ਬੀਤੇ ਦਿਨ ਗੁਰਦਾਸ ਮਾਨ ਨਕੋਦਰ ਵਿਖੇ ਇੱਕ ਅਜਿਹੀ ਗੱਲ ਆਖੀ ਸੀ ਜਿਸ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਅਤੇ ਗੁਰਦਾਸ ਮਾਨ ਨੂੰ ਸਿੱਖਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਦਾ ਕਹਿਣਾ ਹੈ ਕਿ ਸਾਹਿਬਾਨਾਂ ਦੀ ਤੁਲਨਾ ਕਿਸੇ ਨਾਲ ਨਹੀਂ ਹੋ ਸਕਦੀ।ਉਨ੍ਹਾਂ ਕਿਹਾ ਕਿ ਮੁਰਾਦ ਸ਼ਾਹ ਡੇਰਾ ਵਿਖੇ ਹੋਈ ਗੱਲ ਗੁਰੂ ਸਾਹਿਬਾਨਾਂ ਦਾ ਅਪਮਾਨ ਕਰਨ ਦੀ ਕਦੇ ਵੀ ਨਹੀਂ ਹੋ ਸਕਦੀ ਹੈ।
ਗੁਰਦਾਸ ਮਾਨ ਦਾ ਕਹਿਣਾ ਹੈ ਕਿ ਮੈਂ ਇੰਨਾ ਜ਼ਰੂਰ ਕਿਹਾ ਕਿ ਤੀਜੀ ਪਾਤਸ਼ਾਹੀ ਸ੍ਰੀ ਅਮਰਦਾਸ ਜੀ ਵੀ ਭੱਲੇ ਪਰਿਵਾਰ ‘ਚ ਪੈਦਾ ਹੋਏ ਸਨ ਅਤੇ ਮੇਰੇ ਸਾਂਈ ਮੁਰਾਦ ਸ਼ਾਹ ਜੀ ਵੀ ੳੇੁਸੇ ਵੀ ਪਰਿਵਾਰ ‘ਚ ਪੈਦਾ ਹੋਏ।ਗੁਰਦਾਸ ਮਾਨ ਦਾ ਕਹਿਣਾ ਹੈ ਕਿ ਸਤਿਗੁਰੂ ਨੇ, ਪਰਮ ਸਤਿਗੁਰੂ ਨੇ ਆਦਿ ਗੁਰੂ ਨੇ ਉਨਾਂ੍ਹ ਦੀ ਤੁਲਨਾ ਕਿਸੇ ਨਾਲ ਨਹੀਂ ਹੋ ਸਕਦੀ।
ਗੁਰਦਾਸ ਮਾਨ ਦਾ ਕਹਿਣਾ ਹੈ ਕਿ ਜੇਕਰ ਮੇਰੀ ਇਸ ਗੱਲ ਨਾਲ ਕਿਸੇ ਦਾ ਦਿਲ ਦੁਖਿਆ ਹੈ ਜਾਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਦਿਲੋਂ ਮਾਫੀ ਮੰਗਦਾ ਹਾਂ ‘ਵਾਹਿਗੁਰੂ ਜੀ ਕਾ ਖ਼ਾਲਸਾ’ ਵਾਹਿਗੁਰੂ ਜੀ ਕੀ ਫ਼ਤਿਹ! ਖਿਆਲ ਰੱਖਣਾ ।ਦੱਸ ਦੇਈਏ ਗੁਰਦਾਸ ਮਾਨ ਪਹਿਲਾਂ ਵੀ ਪੰਜਾਬੀ ਬੋਲੀ ਮਾਂ ‘ਤੇ ਵਿਵਾਦਿਤ ਬਿਆਨ ਦੇ ਕੇ ਵਿਵਾਦਾਂ ‘ਚ ਘਿਰ ਗਏ ਸਨ।ਜਿਸ ਦੇ ਚਲਦਿਆਂ ਦਿੱਲੀ ਕਿਸਾਨ ਅੰਦੋਲਨ ‘ਚ ਸਟੇਜ ‘ਤੇ ਵੀ ਨਹੀਂ ਚੜ੍ਹਨ ਦਿੱਤਾ ਗਿਆ ਸੀ।