਦਾ ਹਾਂ, ਜੋ ਥੋੜ੍ਹੇ ਜਿਹੇ ਅੰਤਰ ਨਾਲ ਮੈਡਲ ਤੋਂ ਖੁੰਝ ਜਾਂਦੇ ਹਨ।