ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਇਜ਼ਾਫ਼ਾ ਲਗਾਤਾਰ ਜਾਰੀ ਹੈ ਹਾਲਾਂਕਿ ਤੇਲ ਕੰਪਨੀਆਂ ਨੇ ਸ਼ਨੀਵਾਰ ਨੂੰ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਤਬਦੀਲੀ ਨਹੀਂ ਕੀਤੀ ਪਰ ਪੈਟਰੋਲ ਦੀਆਂ ਕੀਮਤਾਂ ਜ਼ਰੂਰ ਵਧਾ ਦਿੱਤੀਆਂ ਹਨ। ਸ਼ਨੀਵਾਰ ਨੂੰ ਪੈਟਰੋਲ ਦੀ ਕੀਮਤਾ ‘ਚ 30 ਪੈਸੇ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਪੈਟਰੋਲ ਦੀ ਕੀਮਤ ‘ਚ 35 ਪੈਸੇ ਅਤੇ ਡੀਜ਼ਲ ਦੀ ਕੀਮਤ ਵਿਚ 15 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ।ਪੈਟਰੋਲ ਅੱਜ ਦਿੱਲੀ ਵਿਚ 101.84 ਰੁਪਏ ਅਤੇ ਡੀਜ਼ਲ 89.87 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
ਮੁਹਾਲੀ ‘ਚ ਪੈਟਰੋਲ 103.69 ਰੁਪਏ ਅਤੇ ਡੀਜ਼ਲ 92.84 ਰੁਪਏ ਰੁਪਏ ਪ੍ਰਤੀ ਲੀਟਰ ਹੈ। ਮੁੰਬਈ ਵਿੱਚ ਪੈਟਰੋਲ ਅੱਜ 107.83 ਰੁਪਏ ਅਤੇ ਡੀਜ਼ਲ 97.45 ਰੁਪਏ ਪ੍ਰਤੀ ਲੀਟਰ ਹੈ।ਕੋਲਕਾਤਾ ਵਿੱਚ ਪੈਟਰੋਲ ਅੱਜ 102.08 ਰੁਪਏ ਅਤੇ ਡੀਜ਼ਲ 93.02 ਰੁਪਏ ਪ੍ਰਤੀ ਲੀਟਰ ਹੈ॥ ਗੁਰੂਗਰਾਮ ਵਿਚ ਪੈਟਰੋਲ ਅੱਜ 99.46 ਰੁਪਏ ਅਤੇ ਡੀਜ਼ਲ 90.47 ਰੁਪਏ ਪ੍ਰਤੀ ਲੀਟਰ ਹੈ॥ ਪੈਟਰੋਲ ਦੀ ਕੀਮਤ 4 ਮਈ ਤੋਂ ਹੁਣ ਤੱਕ 41 ਵਾਰ ਵਧੀ ਹੈ, ਜਦੋਂ ਕਿ ਡੀਜ਼ਲ ਦੀ ਕੀਮਤ ਵਿੱਚ 37 ਵਾਰ ਵਾਧਾ ਅਤੇ ਇੱਕ ਵਾਰ ਕਮੀ ਆਈ ਹੈ। ਤੇਲ ਦੀਆਂ ਕੀਮਤਾਂ ਵਿਚ ਨਿਰੰਤਰ ਵਾਧੇ ਕਾਰਨ ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਉੜੀਸਾ, ਤਾਮਿਲਨਾਡੂ, ਕੇਰਲ, ਬਿਹਾਰ ਅਤੇ ਪੰਜਾਬ ਸਮੇਤ 15 ਰਾਜਾਂ ਵਿਚ ਪੈਟਰੋਲ ਦੀਆਂ ਕੀਮਤਾਂ 100 ਰੁਪਏ ਪ੍ਰਤੀ ਲੀਟਰ ਤੋਂ ਉਪਰ ਗਈਆਂ ਹਨ।
ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੇ ਕੁਝ ਜ਼ਿਿਲ੍ਹਆਂ ਵਿੱਚ ਪੈਟਰੋਲ 100 ਰੁਪਏ ਪ੍ਰਤੀ ਲੀਟਰ ਤੋਂ ਵੱਧ ਮਹਿੰਗਾ ਹੋ ਗਿਆ ਹੈ। ਡੀਜ਼ਲ ਰਾਜਸਥਾਨ, ਉੜੀਸਾ ਅਤੇ ਮੱਧ ਪ੍ਰਦੇਸ਼ ਦੇ ਕੁਝ ਸਥਾਨਾਂ ‘ਤੇ 100 ਰੁਪਏ ਪ੍ਰਤੀ ਲੀਟਰ ਦੇ ਪੱਧਰ ਨੂੰ ਪਾਰ ਕਰ ਗਿਆ ਹੈ।