ਮੰਗਲਵਾਰ, ਜੁਲਾਈ 29, 2025 10:45 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਦਾ ਕਾਫਲਾ ਖਨੌਰੀ ਤੋਂ ਦਿੱਲੀ ਲਈ ਹੋਇਆ ਰਵਾਨਾ

by propunjabtv
ਮਈ 23, 2021
in ਦੇਸ਼
0

ਚੰਡੀਗੜ੍ਹ 23 ਮਈ-ਕਰੋਨਾ ਮਹਾਂਮਾਰੀ ਅਤੇ ਮੀਂਹ ਝੱਖੜ ਤੋਂ ਬੇਖੌਫ਼ ਸੈਂਕੜੇ ਔਰਤਾਂ ਤੇ ਨੌਜਵਾਨਾਂ ਸਮੇਤ ਹਜ਼ਾਰਾਂ ਦੀ ਗਿਣਤੀ ‘ਚ ਕਿਸਾਨਾਂ ਮਜ਼ਦੂਰਾਂ ਨੂੰ ਲੈ ਕੇ ਸੈਂਕੜੇ ਵਹੀਕਲਾਂ ਦਾ ਕਾਫਲਾ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਮੀਤ ਪ੍ਰਧਾਨ ਰੂਪ ਸਿੰਘ ਛੰਨਾਂ ਦੀ ਅਗਵਾਈ ਹੇਠ ਖਨੌਰੀ ਬਾਡਰ ਤੋਂ ਦਿੱਲੀ ਟਿਕਰੀ ਮੋਰਚੇ ਵੱਲ ਰਵਾਨਾ ਹੋਇਆ। ਇਸ ਮੌਕੇ ਹਾਜ਼ਰ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਰਵਾਨਗੀ ਸਮੇਂ ਕਰੋਨਾ ਸਾਵਧਾਨੀਆਂ ਦੀ ਪਾਲਣਾ ਨਾਲ ਜੁੜੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਨ ਵਾਲੇ ਮੁੱੱਖ ਬੁਲਾਰਿਆਂ ਵਿੱਚ ਖੁਦ ਤੋਂ ਇਲਾਵਾ ਸ਼੍ਰੀ ਉਗਰਾਹਾਂ ਤੇ ਸ਼੍ਰੀ ਛੰਨਾਂ ਸਮੇਤ ਜਗਤਾਰ ਸਿੰਘ ਕਾਲਾਝਾੜ, ਮਨਜੀਤ ਸਿੰਘ ਨਿਆਲ, ਬਹਾਲ ਸਿੰਘ ਢੀਂਡਸਾ ਵੀ ਸ਼ਾਮਲ ਸਨ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਸਾਮਰਾਜੀ ਕਾਰਪੋਰੇਟ ਘਰਾਣਿਆਂ ਦੇ ਹਿਤਾਂ ਨੂੰ ਪ੍ਰਨਾਈ ਕੇਂਦਰ ਦੀ ਮੋਦੀ ਭਾਜਪਾ ਹਕੂਮਤ ਕਿਸਾਨ ਮਾਰੂ ਕਾਲੇ ਖੇਤੀ ਕਾਨੂੰਨ ਰੱਦ ਕਰਨ ਦੀ ਬਜਾਏ ਕਰੋਨਾ ਮਹਾਂਮਾਰੀ ਦਾ ਖੌਫ਼ ਪੈਦਾ ਕਰਕੇ ਕਿਸਾਨ ਮੋਰਚੇ ਖਿੰਡ ਜਾਣ ਦਾ ਭਰਮ ਪਾਲ਼ ਰਹੀ ਹੈ। ਪਰ ਜਾਗ੍ਰਿਤ ਹੋ ਚੁੱਕੇ ਸਿਦਕੀ ਕਿਸਾਨ ਮਜਦੂਰ ਔਰਤਾਂ ਮਰਦ ਨੌਜਵਾਨ ਕਾਲੇ ਕਾਨੂੰਨਾਂ ਰਾਹੀਂ ਹੋਣ ਵਾਲੀ ਵਿਆਪਕ ਤਬਾਹੀ ਨੂੰ ਕਰੋਨਾ ਨਾਲੋਂ ਵੀ ਬੇਹੱਦ ਖਤਰਨਾਕ ਮੰਨ-ਬੁੱਝ ਕੇ ਆਰ ਜਾਂ ਪਾਰ ਦੀ ਲੜਾਈ ਲਈ 6 ਮਹੀਨਿਆਂ ਤੋਂ ਲਗਾਤਾਰ ਹਜ਼ਾਰਾਂ ਦੀ ਗਿਣਤੀ’ਚ ਦਿੱਲੀ ਦੀਆਂ ਬਰੂਹਾਂ ‘ਤੇ ਡਟੇ ਹੋਏ ਸਰਕਾਰ ਦੇ ਇਸ ਭਰਮ ਨੂੰ ਚਕਨਾਚੂਰ ਕਰ ਰਹੇ ਹਨ। ਕਿਸਾਨਾਂ ਦੀਆਂ ਹੱਕੀ ਮੰਗਾਂ ਪ੍ਰਤੀ ਮੁਜਰਮਾਨਾ ਚੁੱਪ ਧਾਰਨ ਅਤੇ ਕਰੋਨਾ ਵਿਰੁੱਧ ਲੜਾਈ ਵਿੱਚ ਜ਼ਿੰਮੇਵਾਰੀਆਂ ਤੋਂ ਭੱਜਣ ਦੀ ਦੋਸ਼ੀ ਸਰਕਾਰ ਵਿਰੁੱਧ ਲੱਗੀ ਹੋਈ ਸਿਰ-ਧੜ ਦੀ ਬਾਜ਼ੀ ‘ਚ ਵਿਘਨਪਾਊ ਤੂਫ਼ਾਨੀ ਮੌਸਮੀ ਦੁਸ਼ਵਾਰੀਆਂ ਨੂੰ ਵੀ ਵੰਗਾਰ ਰਹੇ ਹਨ। ਉਨ੍ਹਾਂ ਐਲਾਨ ਕੀਤਾ ਕਿ ਤਿੰਨੇ ਕਾਲੇ ਖੇਤੀ ਕਾਨੂੰਨ, ਬਿਜਲੀ ਬਿੱਲ, ਪਰਾਲੀ ਆਰਡੀਨੈਂਸ ਰੱਦ ਕਰਾਉਣ ਅਤੇ ਐਮ ਐਸ ਪੀ ‘ਤੇ ਸਾਰੀਆਂ ਫਸਲਾਂ ਦੀ ਖਰੀਦ ਦੀ ਗਰੰਟੀ ਸਮੇਤ ਪੂਰੇ ਦੇਸ਼ ਵਿੱਚ ਹਰ ਗਰੀਬ ਲਈ ਜਨਤਕ ਵੰਡ ਪ੍ਰਨਾਲੀ ਲਾਗੂ ਕਰਾਉਣ ਦੀਆਂ ਮੁੱਖ ਮੰਗਾਂ ਮੰਨੇ ਜਾਣ ਤੱਕ ਸਾਂਝਾ ਕਿਸਾਨ ਘੋਲ਼ ਹੋਰ ਵਿਸ਼ਾਲ ਅਤੇ ਤੇਜ਼ ਕਰਦੇ ਹੋਏ ਜਾਰੀ ਰੱਖਿਆ ਜਾਵੇਗਾ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਮੁਤਾਬਕ 26 ਮਈ ਨੂੰ ਟਿਕਰੀ ਮੋਰਚੇ ਸਮੇਤ ਪੂਰੇ ਪੰਜਾਬ ਦੇ 39 ਪੱਕੇ ਮੋਰਚਿਆਂ ਅਤੇ ਹਰ ਪਿੰਡ ਵਿੱਚ ਵਹੀਕਲਾਂ ਸਣੇ ਘਰ ਘਰ ਕਾਲੇ ਝੰਡੇ ਲਹਿਰਾ ਕੇ ਅਤੇ ਮੋਦੀ ਭਾਜਪਾ ਹਕੂਮਤ ਸਾਮਰਾਜੀ ਗੱਠਜੋੜ ਦੀਆਂ ਅਰਥੀਆਂ ਸਾੜ ਕੇ ਕਾਲ਼ਾ ਦਿਵਸ ਮਨਾਇਆ ਜਾਵੇਗਾ। ਇਸ ਮੌਕੇ ਉਕਤ ਮੁੱਖ ਮੰਗਾਂ ਤੋਂ ਇਲਾਵਾ ਕਰੋਨਾ ਦੀ ਅਸਰਦਾਰ ਰੋਕਥਾਮ ਸੰਬੰਧੀ ਮੰਗਾਂ ਉੱਤੇ ਵੀ ਵਿਸ਼ੇਸ਼ ਜੋਰ ਦਿੱਤਾ ਜਾਵੇਗਾ। ਸਾਰੇ ਵੱਡੇ ਪ੍ਰਾਈਵੇਟ ਹਸਪਤਾਲਾਂ ਨੂੰ ਸਰਕਾਰੀ ਹੱਥਾਂ ‘ਚ ਲੈ ਕੇ ਹਰ ਸਰਕਾਰੀ ਹਸਪਤਾਲ ‘ਚ ਬੈੱਡਾਂ, ਵੈਂਟੀਲੇਟਰਾਂ, ਆਕਸੀਜਨ ਆਦਿ ਦੇ ਸਾਰੇ ਲੋੜੀਂਦੇ ਪ੍ਰਬੰਧ ਤੁਰੰਤ ਕੀਤੇ ਜਾਣ, ਜਿਨ੍ਹਾਂ ਦੀ ਕਮੀ ਕਾਰਨ ਕਰੋਨਾ ਪੀੜਤ ਧੜਾਧੜ ਮੌਤ ਦਾ ਸ਼ਿਕਾਰ ਹੋ ਰਹੇ ਹਨ। ਇਨ੍ਹਾਂ ਵਿੱਚੋਂ ਬਹੁਤ ਸਾਰੀਆਂ ਟਾਲ਼ੀਆਂ ਜਾ ਸਕਣ ਵਾਲੀਆਂ ਮੌਤਾਂ ਲਈ ਕੇਂਦਰ ਤੇ ਪੰਜਾਬ ਦੀਆਂ ਦੋਨਾਂ ਸਰਕਾਰਾਂ ਦੀ ਮੁਜਰਮਾਨਾ ਅਣਗਹਿਲੀ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ। ਬਹਾਨੇ ਵਜੋਂ ਵਰਤੀ ਜਾ ਰਹੀ ਖਾਲੀ ਖਜ਼ਾਨੇ ਦੀ ਦਲੀਲ ਨੂੰ ਰੱਦ ਕਰਦਿਆਂ ਕਿਸਾਨ ਆਗੂਆਂ ਵੱਲੋਂ ਸਾਮਰਾਜੀ ਕਾਰਪੋਰੇਟਾਂ, ਵੱਡੇ ਜਗੀਰਦਾਰਾਂ ਤੇ ਸੂਦਖੋਰਾਂ ਉੱਤੇ ਭਾਰੀ ਟੈਕਸ ਲਾ ਕੇ ਤੁਰੰਤ ਵਸੂਲੀ ਕਰਨ ਦੀ ਮੰਗ ਉੱਤੇ ਜੋਰ ਦਿੱਤਾ ਗਿਆ, ਕਿਉਂਕਿ ਅਸਲ ਵਿੱਚ ਇਨ੍ਹਾਂ ਲੁਟੇਰਿਆਂ ਨੂੰ ਹਰ ਸਾਲ ਦਿੱਤੀਆਂ ਜਾਂਦੀਆਂ ਅਰਬਾਂ ਖਰਬਾਂ ਦੀਆਂ ਰਿਆਇਤਾਂ ਹੀ ਖਜਾਨਾ ਖਾਲੀ ਹੋਣ ਦਾ ਮੁੱਖ ਕਾਰਨ ਹੈ। ਇਸ ਲਈ ਜਥੇਬੰਦੀ ਵੱਲੋਂ ਕਰੋਨਾ ਮਹਾਂਮਾਰੀ ਵਿਰੁੱਧ ਲੜਾਈ ਲਈ ਵਿਸ਼ੇਸ਼ ਮੰਗ ਪੱਤਰ ਤਿਆਰ ਕਰਕੇ ਪੰਜਾਬ ਸਰਕਾਰ ਨੂੰ ਇਹ ਮੰਗਾਂ ਤੁਰੰਤ ਲਾਗੂ ਕਰਨ ਲਈ ਮਜਬੂਰ ਕਰਨ ਖਾਤਰ 28,29,30 ਮਈ ਨੂੰ ਪੂਡਾ ਗ੍ਰਾਊਂਡ ਪਟਿਆਲਾ ਵਿਖੇ ਦਿਨ ਰਾਤ ਦਾ ਪੱਕਾ ਧਰਨਾ ਲਾਉਣ ਦਾ ਫ਼ੈਸਲਾ ਵੀ ਕੀਤਾ ਗਿਆ ਹੈ।

