ਬੁੱਧਵਾਰ, ਅਕਤੂਬਰ 29, 2025 01:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਨੇ ਲੌਕਡਾਊਨ ‘ਚ ਦਿੱਤੀ ਰਾਹਤ, ਸ਼ਨੀਵਾਰ ਨੂੰ ਨਹੀਂ ਹੋਵੇਗਾ ਵੀਕਐਂਡ ਲੌਕਡਾਊਨ,ਪੜ੍ਹੋ ਨਵੀਆਂ ਗਾਈਡਲਾਈਨਜ਼

by propunjabtv
ਜੂਨ 8, 2021
in ਪੰਜਾਬ
0

ਚੰਡੀਗੜ੍ਹ, 8 ਜੂਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚ ਕੋਵਿਡ ਬੰਦਿਸ਼ਾਂ ਨੂੰ ਕੁਝ ਛੋਟਾਂ ਨਾਲ 15 ਜੂਨ ਤੱਕ ਵਧਾ ਦਿੱਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਕੋਵਿਡ-19 ਕੇਸਾਂ ਵਿੱਚ ਕਟੌਤੀ ਇਸੇ ਤਰ੍ਹਾਂ ਜਾਰੀ ਰਹੀ ਤਾਂ ਆਉਂਦੇ ਦਿਨਾਂ ਵਿਚ ਹੋਰ ਛੋਟਾਂ ਦੇਣ ਬਾਰੇ ਫੈਸਲਾ ਕੀਤਾ ਜਾ ਸਕਦਾ ਹੈ। ਇਸ ਦੌਰਾਨ ਕੋਰੋਨਾ ਮਹਾਮਾਰੀ ਦੀ ਸੰਭਾਵੀ ਤੀਜੀ ਲਹਿਰ ਦੇ ਟਾਕਰੇ ਲਈ ਤਿਆਰੀਆਂ ਸਬੰਧੀ ਵਿਆਪਕ ਕਾਰਜ ਯੋਜਨਾ ਨੂੰ ਵੀ ਅਮਲੀ ਰੂਪ ਦਿੱਤਾ ਗਿਆ। ਮੁੱਖ ਮੰਤਰੀ ਨੇ ਪਿਛਲੇ ਇਕ ਸਾਲ ਤੋਂ ਵੱਧ ਸਮੇਂ ਤੋਂ ਕੋਵਿਡ ਮਹਾਮਾਰੀ ਖਿਲਾਫ਼ ਲੜ ਰਹੇ ਮੈਡੀਕਲ ਕਾਲਜ ਫੈਕਲਟੀਜ਼ ਦੀਆਂ ਰੱਦ ਕੀਤੀਆਂ ਛੁੱਟੀਆਂ ਦੇ ਬਦਲੇ ਕਮਾਈ ਛੁੱਟੀ ਦਾ ਪੂਰਾ ਲਾਭ ਦੇਣ ਦਾ ਐਲਾਨ ਕੀਤਾ ਹੈ। ਅੱਜ ਐਲਾਨੀਆਂ ਨਵੀਆਂ ਛੋਟਾਂ ਤਹਿਤ ਪੰਜਾਬ ਵਿਚ ਹੁਣ ਸ਼ਾਮ ਛੇ ਵਜੇ ਤੱਕ ਦੁਕਾਨਾਂ ਖੋਲ੍ਹਣ ਤੇ ਪ੍ਰਾਈਵੇਟ ਦਫ਼ਤਰ 50 ਫੀਸਦੀ ਸਮਰੱਥਾ ਨਾਲ ਚਲਾਉਣ ਦੀ ਖੁੱਲ੍ਹ ਹੋਵੇਗੀ।

