ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨੇ ਅੱਜ ਸੂਬੇ ਵਿੱਚ ਵਿਗੜਦੀ ਜਾ ਰਹੀ ਹੈ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਜਿਹੜੀ ਪਾਰਟੀ ਆਪਣੇ ਕੌਂਸਲਰ ਤੇ ਪਾਰਟੀ ਦੇ ਵਰਕਰ ਸੁਰੱਖਿਅਤ ਨਹੀਂ ਰੱਖ ਸਕਦੀ, ਬਾਕੀ ਸੂਬੇ ਦੇ ਲੋਕਾਂ ਦੀ ਸੁਰੱਖਿਆ ਕਿਵੇਂ ਕਰੇਗੀ।
ਹੁਣ ਤਾਂ ਪੰਜਾਬ ਵਾਸੀਆਂ ਦਾ ਰੱਬ ਹੀ ਰਾਖਾ ਹੈ। ਆਮ ਆਦਮੀ ਪਾਰਟੀ ਨੂੰ ਸਰਕਾਰ ਚਲਾਉਣੀ ਨਹੀਂ ਆਉਂਦੀ। ਇਨ੍ਹਾਂ ਕੋਲ ਸਰਕਾਰ ਚਲਾਉਣ ਦਾ ਕੋਈ ਤਜਰਬਾ ਨਹੀਂ ਹੈ।
ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਸੂਬੇ ਦੇ ਲੋਕ ਸਰਕਾਰ ਚੁਣਨ ਤੋਂ ਪੰਜ ਮਹੀਨਿਆਂ ਬਾਅਦ ਹੀ ਪਛਤਾਉਣ ਲੱਗ ਗਏ ਹਨ।
ਉਨ੍ਹਾਂ ਭਾਜਪਾ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਹ ਮੁਹਿੰਮ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਡੇ ਪੱਧਰ ’ਤੇ ਮੀਟਿੰਗਾਂ ਕਰਨ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘਲ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਲੇਖੀ ਦਾ ਸਵਾਗਤ ਕੀਤਾ।