ਲੁਧਿਆਣਾ ਬਲਾਤਕਾਰ ਮਾਮਲੇ ‘ਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਕਸੂਤੇ ਫੱਸਦੇ ਨਜ਼ਰ ਆ ਰਹੇ ਹਨ। ਅਦਾਲਤ ਦੇ ਹੁਕਮਾਂ ਤੋਂ ਬਾਅਦ ਬੈਂਸ ਖ਼ਿਲਾਫ਼ ਬਲਾਤਕਾਰ ਦਾ ਪਰਚਾ ਦਰਜ ਹੋ ਗਿਆ ਹੈ ਪਰ ਅਜੇ ਤੱਕ ਬੈਂਸ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਇਸੇ ਤਹਿਤ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਦਾ ਘਿਰਾਓ ਕੀਤਾ ਗਿਆ ਹੈ। ਬਲਾਤਕਾਰ ਮਾਮਲੇ ‘ਚ ਸਿਮਰਜੀਤ ਬੈਂਸ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਭਾਰਤ ਭੂਸ਼ਣ ਆਸ਼ੂ ਦੇ ਘਰ ਬਾਹਰ ਸੈਂਕੜੇ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਪ੍ਰਦਰਸ਼ਨ ਕੀਤਾ ਤੇ ਕੈਬਨਿਟ ਮੰਰਤੀ ਆਸ਼ੂ ‘ਤੇ ਬੈਂਸ ਨੂੰ ਬਚਾਉਣ ਦਾ ਇਲਜ਼ਾਮ ਲਗਾਇਆ।
ਘਿਰਾਓ ਦੌਰਾਨ ਆਪਣੇ ਸੰਬੋਧਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਮਹੇਸ਼ਇੰਦਰ ਸਿੰਘ ਗਰੇਵਾਲ, ਸ਼੍ਰੋਮਣੀ ਅਕਾਲੀ ਦਲ ਪੱਛੜੀਆਂ ਸ਼੍ਰੇਣੀਆਂ ਵਿੰਗ ਦੇ ਕੌਮੀ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਤੇ ਅਕਾਲੀ ਹੱਥਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਆਸ਼ੂ ਨੇ ਪਹਿਲਾਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਖ਼ਿਲਾਫ਼ ਕਾਰਵਾਈ ਨਹੀਂ ਹੋਣ ਦਿੱਤੀ ਅਤੇ ਹੁਣ ਅਦਾਲਤ ਰਾਹੀਂ ਮੁਕੱਦਮਾ ਦਰਜ ਹੋਣ ਦੇ ਬਾਵਜੂਦ ਗ੍ਰਿਫ਼ਤਾਰ ਨਹੀਂ ਹੋਣ ਦੇ ਰਿਹਾ। ਗੌਰਤਲਬ ਹੈ ਕਿ ਮਿਸਰਜੀਤ ਬੈਂਸ ‘ਤੇ ਲੁਧਿਆਣਾ ਦੀ ਇੱਕ 45 ਸਾਲਾ ਔਰਤ ਨੇ ਬਲਾਤਕਾਰ ਦੇ ਇਲਜ਼ਾਮ ਲਗਾਏ ਸੀ।