ਬੁੱਧਵਾਰ, ਫਰਵਰੀ 18, 2026 03:57 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਯੂਨੀਵਰਸਿਟੀ -ਪੰਜਾਬ ਵਿਧਾਨ ਸਭਾ ਵਿਚ ਮਤਾ ਪਾਸ ਕੀਤਾ, ਭਾਜਪਾ ਦਾ ਵੀ ਆਇਆ ਬਿਆਨ , ਪੜ੍ਹੋ

by propunjabtv
ਜੂਨ 30, 2022
in Featured News, ਦੇਸ਼, ਰਾਜਨੀਤੀ
0

ਪੰਜਾਬ ਵਿਧਾਨ ਸਭਾ ਦੇ ਸੈਸ਼ਨ îਚ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਯੂਨੀਵਰਸਿਟੀ ਤੇ ਮਤਾ ਪੇਸ਼ ਕੀਤਾ, ਬਹਿਸ ਤੋਂ ਬਾਅਦ ਮਤਾ ਪਾਸ ਕਰ ਦਿੱਤਾ ਗਿਆ ਹੈ।

ਇਹ ਜਿਕਰਯੋਗ ਹੈ ਕਿ ਸਿੱਖਿਆ ਮੰਤਰੀ ਮੀਤ ਹੇਅਰ ਨੇ ਆਖਿਆ ਕਿ ਪੰਜਾਬ ਯੂਨੀਵਰਸਿਟੀ ਸਾਡੀ ਵਿਰਾਸਤ ਹੈ ਅਤੇ ਇਹ ਸਾਡੇ ਪੰਜਾਬੀਆਂ ਦੀ ਹੋਂਦ ਦਾ ਮਾਮਲਾ ਹੈ।ਕਿਸੇ ਹਾਲ ਵਿੱਚ ਇਸਦਾ ਕੇਂਦਰੀਕਰਨ ਨਹੀਂ ਹੋਣ ਦੇਵਾਂਗੇ । ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ।ਪੰਜਾਬ ਯੂਨੀਵਰਸਿਟੀ ਦੇ ਨਾਲ ਚੰਡੀਗੜ੍ਹ, ਪੰਜਾਬੀ ਬੋਲਦੇ ਇਲਾਕੇ ਅਤੇ ਪਾਣੀਆਂ ਉੱਤੇ ਪੰਜਾਬ ਦਾ ਪੂਰਾ ਹੱਕ ਹੈ।

 ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਪੇਸ਼ ਮਤਾ

ਸਦਨ ਇਸ ਗੱਲ ਨੂੰ ਮੰਨਦਾ ਹੈ ਅਤੇ ਮਾਨਤਾ ਦਿੰਦਾ ਹੈ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਰਾਜ ਦੇ ਇੱਕ ਐਕਟ ਅਰਥਾਤ ਪੰਜਾਬ ਯੂਨੀਵਰਸਿਟੀ ਐਕਟ 1947 ਦੇ ਨਾਲ ਸੁਤੰਤਰਤਾ ਪ੍ਰਾਪਤੀ ਪਿੱਛੋਂ ਮੁੜ ਸ਼ੁਰੂ ਕੀਤੀ ਗਈ ਸੀ ਅਤੇ ਉਸ ਉਪਰੰਤ 1966 ਵਿੱਚ ਪੰਜਾਬ ਰਾਜ ਦੇ ਪੁਨਰਗਠਨ ਸਮੇਂ ਸੰਸਦ ਵੱਲੋਂ ਲਾਗੂ ਕੀਤੇ ਗਏ ਪੰਜਾਬ ਪੁਨਰਗਠਨ ਐਕਟ, 1966 ਦੀ ਧਾਰਾ 72 (1) ਅਧੀਨ ਇਸ ਨੂੰ ਅੰਤਰ-ਰਾਜੀ ਸੰਸਥਾ ਘੋਸ਼ਿਤ ਕੀਤਾ ਗਿਆ ਸੀ। ਆਪਣੀ ਸਥਾਪਨਾ ਤੋਂ ਲੈ ਕੇ, ਪੰਜਾਬ ਯੂਨੀਵਰਸਿਟੀ ਪੰਜਾਬ ਰਾਜ ਵਿੱਚ ਨਿਰੰਤਰ ਅਤੇ ਨਿਰਵਿਘਨ ਕੰਮ ਕਰ ਰਹੀ ਹੈ। ਇਸ ਨੂੰ ਪੰਜਾਬ ਦੀ ਉਸ ਸਮੇਂ ਦੀ ਰਾਜਧਾਨੀ ਲਾਹੌਰ ਤੋਂ ਹੁਸ਼ਿਆਰਪੁਰ ਅਤੇ ਫਿਰ ਚੰਡੀਗੜ੍ਹ, ਪੰਜਾਬ ਦੀ ਰਾਜਧਾਨੀ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਪੰਜਾਬ ਦੇ 175 ਤੋਂ ਵੱਧ ਕਾਲਜ, ਜੋ ਕਿ ਫਾਜ਼ਿਲਕਾ, ਫਿਰੋਜ਼ਪੁਰ, ਹੁਸ਼ਿਆਰਪੁਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਐਸ.ਬੀ.ਐਸ. ਨਗਰ ਜ਼ਿਲ੍ਹਿਆਂ ਵਿੱਚ ਸਥਿਤ ਹਨ, ਇਸ ਸਮੇਂ ਪੰਜਾਬ ਯੂਨੀਵਰਸਿਟੀ ਨਾਲ ਮਾਨਤਾ ਪ੍ਰਾਪਤ ਹਨ। ਸਮੁੱਚਾ ਖੇਤਰੀ ਅਧਿਕਾਰ ਖੇਤਰ ਅਤੇ ਅਬਾਦੀ, ਜਿਸ ਨੂੰ ਪੰਜਾਬ ਯੂਨੀਵਰਸਿਟੀ ਪੂਰਾ ਕਰ ਰਹੀ ਹੈ, ਮੁੱਖ ਤੌਰ ਤੇ ਪੰਜਾਬ ਰਾਜ ਵਿੱਚ ਆਉਂਦੀ ਹੈ, ਚੰਡੀਗੜ੍ਹ ਦੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਅਧੀਨ ਖੇਤਰ ਤੋਂ ਇਲਾਵਾ, ਜੋ ਕਿ ਪਵਿੱਤਰ ਸਦਨ ਦੇ ਬਹੁਤ ਸਾਰੇ ਮਤਿਆਂ ਤੋਂ ਬਾਅਦ ਵੀ ਸਿਰਫ ਪੰਜਾਬ ਰਾਜ ਦੀ ਰਾਜਧਾਨੀ ਵਜੋਂ ਬਹਾਲ ਨਹੀਂ ਕੀਤਾ ਗਿਆ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਵਜੋਂ ਚੱਲਦਾ ਰਿਹਾ ਹੈ।

ਇਤਿਹਾਸਿਕ ਤੌਰ ਤੇ, ਪੰਜਾਬ ਦੇ ਲੋਕ ਇਸ ਯੂਨੀਵਰਸਿਟੀ ਨਾਲ ਸ਼ੁਰੂ ਤੋਂ ਹੀ ਬਹੁਤ ਗਏ ਤੌਰ ਤੇ ਜੁੜੇ ਹੋਏ ਹਨ ਅਤੇ ਇਸ ਯੂਨੀਵਰਸਿਟੀ ਦੀ ਸਥਾਪਨਾ ਨਾਲ ਹੀ ਆਪਣੀ ਪਛਾਣ ਬਣਾਈ ਹੈ। ਪੰਜਾਬ ਯੂਨੀਵਰਸਿਟੀ ਇਤਿਹਾਸਿਕ, ਖੇਤਰੀ ਅਤੇ ਸੱਭਿਆਚਾਰਕ ਕਾਰਨਾਂ ਕਰਕੇ ਪੰਜਾਬੀਆਂ ਦੇ ਮਨਾਂ ਵਿੱਚ ਇਕ ਭਾਵਨਾਤਮਕ ਸਥਾਨ ਰੱਖਦੀ ਹੈ। ਯੂਨੀਵਰਸਿਟੀ ਪੰਜਾਬ ਦੀ ਵਿਰਾਸਤ ਅਤੇ ਵਿਰਸੇ ਦੇ ਵਿਦਿਅਕ ਅਤੇ ਸੱਭਿਆਚਾਰਕ ਪ੍ਰਤੀਕ ਵਜੋਂ ਇਸ ਹੱਦ ਤੱਕ ਉਭਰੀ ਹੈ ਕਿ ਇਹ ਲਗਭਗ ਪੰਜਾਬ ਰਾਜ ਦਾ ਸਮਾਨਾਰਥੀ ਬਣ ਗਈ ਹੈ।

