ਡਰੱਗ ਮਾਮਲੇ ‘ਚ ਫਸੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਅਦਾਲਤ ਨੇ ਉਸ ਦੀ ਅਗਾਊਂ ਜ਼ਮਾਨਤ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ, ਜਿਸ ਤੋਂ ਬਾਅਦ ਉਸ ‘ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਗਈ ਹੈ।
ਇਸ ਦੇ ਨਾਲ ਹੀ ਪੁਲਿਸ ਇੱਕ ਵਾਰ ਫਿਰ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਉਤਸ਼ਾਹਿਤ ਹੋ ਗਈ ਹੈ। ਦਰਅਸਲ ਮੰਗਲਵਾਰ ਨੂੰ SIT ਟੀਮ ਨੇ ਅੰਮ੍ਰਿਤਸਰ ਦੇ ਗ੍ਰੀਨ ਐਵੇਨਿਊ ‘ਤੇ ਸਥਿਤ ਮਜੀਠੀਆ ਦੀ ਕੋਠੀ ‘ਤੇ ਛਾਪੇਮਾਰੀ ਕੀਤੀ ਹੈ ।