ਪੰਜਾਬ ਦੇ ਲੋਕਾਂ ਨੂੰ ਆਉਣ ਵਾਲੇ ਸਮੇਂ ਵਿੱਚ ਹੋਰ ਠੰਡ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਰਅਸਲ ਪਹਾੜਾਂ ‘ਤੇ ਲਗਾਤਾਰ ਹੋ ਰਹੀ ਬਰਫਬਾਰੀ ਨੇ ਸੂਬੇ ਦੇ ਲੋਕਾਂ ਦਾ ਕੜਾਕੇ ਤੋਂ ਬੁਰਾ ਹਾਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਹੁਣ ਮੌਸਮ ਵਿਭਾਗ ਵੱਲੋਂ ਜੋ ਅੰਕੜੇ ਜਾਰੀ ਕੀਤੇ ਗਏ ਹਨ, ਉਸ ਮੁਤਾਬਕ ਆਉਣ ਵਾਲੇ ਸਮੇਂ ਦੌਰਾਨ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ, ਜਦਕਿ ਲੁਧਿਆਣਾ ਵਿੱਚ ਤਾਪਮਾਨ ਮਨਫ਼ੀ ਤੱਕ ਜਾ ਸਕਦਾ ਹੈ।