ਪੰਜਾਬ ਦੇ ਵਿੱਚ ਆਏ ਦਿਨ ਮੁਲਾਜ਼ਮਾਂ ਆਪਣੀਆਂ ਮੰਗਾ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਕਰ ਰਹੇ ਹਨ | 2022 ਦੀਆਂ ਚੋਣਾ ਤੋਂ ਪਹਿਲਾ ਮੁਲਾਜ਼ਮਾ ਸਰਕਾਰ ਕੋਲ ਆਪਣੀਆਂ ਮੰਗਾ ਰੱਖ ਰਹੇ ਹਨ ਜੋ ਸਰਕਾਰ ਵੱਲੋਂ ਹਾਲੇ ਤੱਕ ਪੂਰੀਆਂ ਨਹੀਂ ਕੀਤੀਆਂ ਗਈਆਂ | ਪੰਜਾਬ ਦੇ ਸਰਕਾਰੀ ਦਫਤਰਾਂ ਦੇ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਇਥੇ ਸੈਕਟਰ 39 ਸਥਿਤ ਅਨਾਜ ਭਵਨ ਅੱਗੇ ਇਕੱਠੇ ਹੋ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਮੰਗਾਂ ਨਾ ਮੰਨੇ ਜਾਣ ਕਾਰਨ ਰੋਸ ਵਿੱਚ ਆਏ ਮੁਲਾਜ਼ਮ ਸਰਕਾਰ ਦੇ ਮੰਤਰੀਆਂ ਦੀਆਂ ਸਰਕਾਰੀ ਰਿਹਾਇਸ਼ਾਂ ਦਾ ਘਿਰਾਓ ਕਰਨ ਅਤੇ ਮੰਗ ਪੱਤਰ ਦੇਣ ਲਈ ਪੂਰੇ ਜ਼ੋਰ-ਸ਼ੋਰ ਨਾਲ ਯਤਨ ਕਰ ਰਹੇ ਹਨ। ਪੁਲੀਸ ਵੱਲੋਂ ਟਿੱਪਰ ਲਗਾ ਕੇ ਮੁਲਾਜ਼ਮਾਂ ਦਾ ਰਾਹ ਰੋਕਿਆ ਜਾ ਰਿਹਾ ਹੈ। ਇਸੇ ਦੌਰਾਨ ਪੁਲੀਸ ਨੇ ਮੁਲਾਜ਼ਮਾਂ ’ਤੇ ਪਾਣੀ ਦੀਆਂ ਬੋਛਾੜਾਂ ਵੀ ਮਾਰੀਆਂ।