ਬੰਦੀ ਸਿੱਖ ਗੁਰਦੀਪ ਸਿੰਘ ਖੇੜਾ ਦੇ ਦਿਲ ਦੇ ਟੈਸਟ ਹੋਏ,,ਦਿਲ ਦੀਆਂ ਨਾੜੀਆਂ ਵਿਚ ਆਈ ਰੁਕਾਵਟ
ਇਥੇ ਬੰਦੀ ਸਿੱਖ ਗੁਰਦੀਪ ਸਿੰਘ ਖੇੜਾ ਦੀ ਐਂਜੀਓਗ੍ਰਾਫੀ ਕੀਤੀ ਗਈ ਤਾਂ ਕਿ ਦਿਲ ਦੀਆਂ ਨਾੜੀਆਂ ਵਿਚ ਆਈ ਰੁਕਾਵਟ ਦਾ ਪਤਾ ਲਾਇਆ ਜਾ ਸਕੇ।
ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਬੀਤੇ ਕੱਲ੍ਹ ਗੁਰੂ ਨਾਨਕ ਦੇਵ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ ਗਿਆ ਸੀ।ਇਹ ਜਿਕਰਯੋਗ ਹੈ ਕਿ ਭਾਈ ਖੇੜਾ ਪਿਛਲੇ ਲਗਪਗ ਤਿੰਨ ਦਹਾਕਿਆਂ ਤੋਂ ਕਰਨਾਟਕਾ ਦੀ ਜੇਲ੍ਹ ਵਿਚ ਬੰਦ ਸਨ ਅਤੇ ਕੁਝ ਸਾਲ ਪਹਿਲਾਂ ਹੀ ਉਨ੍ਹਾਂ ਨੂੰ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿਚ ਤਬਦੀਲ ਕੀਤਾ ਗਿਆ ਸੀ।
ਉਹ ਉਨ੍ਹਾਂ ਨੌਂ ਸਿੱਖ ਕੈਦੀਆਂ ਦੀ ਸੂਚੀ ਵਿਚ ਸ਼ਾਮਲ ਹਨ, ਜਿਨ੍ਹਾਂ ਨੂੰ ਕੇਂਦਰ ਸਰਕਾਰ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਰਿਹਾਅ ਕਰਨ ਦਾ ਐਲਾਨ ਕੀਤਾ ਗਿਆ ਸੀ।
ਜਾਣਕਾਰੀ ਅਨੁਸਾਰ ਮੁੱਖ ਮੰਤਰੀ ਨੂੰ ਟਵੀਟ ਰਾਹੀਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸ ਬਾਰੇ ਜਾਣੂ ਕਰਵਾਉਣ ਤੋਂ ਬਾਅਦ ਅੱਜ ਇਲਾਜ ਤਸੱਲੀਬਖਸ਼ ਹੋਇਆ