ਇਸ ਤੱਥ ਦੇ ਬਾਵਜੂਦ ਕਿ ਹਰਿਆਣਾ ਅਤੇ ਹਿਮਾਚਲ ਰਾਜਾਂ ਨੇ ਯੂਨੀਵਰਸਿਟੀ ਨੂੰ ਰੱਖ-ਰਖਾਅ ਘਾਟੇ ਦੀਆਂ ਗ੍ਰਾਂਟਾਂ ਵਿੱਚ ਆਪਣਾ ਹਿੱਸਾ ਦੇਣਾ ਬੰਦ ਕਰ ਦਿੱਤਾ ਸੀ, ਪੰਜਾਬ ਰਾਜ ਨੇ ਆਪਣਾ ਹਿੱਸਾ 20 ਪ੍ਰਤੀਸ਼ਤ ਤੋਂ ਵਧਾ ਕੇ 40 ਪ੍ਰਤੀਸ਼ਤ ਕਰ ਦਿੱਤਾ ਹੈ ਅਤੇ 1976 ਤੋਂ ਲਗਾਤਾਰ ਭੁਗਤਾਨ ਕੀਤਾ ਜਾ ਰਿਹਾ ਹੈ। ਹਰਿਆਣਾ ਸਰਕਾਰ ਨੇ ਇੱਕਪਾਸੜ ਤੌਰ ਤੇ ਯੂਨੀਵਰਸਿਟੀ ਤੋਂ ਆਪਣੇ ਕਾਲਜਾਂ ਦੀ ਮਾਨਤਾ ਵਾਪਸ ਲੈ ਲਈ ਅਤੇ ਇਹਨਾਂ ਨੂੰ ਹਰਿਆਣਾ ਰਾਜ ਦੀਆਂ ਹੋਰ ਯੂਨੀਵਰਸਿਟੀਆਂ ਵਿੱਚ ਤਬਦੀਲ ਕਰ ਦਿੱਤਾ, ਜਿਸ ਨਾਲ ਯੂਨੀਵਰਸਿਟੀ ਦੇ ਮਾਲੀਏ ਵਿੱਚ ਕਮੀ ਆਈ ਹੈ। ਭਾਰਤ ਸਰਕਾਰ ਨੇ 27-10-1997 ਦੀ ਆਪਣੀ ਨੋਟੀਫਿਕੇਸ਼ਨ ਰਾਹੀਂ ਯੂਨੀਵਰਸਿਟੀ ਦੀਆਂ ਵੱਖ-ਵੱਖ ਗਵਰਨਿੰਗ ਬਾਡੀਜ਼ ਵਿੱਚੋਂ ਹਰਿਆਣਾ ਦੀ ਨੁਮਾਇੰਦਗੀ ਖ਼ਤਮ ਕਰ ਦਿੱਤੀ ਸੀ।

