ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ ਕਿਸਾਨਾਂ ਦੇ ਖਾਤਿਆਂ ‘ਚ ਸਾਲ ‘ਚ 3 ਵਾਰ 2 ਹਜ਼ਾਰ ਦੀ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾਂਦੀ ਹੈ।
ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ ਤਹਿਤ ਸੋਮਵਾਰ ਭਾਵ ਭਲਕੇ ਅਗਲੀ ਕਿਸ਼ਤ ਕਿਸਾਨਾਂ ਦੇ ਖਾਤਿਆਂ ‘ਚ ਜਾਰੀ ਕੀਤੀ ਜਾਵੇਗੀ।ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਦਫਤਰ ਦੇ ਅਨੁਸਾਰ 9.75 ਕਰੋੜ ਤੋਂ ਵੱਧ ਲਾਭਪਾਤਰੀ ਕਿਸਾਨ ਪਰਿਵਾਰਾਂ ਨੂੰ 19500 ਕਰੋੜ ਤੋਂ ਜਿਆਦਾ ਰਾਸ਼ੀ ਦਾ ਭੁਗਤਾਨ ਕੀਤਾ ਜਾਵੇਗਾ।
ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਲਾਭਪਾਤਰੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਕਿਸਾਨਾਂ ਨੂੰ ਵੀ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੇ ਤਹਿਤ, ਯੋਗ ਲਾਭਪਾਤਰੀ ਕਿਸਾਨ ਪਰਿਵਾਰਾਂ ਨੂੰ ਪ੍ਰਤੀ ਸਾਲ 6000 ਰੁਪਏ ਦਾ ਵਿੱਤੀ ਲਾਭ ਦਿੱਤਾ ਜਾਂਦਾ ਹੈ ਅਤੇ ਇਹ ਵਿੱਤੀ ਲਾਭ ਹਰ ਚਾਰ ਮਹੀਨਿਆਂ ਵਿਚ 2000 ਰੁਪਏ ਦੀਆਂ ਤਿੰਨ ਕਿਸ਼ਤਾਂ ਵਿਚ ਦਿੱਤਾ ਜਾਂਦਾ ਹੈ।