ਇਵੇਂ ਹੀ ਰਾਤ ਦਾ ਕਰਫਿਊ ਸ਼ਨਿੱਚਰਵਾਰ ਸਮੇਤ ਹਫਤੇ ਦੇ ਦਿਨਾਂ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਲਾਗੂ ਰਹੇਗਾ। ਐਤਵਾਰ ਨੂੰ ਨਿਯਮਤ ਹਫਤਾਵਾਰੀ ਕਰਫਿਊ ਪਹਿਲਾਂ ਵਾਂਗ ਜਾਰੀ ਰਹੇਗਾ। ਮੁੱਖ ਮੰਤਰੀ ਨੇ ਕੋਵਿਡ-19 ਦੇ ਸਰਗਰਮ ਕੇਸਾਂ ਦੀ ਗਿਣਤੀ ਘਟਣ ਦੇ ਮੱਦੇਨਜ਼ਰ ਵਿਆਹ ਅਤੇ ਸਸਕਾਰ ਸਮੇਤ ਇਕੱਠਾਂ ਵਿੱਚ 20 ਵਿਅਕਤੀਆਂ ਦੀ ਸ਼ਮੂਲੀਅਤ ਦੀ ਇਜਾਜ਼ਤ ਦੇ ਦਿੱਤੀ ਹੈ।

ਸੂਬੇ ਵਿੱਚ ਆਉਣ ਵਾਲਿਆਂ ਲਈ ਦਾਖ਼ਲੇ ਦੀਆਂ ਰੋਕਾਂ (ਨੈਗੇਟਿਵ ਕੋਵਿਡ ਟੈਸਟ/ਟੀਕਾਕਰਨ) ਨੂੰ ਖਤਮ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਭਰਤੀ ਪ੍ਰੀਖਿਆਵਾਂ ਦੀ ਪ੍ਰਵਾਨਗੀ ਵੀ ਦੇ ਦਿੱਤੀ ਹੈ ਅਤੇ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਲਈ ਖੇਡ ਸਿਖਲਾਈ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ।

ਮੁੱਖ ਮੰਤਰੀ ਨੇ ਕਰੋਨਾ ਹਾਲਾਤ ਦੀ ਵਰਚੁਅਲ ਸਮੀਖਿਆ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਿਹਾ ਕਿ ਸਥਾਨਕ ਹਾਲਾਤ ਮੁਤਾਬਕ ਵੀਕਐੱਂਡ ਸਮੇਤ ਹੋਰਨਾਂ ਦਿਨਾਂ ਦੌਰਾਨ ਗੈਰ-ਜ਼ਰੂਰੀ ਦੁਕਾਨਾਂ ਖੋਲ੍ਹਣੀਆਂ ਨਿਰਧਾਰਿਤ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਕੋਵਿਡ ਹਾਲਾਤ ਵਿਚ ਸੁਧਾਰ ਹੋਣ ਦੀ ਸੂਰਤ ਵਿਚ ਇਕ ਹਫਤੇ ਬਾਅਦ ਜਿਮ ਅਤੇ ਰੈਸਟੋਰੈਂਟ 50 ਫੀਸਦੀ ਸਮਰੱਥਾ ਨਾਲ ਖੋਲ੍ਹੇ ਜਾ ਸਕਣਗੇ। ਜਿਮ ਅਤੇ ਰੈਸਟੋਰੈਂਟ ਖੋਲ੍ਹਣ ਤੋਂ ਪਹਿਲਾਂ ਮਾਲਕਾਂ ਤੇ ਕਾਮਿਆਂ ਨੂੰ ਟੀਕਾਕਰਨ ਕਰਾਉਣਾ ਹੋਵੇਗਾ।

