ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ ‘ਤੇ ਹਨ। ਅੱਜ ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਪ੍ਰੈਸ ਕਾਨਫਰੰਸ ਕਰਨਗੇ।ਇਸ ਤੋਂ ਪਹਿਲਾਂ ਕੇਜਰੀਵਾਲ ਅਮ੍ਰਿਤਸਰ ਫੇਰੀ ਤੇ ਆਏ ਸਨ | ਇਸ ਮੰਨਿਆ ਜਾ ਰਿਹਾ ਹੈ ਕਿ ਪ੍ਰੈਸ ਕਾਨਫਰੰਸ ਦੌਰਾਨ ਸੀਐਮ ਕੇਜਰੀਵਾਲ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਚਿਹਰੇ ਦਾ ਐਲਾਨ ਕਰ ਸਕਦੇ ਹਨ। ਦੋ ਦਿਨਾਂ ਦੌਰੇ ‘ਤੇ ਪੰਜਾਬ ਪਹੁੰਚੇ ਅਰਵਿੰਦ ਕੇਜਰੀਵਾਲ ਦਾ ਅੱਜ ਆਖਰੀ ਦਿਨ ਹੈ।
ਸੀਐਮ ਕੇਜਰੀਵਾਲ ਸਵੇਰੇ 11 ਵਜੇ ਪ੍ਰੈਸ ਕਾਨਫਰੰਸ ਕਰਕੇ ਪਾਰਟੀ ਬਾਰੇ ਕਈ ਅਹਿਮ ਜਾਣਕਾਰੀ ਦੇ ਸਕਦੇ ਹਨ। ਇਸ ਪ੍ਰੈਸ ਕਾਨਫਰੰਸ ਵਿੱਚ ਭਗਵੰਤ ਮਾਨ ਤੋਂ ਇਲਾਵਾ ਪੰਜਾਬ ਤੋਂ ‘ਆਪ’ ਦੇ ਸੰਸਦ ਮੈਂਬਰ ਜਨਰੇਲ ਸਿੰਘ, ਪੰਜਾਬ ਇੰਚਾਰਜ ਰਾਘਵ ਚੱਢਾ ਅਤੇ ਹਰਪਾਲ ਸਿੰਘ ਚੀਮਾ ਵੀ ਮੌਜੂਦ ਰਹਿਣਗੇ। ਦੱਸ ਦੇਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਚੋਣ ਬਿਗਲ ਵਜਾ ਦਿੱਤਾ ਹੈ ਅਤੇ ਨਾ ਸਿਰਫ ਬਿਜਲੀ, ਪਾਣੀ, ਰੁਜ਼ਗਾਰ, ਕਿਸਾਨਾਂ ਦੇ ਮੁੱਦੇ ‘ਤੇ ਕਾਂਗਰਸ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ, ਸਗੋਂ ਇਹ ਵੀ ਦੱਸਿਆ ਹੈ ਕਿ ਉਨ੍ਹਾਂ ਦਾ ਚੋਣ ਮੁੱਦਾ ਕੀ ਹੋਵੇਗਾ।