ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦੇ ਵਿੱਚ ਲਗਾਤਾਰ ਬਦਲਾਅ ਆ ਰਿਹਾ ਹੈੈ |ਇਨ੍ਹਾਂ ਵੱਧ ਰਹੀਆਂ ਤੇਲ ਦੀਆਂ ਕੀਮਤਾਂ ਦਾ ਸਾਡੀ ਜੇਬ ‘ਤੇ ਬਹੁਤ ਅਸਰ ਪੈ ਰਿਹਾ ਹੈ | ਇਸ ਲਈ ਅਸੀਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਤੇ ਨਜ਼ਰ ਰੱਖਦੇ ਹਾਂ। ਘਰੇਲੂ ਤੇਲ ਕੰਪਨੀਆਂ ਨੇ 20 ਅਗਸਤ ਸ਼ੁੱਕਰਵਾਰ ਲਈ ਪੈਟਰੋਲ ਅਤੇ ਡੀਜ਼ਲ ਦੇ ਰੇਟ ਜਾਰੀ ਕੀਤੇ ਹਨ।
ਇੰਡੀਅਨ ਆਇਲ ਦੀ ਵੈਬਸਾਈਟ ਦੇ ਅਨੁਸਾਰ, ਅੱਜ ਵੀ ਤੇਲ ਦੀਆਂ ਕੀਮਤਾਂ ਵਿੱਚ ਬਦਲਾਅ ਆਇਆ ਹੈ ਅਤੇ ਲਗਾਤਾਰ ਤੀਜੇ ਦਿਨ ਡੀਜ਼ਲ ਦੀ ਕੀਮਤ ਵਿੱਚ ਕਟੌਤੀ ਕੀਤੀ ਗਈ ਹੈ। ਡੀਜ਼ਲ ਦੀਆਂ ਕੀਮਤਾਂ ਬੁੱਧਵਾਰ ਤੋਂ ਹੀ ਹੇਠਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਹਾਲਾਂਕਿ, ਪੈਟਰੋਲ ਦੀ ਕੀਮਤ ਉਹੀ ਬਣੀ ਹੋਈ ਹੈ।
ਰਾਜਧਾਨੀ ਦਿੱਲੀ ਵਿੱਚ ਵੀਰਵਾਰ ਨੂੰ ਜਿੱਥੇ ਪੈਟਰੋਲ 101.84 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਇਸ ਦੇ ਨਾਲ ਹੀ ਡੀਜ਼ਲ 20 ਪੈਸੇ ਘੱਟ ਕੇ 89.27 ਰੁਪਏ ਪ੍ਰਤੀ ਲੀਟਰ ‘ਤੇ ਆ ਗਿਆ ਹੈ। ਲਗਾਤਾਰ ਤੀਜੇ ਦਿਨ ਕੀਮਤ ਘਟਣ ਕਾਰਨ ਦਿੱਲੀ ਵਿੱਚ ਡੀਜ਼ਲ ਹੁਣ ਤੱਕ 60 ਪੈਸੇ ਸਸਤਾ ਹੋ ਗਿਆ ਹੈ। ਮੁੰਬਈ ਵਿੱਚ ਵੀ ਡੀਜ਼ਲ 20 ਪੈਸੇ ਸਸਤਾ ਹੋ ਕੇ 96.84 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਸ ਦੇ ਨਾਲ ਹੀ ਪੈਟਰੋਲ ਦੀ ਕੀਮਤ 107.83 ਰੁਪਏ ਪ੍ਰਤੀ ਲੀਟਰ ਹੈ। ਪੈਟਰੋਲ ਡੀਜ਼ਲ ਦੀਆਂ ਕੀਮਤਾਂ ਬਹੁਤ ਵਧੀਆਂ ਅਤੇ 42 ਦਿਨਾਂ ਦੇ ਅੰਦਰ ਪੈਟਰੋਲ 11.52 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ। ਹਾਲਾਂਕਿ 18 ਜੁਲਾਈ ਤੋਂ ਇਸ ਦੀਆਂ ਕੀਮਤਾਂ ਸਥਿਰ ਹਨ।
ਸ਼ਹਿਰ ‘ਚ ਪੈਟਰੋਲ ਡੀਜ਼ਲ ਦੇ ਰੇਟ
- ਨਵੀਂ ਦਿੱਲੀ- 101.84 89.27
- ਮੁੰਬਈ- 107.83 96.84
- ਕੋਲਕਾਤਾ -102.08 92.32
- ਚੇਨਈ -99.47 93.84
- ਬੰਗਲੁਰੂ -105.25 94.65
- ਚੰਡੀਗੜ੍ਹ -97.93 88.93