ਇਸ ਸਦਨ ਨੇ ਦੇਖਿਆ ਹੈ ਕਿ ਯੂਨੀਵਰਸਿਟੀ ਆਪਣੇ ਵਿੱਤੀ ਮਾਮਲਿਆਂ ਦਾ ਪ੍ਰਬੰਧਨ ਅਤੇ ਸੰਚਾਲਨ ਇੱਕਪਾਸੜ ਢੰਗ ਨਾਲ ਕਰ ਰਹੀ ਹੈ। ਹਾਲਾਂਕਿ ਪੰਜਾਬ ਰਾਜ ਨੇ ਵਿੱਤੀ ਸਾਲ 2020-21 ਦੇ ਦੌਰਾਨ ਗ੍ਰਾਂਟ-ਇਨ-ਏਡ ਨੂੰ 20 ਕਰੋੜ ਰੁਪਏ ਤੋਂ ਵਧਾ ਕੇ 45.30 ਕਰੋੜ ਰੁਪਏ ਕਰ ਦਿੱਤਾ ਹੈ, ਜੋ ਕਿ 75% ਤੋਂ ਜ਼ਿਆਦਾ ਵਾਧਾ ਹੈ। ਇਸ ਤੋਂ ਇਲਾਵਾ, ਯੂਨੀਵਰਸਿਟੀ ਦੁਆਰਾ ਪੰਜਾਬ ਵਿੱਚ ਸਥਿਤ ਮਾਨਤਾ ਪ੍ਰਾਪਤ ਕਾਲਜਾਂ ਤੋਂ ਲਗਭਗ 100 ਕਰੋੜ ਰੁਪਏ ਸਾਲਾਨਾ ਇਕੱਤਰ ਕੀਤੇ ਜਾਂਦੇ ਹਨ। ਇਹ ਚੋਖਾ ਵਾਧਾ ਪੰਜਾਬ ਯੂਨੀਵਰਸਿਟੀ ਦੀਆਂ ਲੋੜਾਂ ਦੇ ਅਨੁਕੂਲ ਨਹੀਂ ਹੋ ਸਕਦਾ, ਪਰ ਅਜਿਹਾ ਇਸ ਕਾਰਨ ਹੋਇਆ ਹੈ ਕਿ ਇੱਥੇ ਕੋਈ ਦੁਵੱਲੀ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਨਹੀਂ ਹੈ।

ਇਹ ਸਦਨ ਦ੍ਰਿੜਤਾ ਅਤੇ ਸਰਬਸੰਮਤੀ ਨਾਲ ਮਹਿਸੂਸ ਕਰਦਾ ਹੈ ਕਿ ਪੰਜਾਬ ਯੂਨੀਵਰਸਿਟੀ ਦੋ ਚਰਿੱਤਰ ਨੂੰ ਬਦਲਣ ਦਾ ਕੋਈ ਵੀ ਫੈਸਲਾ ਪੰਜਾਬ ਦੇ ਲੋਕਾਂ ਨੂੰ ਪ੍ਰਵਾਨ ਨਹੀਂ ਹੋਵੇਗਾ ਅਤੇ ਇਸ ਲਈ ਇਸ ਯੂਨੀਵਰਸਿਟੀ ਦੇ ਸੁਭਾਅ ਅਤੇ ਚਰਿੱਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਭਾਰਤ ਸਰਕਾਰ ਨੂੰ ਨਹੀਂ ਕਰਨੀ ਚਾਹੀਦੀ। ਜੇਕਰ ਕੋਈ ਪ੍ਰਸਤਾਵ ਵਿਚਾਰਿਆ ਜਾ ਰਿਹਾ ਹੈ ਤਾਂ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਜਾਣਾ ਚਾਹੀਦਾ ਹੈ।

ਇਸ ਲਈ ਇਹ ਸਦਨ ਰਾਜ ਸਰਕਾਰ ਨੂੰ ਪੁਰਜ਼ੋਰ ਸਿਫਾਰਸ਼ ਕਰਦਾ ਹੈ ਕਿ ਉਹ ਉਪਰੋਕਤ ਅਨੁਸਾਰ ਕੇਂਦਰ ਸਰਕਾਰ ਨਾਲ ਮਾਮਲਾ ਉਠਾਏ ਕਿ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਯੂਨੀਵਰਸਿਟੀ ਦੇ ਸੁਭਾਅ ਅਤੇ ਚਰਿੱਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਨਾ ਕੀਤੀ ਜਾਵੇ।”

ਭਾਜਪਾ ਨੇ ਕਿਹਾ ਕਿ ਕੇਂਦਰ ਦਾ ਅਜਿਹਾ ਕੋਈ ਇਰਾਦਾ ਨਹੀਂ ਹੈ ਅਤੇ ਇਹ ਮਤਾ ਹੀ ਗਲਤ ਹੈ।

 

Tags: meet hayerPUpunjabpunjab university
Share202Tweet126Share51

Related Posts

ਮਿਸਲ ਸਤਲੁਜ ਦੀ ਅਗਵਾਈ ਹੇਠ ‘ਪੂਰਾ ਪੰਜਾਬ ਲਹਿਰ’ ਦਾ ਮੋਹਾਲੀ ਤੋਂ ਆਗਾਜ਼ ,ਪਹਿਲੇ ਦਿਨ ਜਨਤਕ ਦਸਤਖ਼ਤ ਪਟੀਸ਼ਨ ਦੀਆਂ 50 ਹਜ਼ਾਰ ਕਾਪੀਆਂ ਜਾਰੀ

ਫਰਵਰੀ 17, 2026

ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਲਈ ਮੁੰਬਈ ਪਹੁੰਚੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ, ਜਾਣੋ ਕਿਸ ਮੁੱਦੇ ਤੇ ਹੋਈ ਅਹਿਮ ਚਰਚਾ

ਫਰਵਰੀ 17, 2026

ਪਹਿਲਗਾਮ ਅੱਤਵਾਦੀ ਹਮਲੇ ਦੇ ਮਹੀਨਿਆਂ ਬਾਅਦ ਦੁਬਾਰਾ ਖੁੱਲ੍ਹਣਗੇ ਜੰਮੂ-ਕਸ਼ਮੀਰ ਦੇ ਇਹ 14 ਸੈਰ-ਸਪਾਟਾ ਸਥਾਨ

ਫਰਵਰੀ 17, 2026

ਵਿਲੇਜ ਡਿਫੈਂਸ ਕਮੇਟੀਆਂ’ ਦੇ ਸਹੁੰ ਚੁੱਕ ਸਮਾਗਮ ‘ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ

ਫਰਵਰੀ 17, 2026

ਸਰਕਾਰ ਨੇ ਹੁਣ ਤੱਕ 2,000 ਕਿਲੋ ਨਸ਼ਾ ਫੜਿਆ, ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ‘ਚ ਡੱਕਿਆ ਅਤੇ ਉਨ੍ਹਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਏ- ਕੇਜਰੀਵਾਲ

ਫਰਵਰੀ 17, 2026

ਮੋਗਾ : AAP ਦੀ ਰੈਲੀ ‘ਚ ਤਾਇਨਾਤ ਪੁਲਸ ਮੁਲਾਜ਼ਮਾਂ ‘ਤੇ ਚੜ੍ਹੀ ਬੱਸ, 4 ਗੰਭੀਰ ਜ਼ਖ਼ਮੀ

ਫਰਵਰੀ 16, 2026
Load More

Recent News

Smokin Aces Casino Experience

ਫਰਵਰੀ 18, 2026

ਮਿਸਲ ਸਤਲੁਜ ਦੀ ਅਗਵਾਈ ਹੇਠ ‘ਪੂਰਾ ਪੰਜਾਬ ਲਹਿਰ’ ਦਾ ਮੋਹਾਲੀ ਤੋਂ ਆਗਾਜ਼ ,ਪਹਿਲੇ ਦਿਨ ਜਨਤਕ ਦਸਤਖ਼ਤ ਪਟੀਸ਼ਨ ਦੀਆਂ 50 ਹਜ਼ਾਰ ਕਾਪੀਆਂ ਜਾਰੀ

ਫਰਵਰੀ 17, 2026

ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਲਈ ਮੁੰਬਈ ਪਹੁੰਚੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ, ਜਾਣੋ ਕਿਸ ਮੁੱਦੇ ਤੇ ਹੋਈ ਅਹਿਮ ਚਰਚਾ

ਫਰਵਰੀ 17, 2026

ਪਹਿਲਗਾਮ ਅੱਤਵਾਦੀ ਹਮਲੇ ਦੇ ਮਹੀਨਿਆਂ ਬਾਅਦ ਦੁਬਾਰਾ ਖੁੱਲ੍ਹਣਗੇ ਜੰਮੂ-ਕਸ਼ਮੀਰ ਦੇ ਇਹ 14 ਸੈਰ-ਸਪਾਟਾ ਸਥਾਨ

ਫਰਵਰੀ 17, 2026

ਵਿਲੇਜ ਡਿਫੈਂਸ ਕਮੇਟੀਆਂ’ ਦੇ ਸਹੁੰ ਚੁੱਕ ਸਮਾਗਮ ‘ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ

ਫਰਵਰੀ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.