ਪੰਜਾਬ ‘ਚ ਸੋਮਵਾਰ ਨੂੰ ਠੰਡ ਦਾ ਕਹਿਰ ਹੋਰ ਵਧ ਗਿਆ। ਮੌਸਮ ਵਿਭਾਗ ਮੁਤਾਬਕ ਰਾਤ ਸਮੇਂ ਜ਼ਿਆਦਾਤਰ ਥਾਵਾਂ ‘ਤੇ ਤਾਪਮਾਨ ਆਮ ਨਾਲੋਂ ਘੱਟ ਦਰਜ ਕੀਤਾ ਗਿਆ।
ਪੰਜਾਬ ਵਿੱਚ ਕੜਾਕੇ ਦੀ ਠੰਡ ਦੇ ਨਾਲ, ਮੋਗਾ ਵਿੱਚ ਘੱਟੋ-ਘੱਟ ਤਾਪਮਾਨ 0.4 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 0.8 ਡਿਗਰੀ ਸੈਲਸੀਅਸ, ਫਰੀਦਕੋਟ ਵਿੱਚ 1.1 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 4.4 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 3.9 ਡਿਗਰੀ ਸੈਲਸੀਅਸ, ਬਰਨਾਲਾ ਵਿੱਚ 0.9 ਡਿਗਰੀ ਸੈਲਸੀਅਸ, ਬਰਨਾਲਾ ਵਿੱਚ 2.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਲੰਧਰ ਤੇ ਮੋਹਾਲੀ ਦਾ ਤਾਪਮਾਨ 4.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਦੂਜੇ ਪਾਸੇ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 3.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।