ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕੁਝ ਦਿਨ ਪਹਿਲਾਂ ਜਲੰਧਰ ਅਤੇ ਲੁਧਿਆਣਾ ‘ਚ ਭਾਰੀ ਵਿਰੋਧ ਹੋਇਆ ਸੀ।
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਦੇ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕਰਦਿਆਂ ਕੇਂਦਰ ਸਰਕਾਰ ਦੇ ਖਪਤਕਾਰ ਮਾਮਲਿਆਂ, ਖੁਰਾਕ ਅਤੇ ਜਨਤਕ ਵੰਡ ਮੰਤਰੀ ਪੀਯੂਸ਼ ਗੋਇਲ ਨੂੰ ਪੱਤਰ ਲਿਖ ਕੇ ਐੱਫ.ਸੀ.ਆਈ ਵਲੋਂ ਪੰਜਾਬ ‘ਚ ਝੋਨੇ ਅਤੇ ਕਣਕ ਦੀ ਖ੍ਰੀਦ ਦੇ ਮਾਮਲੇ ‘ਚ ਸਰਕਾਰ ਨੇ ਨਵੇਂ ਨਿਰਧਾਰਤ ਨਿਯਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।
ਦੱਸਣਯੋਗ ਹੈ ਕਿ ਅਸ਼ਵਨੀ ਸ਼ਰਮਾ ਨੇ ਕੇਂਦਰੀ ਮੰਤਰੀ ਪੀਯੂਸ਼ ਗੋਇਲ ਤੋਂ ਮੰਗ ਕੀਤੀ ਕਿ ਪੰਜਾਬ ਦੇ ਮੌਸਮ ਨੂੰ ਧਿਆਨ ‘ਚ ਰੱਖਦੇ ਹੋਏ ਕਿਸਾਨਾਂ ਦੀ ਫਸਲ ਪੁਰਾਣੀ ਗੁਣਵੱਤਾ ਦੇ ਆਧਾਰ ‘ਤੇ ਹੀ ਖ੍ਰੀਦੀ ਜਾਵੇ, ਤਾਂ ਜੋ ਉਨ੍ਹਾਂ ਦੀ ਫਸਲ ਦੀ ਖ੍ਰੀਦ ‘ਤੇ ਕੋਈ ਅਸਰ ਨਾ ਪਵੇ।