ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ।ਅੱਜ ਉਨਾਂ੍ਹ ਨੇ ਰਸਮੀ ਤੌਰ ‘ਤੇ ਸਹੁੰ ਚੁੱਕ ਕੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।ਭਗਵੰਤ ਮਾਨ ਦਾ ਜਨਮ 17 ਅਕਤੂਬਰ, 1972 ਨੂੰ ਸਤੌਜ, ਜ਼ਿਲ੍ਹਾ ਸੰਗਰੂਰ, ਪੰਜਾਬ ਵਿਖੇ ਹੋਇਆ। ਉਨ੍ਹਾਂ ਦੇ ਪਿਤਾ ਮਹਿੰਦਰ ਸਿੰਘ ਸਰਕਾਰੀ ਅਧਿਆਪਕ ਸਨ ਅਤੇ ਮਾਂ ਹਰਪਾਲ ਕੌਰ ਹਾਊਸ ਵਾਈਫ਼ ਹਨ। ਭਗਵੰਤ ਮਾਨ ਸਕੂਲੀ ਪੜ੍ਹਾਈ ਪਾਸ ਕਰਦਿਆਂ ਹੀ ਕਾਮੇਡੀ ਦੇ ਖੇਤਰ ‘ਚ ਆ ਗਏ। ਉਹ ਪੰਜਾਬੀ ਵਿੱਚ ਆਪਣੀਆਂ ਸਕਿੱਟਾਂ ਕਰ ਕੇ ਵਧੇਰੇ ਮਸ਼ਹੂਰ ਹੋਏ ਹਨ।
ਭਗਵੰਤ ਮਾਨ ਨੇ ਆਪਣਾ ਕਾਮੇਡੀਅਨ ਵਜੋਂ ਕੈਰੀਅਰ ਯੂਨੀਵਰਸਿਟੀ ਦੇ ਯੂਥ ਫੈਸਟੀਵਲਾਂ ਅਤੇ ਅੰਤਰ ਕਾਲਜ ਮੁਕਾਬਲਿਆਂ ਵਿੱਚ ਹਿੱਸਾ ਲੈਣ ਤੋਂ ਸ਼ੁਰੂ ਕੀਤਾ ਸੀ। ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ ਤੋਂ ਸੁਨਾਮ ਕਾਲਜ ਲਈ ਦੋ ਗੋਲਡ ਮੈਡਲ ਜਿੱਤੇ। ਭਗਵੰਤ ਮਾਨ ਸੰਗਰੂਰ ਜ਼ਿਲ੍ਹੇ ਤੋਂ 16ਵੀਂ ਲੋਕ ਸਭਾ ਦੇ ਸਾਂਸਦ ਹਨ।
ਭਗਵੰਤ ਮਾਨ ਦਾ ਕਮੇਡੀਅਨ ਤੋਂ ਸਿਆਸਤ ‘ਚ ਆਉਣ ਦਾ ਸਫਰ ਬੜਾ ਦਿਲਚਸਪ ਰਿਹਾ।ਭਗਵੰਤ ਮਾਨ ਲੋਕ ਸਭਾ ਹਲਕਾ ਸੰਗਰੂਰ ਤੋਂ 2 ਵਾਰ ਸਾਂਸਦ ਬਣੇ।2011 ‘ਚ ਮਨਪ੍ਰੀਤ ਬਾਦਲ ਦੀ ਪੀਪੀਪੀ ਪਾਰਟੀ ਦੇ ਉਮੀਦਵਾਰ ਬਣੇ।
2021 ‘ਚ ਲਹਿਰਾਗਾਗਾ ਤੋਂ ਚੋਣ ਲੜੀ ਪਰ ਹਾਰ ਗਏ।2012 ਤੋਂ ਬਾਅਦ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਏ।2014 ‘ਚ ਆਪ ਦੀ ਟਿਕਟ ‘ਤੇ ਸੰਗਰੂਰ ਤੋਂ ਲੋਕ ਸਭਾ ਸੀਟ ਜਿੱਤੇ।2017 ‘ਚ ‘ਆਪ’ ਦੀ ਟਿਕਟ ‘ਤੇ ਸੁਖਬੀਰ ਬਾਦਲ ਵਿਰੁੱਧ ਚੋਣ ਲੜੇ।2019 ‘ਚ ਦੂਜੀ ਵਾਰ ਲੋਕ ਸਭਾ ਸੀਟ ਜਿੱਤੀ। 2022 ‘ਚ ਅੱਜ ਮੁੱਖ ਮੰਤਰੀ ਬਣੇ।