‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਨ੍ਹੀਂ ਦਿਨੀਂ ਪੰਜਾਬ ਦੌਰੇ ‘ਤੇ ਹਨ। ਇਸ ਦੇ ਨਾਲ ਹੀ ਪੰਜਾਬ ਚੋਣਾਂ ਤੋਂ ਪਹਿਲਾਂ ਅੱਜ ਉਨ੍ਹਾਂ ਨੇ ਅੰਮ੍ਰਿਤਸਰ ‘ਚ ਵੱਡਾ ਐਲਾਨ ਕੀਤਾ ਹੈ।
ਕੇਜਰੀਵਾਲ ਨੇ ਕਿਹਾ ਕਿ ਜੇਕਰ ਪੰਜਾਬ ‘ਚ ‘ਆਪ’ ਦੀ ਸਰਕਾਰ ਬਣੀ ਤਾਂ ਮੁੱਖ ਮੰਤਰੀ ਅਤੇ ਨੇਤਾਵਾਂ ਦੀਆਂ ਨਹੀਂ ਸਗੋਂ ਸਰਕਾਰੀ ਦਫਤਰਾਂ ‘ਚ ਭਗਤ ਸਿੰਘ ਅਤੇ ਡਾਕਟਰ ਅੰਬੇਡਕਰ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ।
ਉਨ੍ਹਾਂ ਅੱਗੇ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਅਤੇ ਭਗਤ ਸਿੰਘ ਦੇ ਸੰਘਰਸ਼ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਦੋਹਾਂ ਦੇ ਰਸਤੇ ਵੱਖੋ-ਵੱਖ ਸਨ, ਪਰ ਮੰਜ਼ਿਲ ਇੱਕੋ ਸੀ।