ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ‘ਚ ਨਵੀਂ ਆਬਕਾਰੀ ਨੀਤੀ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ।ਪੰਜਾਬ ਸਰਕਾਰ ਨੇ ਨਵੀਂ ਆਬਕਾਰੀ ਨੀਤੀ ਤਹਿਤ 9647.85 ਕਰੋੜ ਰੁਪਏ ਦਾ ਮਾਲੀਆ ਇਕੱਠ ਕਰਨ ਦਾ ਟੀਚਾ ਰੱਖਿਆ ਹੈ, ਜੋ ਕਿ ਬੀਤੇ ਸਾਲ ਨਾਲੋਂ 40 ਫੀਸਦ ਵੱਧ ਹੈ।ਇਸਦੇ ਨਾਲ ਹੀ ਠੇਕਿਆਂ ਦੀ ਨਿਲਾਮੀ ਵੱਧ ਹੈ।
ਇਸ ਦੇ ਨਾਲ ਹੀ ਠੇਕਿਆਂ ਦੀ ਨਿਲਾਮੀ ਡਰਾਅ ਦੀ ਥਾਂ ਈ-ਟੈਂਡਰਿੰਗ ਨਾਲ ਕਰਨ ਦਾ ਫ਼ੈਸਲਾ ਕੀਤਾ ਹੈ।ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਮਿਲਣ ਨਾਲ 1 ਜੁਲਾਈ 2022 ਤੋਂ ਪੰਜਾਬ ‘ਚ ਸ਼ਰਾਬ ਸਸਤੀ ਹੋ ਜਾਵੇਗੀ।ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਸ਼ਰਾਬ ‘ਤੇ ਪ੍ਰਤੀ ਪਰੂਫ ਲਿਟਰ ਲੱਗਣ ਵਾਲੀ ਆਬਕਾਰੀ ਡਿਊਟੀ ਖ਼ਤਮ ਕਰਕੇ ਸ਼ਰਾਬ ਦੀ ਥੋਕ ਕੀਮਤ ‘ਤੇ ਇੱਕ ਫੀਸਦ ਆਬਕਾਰੀ ਡਿਊਟੀ ਵਸੂਲਣ ਦਾ ਫ਼ੈਸਲਾ ਕੀਤਾ ਹੈ ਜਦਕਿ ਦੇਸੀ ਸ਼ਰਾਬ ‘ਤੇ ਲੱਗਣ ਵਾਲੀ ਆਬਕਾਰੀ ਡਿਊਟੀ ਤੈਅ ਕੀਤੀ ਜਾਵੇਗੀ।
ਇਸ ਤਰ੍ਹਾਂ ਪੰਜਾਬ ‘ਚ ਸ਼ਰਾਬ ਦੀਆਂ ਕੀਮਤਾਂ ‘ਚ 20ਤੋਂ 25 ਫੀਸਦ ਤੱਕ ਦੀ ਕਟੌਤੀ ਹੋ ਸਕਦੀ ਹੈ।ਨਵੀਂ ਆਬਕਾਰੀ ਨੀਤੀ ਤਹਿਤ ਵਿੱਤੀ ਵਰ੍ਹੇ 2022-23 ‘ਚ 9647.85 ਕਰੋੜ ਰੁਪਏ ਇਕੱਠੇ ਕਰਨ ਦਾ ਟੀਚਾ ਰੱਖਿਆ ਗਿਆ ਹੈ।ਇਹ ਨੀਤੀ ਇੱਕ ਜੁਲਾਈ,2022 ਤੋਂ 31 ਮਾਰਚ, 2023 ਤੱਕ 9 ਮਹੀਨਿਆਂ ਲਈ ਲਾਗੂ ਰਹੇਗੀ।
ਨਵੀਂ ਆਬਕਾਰੀ ਨੀਤੀ ਤੋਂ ਬਾਅਦ ਪੰਜਾਬ ‘ਚ ਸ਼ਰਾਬ 35 ਤੋਂ 60 ਫੀਸਦੀ ਤੱਕ ਸਸਤੀ ਹੋ ਜਾਵੇਗੀ। ਸ਼ਰਾਬ ਦਾ ਕੋਟਾ ਖੋਲ੍ਹਣ ਤੋਂ ਬਾਅਦ 1 ਜੁਲਾਈ ਤੋਂ ਅੰਗਰੇਜ਼ੀ ਸ਼ਰਾਬ ਅਤੇ ਬੀਅਰ ਦੇ ਰੇਟ ਘਟਣਗੇ। ਆਬਕਾਰੀ ਅਧਿਕਾਰੀਆਂ ਮੁਤਾਬਕ ਹਰਿਆਣਾ ਦੇ ਮੁਕਾਬਲੇ ਪੰਜਾਬ ਵਿੱਚ ਸ਼ਰਾਬ 10 ਤੋਂ 15 ਫੀਸਦੀ ਸਸਤੀ ਮਿਲੇਗੀ। ਪੰਜਾਬ ਵਿੱਚ ਇਸ ਵੇਲੇ ਬੀਅਰ ਦਾ ਰੇਟ 180-200 ਰੁਪਏ ਪ੍ਰਤੀ ਬੋਤਲ ਹੈ। ਜੋ 120 ਤੋਂ 130 ਤੱਕ ਡਿੱਗ ਜਾਵੇਗਾ। ਚੰਡੀਗੜ੍ਹ ਵਿੱਚ ਬੀਅਰ ਦਾ ਰੇਟ 120 ਤੋਂ 150 ਰੁਪਏ ਹੈ। ਇਸੇ ਤਰ੍ਹਾਂ ਪੰਜਾਬ ਵਿੱਚ ਇੰਡੀਅਨ ਮੇਡ ਵਿਦੇਸ਼ੀ ਸ਼ਰਾਬ (ਆਈਐਮਐਫਐਲ) ਦਾ ਰੇਟ ਇਸ ਵੇਲੇ 700 ਰੁਪਏ ਹੈ। ਇਹ 400 ਰੁਪਏ ਤੱਕ ਡਿੱਗ ਜਾਵੇਗਾ। ਚੰਡੀਗੜ੍ਹ ਵਿੱਚ ਇਸ ਦਾ ਰੇਟ 510 ਰੁਪਏ ਹੈ।