ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਜਬਰ ਜਨਾਹ ਦੇ ਦੋਸ਼ ਲਾਉਣ ਵਾਲੀ ਔਰਤ ਵੱਲੋਂ ਸ਼ਿਕਾਇਤ ਵਾਪਸ ਲੈਣ ਤੋਂ ਬਾਅਦ ਮਾਹੌਲ ਗਰਮਾ ਗਿਆ ਹੈ। ਪਾਰਟੀ ਵਰਕਰਾਂ ਵੱਲੋਂ ਅੱਜ ਭਾਈ ਵਾਲਾ ਚੌਕ ਕੋਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਆਗੂ ਹਰੀਸ਼ ਰਾਏ ਢਾਂਡਾ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਜਬਰ-ਜਨਾਹ ਦੇ ਦੋਸ਼ ਹੇਠ ਕੇਸ ਦਰਜ ਕਰਵਾਉਣ ਵਾਲੀ ਪਹਿਲੀ ਔਰਤ ਵੀ ਆਪਣੇ ਲੜਕੇ ਨਾਲ ਜਦੋਂ ਉੱਥੇ ਪੁੱਜੀ ਤਾਂ ਸਿਆਸੀ ਪਾਰਟੀ ਦੀਆਂ ਕੁਝ ਮਹਿਲਾਂ ਵਰਕਰਾਂ ਉਸ ਨਾਲ ਖਹਿਬੜ ਪਈਆਂ। ਦੋਹਾਂ ਵਿਚਾਲੇ ਹੱਥੋਪਾਈ ਵੀ ਹੋਈ। ਪੁਲੀਸ ਨੇ ਕਿਸੇ ਤਰ੍ਹਾਂ ਸਥਿਤੀ ’ਤੇ ਕਾਬੂ ਪਾਇਆ ਅਤੇ ਸਿਆਸੀ ਪਾਰਟੀ ਦੇ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ।