ਲੁਧਿਆਣਾ ਦੀ ਇੱਕ ਔਰਤ ਵੱਲੋਂ ਬੈਂਸ ਖਿਲਾਫ ਜਬਰ ਜਨਾਹ ਦੇ ਇਲ਼ਜਾਮ ਲਗਾਏ ਗਏ ਹਨ | ਜਿਸ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਸਿਮਰਜੀਤ ਸਿੰਘ ਬੈਂਸ ਵੱਲੋਂ ਹਾਈ ਕੋਰਟ ਵਿਚ ਦਾਇਰ ਕੀਤੀ ਗਈ ਪਟੀਸ਼ਨ ਨੂੰ ਹਾਈ ਕੋਰਟ ਵੱਲੋਂ ਖਾਰਜ ਕਰਨ ਤੋਂ ਬਾਅਦ ਪੀੜਤ ਮਹਿਲਾ ਨੇ ਕਿਹਾ ਕਿ ਜਦ ਤੱਕ ਪੁਲਿਸ ਸਿਮਰਜੀਤ ਸਿੰਘ ਬੈਂਸ ਨੂੰ ਗ੍ਰਿਫ਼ਤਾਰ ਨਹੀਂ ਕਰਦੀ ਉਦੋਂ ਤਕ ਪੁਲੀਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਜਾਰੀ ਰਹੇਗਾ।
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਪੀੜਤ ਮਹਿਲਾ ਅਤੇ ਉਨ੍ਹਾਂ ਦੇ ਵਕੀਲ ਹਰੀਸ਼ ਰਾਏ ਢਾਂਡਾ ਨੇ ਕਿਹਾ ਕਿ ਹਾਈ ਕੋਰਟ ਨੇ ਨਿਚਲੀ ਅਦਾਲਤ ਦੇ ਹੁਕਮਾਂ ਨੂੰ ਬਰਕਰਾਰ ਰੱਖਦੇ ਹੋਏ ਬੈਂਸ ਦੀ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵੱਲੋਂ ਹੁਣ ਤਕ ਬੈਂਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਰਾਜਨੀਤਕ ਦਬਾਅ ਹੇਠ ਕੰਮ ਕਰ ਰਹੀ ਹੈ ਤੇ ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਪੁਲਿਸ ਬੈਂਸ ਨੂੰ ਗ੍ਰਿਫ਼ਤਾਰ ਨਹੀਂ ਕਰਦੀ ਉਦੋਂ ਤੱਕ ਉਨ੍ਹਾਂ ਵੱਲੋਂ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਜਾਰੀ ਰਹੇਗਾ।