ਮੁੱਖ ਮੰਤਰੀ ਨੇ ਅੱਜ ਬੱਚਿਆਂ ਦੇ ਇਲਾਜ ਲਈ ਪ੍ਰੋਟੋਕਾਲ ਆਦਿ ਤਿਆਰ ਕਰਨ ਲਈ ਬੱਚਿਆਂ ਦੇ ਮਾਹਿਰਾਂ ਦੇ ਗਰੁੱਪ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਸਰਕਾਰੀ ਮੈਡੀਕਲ ਕਾਲਜਾਂ ਵਿਚ ਘੱਟੋ-ਘੱਟ ਤਿੰਨ ਦਿਨ ਲਈ ਆਕਸੀਜਨ ਲਈ ਭੰਡਾਰ ਸਮਰੱਥਾ ਪੈਦਾ ਕਰਨ ਅਤੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਪਾਈਪਡ ਆਕਸੀਜਨ ਉਪਲੱਬਧ ਕਰਵਾਉਣ ਦੇ ਆਦੇਸ਼ ਦਿੱਤੇ। ਮੁੱਖ ਸਕੱਤਰ ਵਿਨੀ ਮਹਾਜਨ ਨੇ ਦੱਸਿਆ ਕਿ ਨਹਿਰੀ ਪਾਣੀ ਉਤੇ ਆਧਾਰਿਤ ਜਲ ਸਪਲਾਈ ਪ੍ਰਾਜੈਕਟ ਲਈ ਵਿਸ਼ਵ ਬੈਂਕ ਦੇ ਕਰਜ਼ੇ ਦੇ ਇਵਜ਼ ਵਿਚ ਅੱਜ 500 ਆਕਸੀਜਨ ਕੰਸਨਟਰੇਟਰ ਪ੍ਰਾਪਤ ਹੋ ਚੁੱਕੇ ਹਨ ਜਦਕਿ 2500 ਹੋਰ ਆ ਰਹੇ ਹਨ।

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਤੋਂ ਪੜ੍ਹਾਈ ਲਈ ਵਿਦੇਸ਼ ਜਾਣ ਦੇ ਇੱਛੁਕ ਵਿਦਿਆਰਥੀਆਂ ਨੂੰ ਹੁਣ 18-44 ਉਮਰ ਗਰੁੱਪ ਦੇ ਟੀਕਾਕਰਨ ਦੀ ਪ੍ਰਕਿਰਿਆ ਵਿਚ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਸਿਹਤ ਤੇ ਮੈਡੀਕਲ ਸਿੱਖਿਆ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਜ਼ਿਲ੍ਹਿਆਂ ਨੂੰ 10 ਫੀਸਦੀ ਖ਼ੁਰਾਕਾਂ ਦੀ ਵਰਤੋਂ 18-44 ਉਮਰ ਵਰਗ ਦੀਆਂ ਤਰਜੀਹੀ ਸ਼੍ਰੇਣੀਆਂ ਲਈ ਕਰਨ ਦੀ ਆਗਿਆ ਦੇਣ। ਉਨ੍ਹਾਂ ਕਿਹਾ ਕਿ ਇਸ ਸੂਚੀ ਵਿੱਚ ਬਜ਼ੁਰਗਾਂ ਦੀ ਦੇਖਭਾਲ ਕਰਨ ਵਾਲੇ ਵਿਅਕਤੀਆਂ ਅਤੇ ਹੋਰ ਜ਼ਰੂਰੀ ਤਰਜੀਹੀ ਸਮੂਹਾਂ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ।

Tags: lockdownNEW GUIDLINESpunjabpunjab governmentreleif
Share200Tweet125Share50

Related Posts

ਮਾਨ ਸਰਕਾਰ ਨੇ ਵਧਾਇਆ ‘ਆਮ ਆਦਮੀ ਕਲੀਨਿਕ’ ਦਾ ਦਾਇਰਾ, ਹੁਣ ਜੇਲ੍ਹਾਂ ‘ਚ ਵੀ ਮਿਲੇਗੀ ਮੁਫ਼ਤ ਦਵਾਈ-ਟੈਸਟ ਦੀ ਸਹੂਲਤ

