ਪੰਜਾਬ ‘ਚ ‘ਆਪ’ ਦੀ ਸਰਕਾਰ ਬਣਦਿਆਂ ਹੀ ਭਗਵੰਤ ਮਾਨ ਐਕਸ਼ਨ ਮੋਡ ‘ਚ ਆ ਗਏ ਹਨ।ਸਭ ਤੋਂ ਪਹਿਲਾਂ ਉਨਾਂ੍ਹ ਨੇ ਸਿਆਸੀ ਆਗੂਆਂ ਦੀ ਸੁਰੱਖਿਆ ਵਾਪਸ ਲੈ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ।ਦੱਸਣਯੋਗ ਹੈ ਕਿ ਭਗਵੰਤ ਮਾਨ ਨੇ 122 ਸਿਆਸੀ ਆਗੂਆਂ ਦੀ ਸੁਰੱਖਿਆ ਵਾਪਸ ਲਈ ਹੈ।
I welcome the decision of @BhagwantMann to withdraw security from 122 politicians which is more of status symbol than protection. In the same vein i urge him to prune the security of bureaucrats/officers who too have loaded security paraphernalia at the cost of state exchequer.
— Sukhpal Singh Khaira (@SukhpalKhaira) March 13, 2022
ਜਿਸਦਾ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਸਵਾਗਤ ਕੀਤਾ ਹੈ ਤੇ ਕਿਹਾ ਹੈਮੈਂ ਭਗਵੰਤ ਮਾਨ ਵਲੋਂ 122 ਸਿਆਸੀ ਆਗੂਆਂ ਤੋਂ ਸੁਰੱਖਿਆ ਵਾਪਸ ਲੈਣ ਵਾਲੇ ਫੈਸਲੇ ਦਾ ਸਵਾਗਤ ਕਰਦਾ ਹਾਂ ਕਿਉਂਕਿ ਇਹ ਸੁਰੱਖਿਆ ਤੋਂ ਜ਼ਿਆਦਾ ਦਿਖਾਵੇ ਲਈ ਸੀ।
ਇਸੇ ਲੜੀ ਤਹਿਤ ਮੈਂ ਭਗਵੰਤ ਮਾਨ ਨੂੰ ਉਨ੍ਹਾਂ ਨੌਕਰਸ਼ਾਹਾਂ/ਅਧਿਕਾਰੀਆਂ ਦੀ ਸੁਰੱਖਿਅਤ ‘ਚ ਕਟੌਤੀ ਕਰਨ ਦੀ ਅਪੀਲ ਕਰਦਾ ਹਾਂ ਜਿਨ੍ਹਾਂ ਨੇ ਵੀ ਸਰਕਾਰੀ ਖਜ਼ਾਨੇ ‘ਤੇ ਵਾਧੂ ਬੋਝ ਪਾਇਆ ਹੈ।