ਅਕਤੂਬਰ 29, 2025

ਕੇਂਦਰ ਦੀ ਤਾਨਾਸ਼ਾਹੀ! BJP ਕਰ ਰਹੀ ਪੰਜਾਬ ਦੇ ਗੌਰਵਸ਼ਾਲੀ ਇਤਿਹਾਸ ਨੂੰ ਦਬਾਉਣ ਦੀ ਕੋਸ਼ਿਸ਼: ‘ਆਪ’ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ

ਅਕਤੂਬਰ 29, 2025

ਪੰਜਾਬ ਸਰਕਾਰ ਦੀ ‘ਇਨਵੈਸਟ ਪੰਜਾਬ’ ਪਹਿਲ ਦਾ ਕਮਾਲ! ਜਾਪਾਨ ਵੀ ਹੋਇਆ ਮੁਰੀਦ

ਅਕਤੂਬਰ 29, 2025

ਪੰਜਾਬ ‘ਚ ਪਰਾਲੀ ਸਾੜਨ ਦੇ 933 ਨਵੇਂ ਮਾਮਲੇ ਆਏ ਸਾਹਮਣੇ, ਇੱਕ ਹਫ਼ਤੇ ‘ਚ ਹੋਏ ਦੁੱਗਣੇ

ਅਕਤੂਬਰ 29, 2025

ਪੰਜਾਬ ਨੂੰ ਮਿਲਿਆ ਦੇਸ਼ ਦੀ Industrial Capital ਦਾ ਦਰਜ਼ਾ

ਅਕਤੂਬਰ 29, 2025

ਵੈਂਚਰਵਾਲਟ ਸੀਜ਼ਨ 2 ਰਾਹੀਂ ਨਵੀਂ ਸੋਚ ਨੂੰ CGC ਯੂਨੀਵਰਸਿਟੀ, ਮੋਹਾਲੀ ਨੇ ਦਿੱਤੀ ਨਵੀਂ ਉਡਾਨ

ਅਕਤੂਬਰ 29, 2025
Load More

Recent News

ਮਾਨ ਸਰਕਾਰ ਨੇ ਵਧਾਇਆ ‘ਆਮ ਆਦਮੀ ਕਲੀਨਿਕ’ ਦਾ ਦਾਇਰਾ, ਹੁਣ ਜੇਲ੍ਹਾਂ ‘ਚ ਵੀ ਮਿਲੇਗੀ ਮੁਫ਼ਤ ਦਵਾਈ-ਟੈਸਟ ਦੀ ਸਹੂਲਤ

ਅਕਤੂਬਰ 29, 2025

ਕੇਂਦਰ ਦੀ ਤਾਨਾਸ਼ਾਹੀ! BJP ਕਰ ਰਹੀ ਪੰਜਾਬ ਦੇ ਗੌਰਵਸ਼ਾਲੀ ਇਤਿਹਾਸ ਨੂੰ ਦਬਾਉਣ ਦੀ ਕੋਸ਼ਿਸ਼: ‘ਆਪ’ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ

ਅਕਤੂਬਰ 29, 2025

ਪੰਜਾਬ ਸਰਕਾਰ ਦੀ ‘ਇਨਵੈਸਟ ਪੰਜਾਬ’ ਪਹਿਲ ਦਾ ਕਮਾਲ! ਜਾਪਾਨ ਵੀ ਹੋਇਆ ਮੁਰੀਦ

ਅਕਤੂਬਰ 29, 2025

ਪੰਜਾਬ ‘ਚ ਪਰਾਲੀ ਸਾੜਨ ਦੇ 933 ਨਵੇਂ ਮਾਮਲੇ ਆਏ ਸਾਹਮਣੇ, ਇੱਕ ਹਫ਼ਤੇ ‘ਚ ਹੋਏ ਦੁੱਗਣੇ

ਅਕਤੂਬਰ 29, 2025

ਪੰਜਾਬ ਨੂੰ ਮਿਲਿਆ ਦੇਸ਼ ਦੀ Industrial Capital ਦਾ ਦਰਜ਼ਾ

ਅਕਤੂਬਰ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.