Tags: delhifarmer protestKISAAN EKTA
Share205Tweet128Share51

Related Posts

ਐਮਬੂਲੈਂਸ ‘ਚ ਬੇਹੋਸ਼ ਪਈ ਕੁੜੀ ਨਾਲ ਬੰਦਿਆਂ ਨੇ ਆਹ ਕੀ ਕਰਤਾ, ਟੈਸਟ ਦੌਰਾਨ ਹੋ ਗਈ ਸੀ ਬੇਹੋਸ਼

ਜੁਲਾਈ 26, 2025

ਅੰਮ੍ਰਿਤਸਰ ਏਅਰਪੋਰਟ ਤੋਂ ਬਾਅਦ ਹੁਣ ਇਸ ਵੱਡੇ ਅੰਤਰਰਾਸ਼ਟਰੀ ਏਅਰ ਪੋਰਟ ਨੂੰ ਮਿਲੀ ਧਮਕੀ

ਜੁਲਾਈ 26, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਸਕੂਲ ‘ਚ ਵਿਦਿਆਰਥੀ ਕਰ ਰਹੇ ਸੀ ਪੜਾਈ, ਅਚਾਨਕ ਢਹਿ ਢੇਰੀ ਹੋਈ ਇਮਾਰਤ

ਜੁਲਾਈ 25, 2025

ਫਰਜ਼ੀ EMBASSY ਬਣਾਉਣ ਵਾਲੇ ਹਰਸ਼ਵਰਧਨ ਦੀਆਂ ਹਨ 4 ਦੇਸ਼ਾਂ ‘ਚ ਕੰਪਨੀਆਂ, ਜਾਣੋ ਕਿਵੇਂ ਚਲਾਉਂਦਾ ਸੀ ਇਨ੍ਹਾਂ ਵੱਡਾ ਕੰਮ

ਜੁਲਾਈ 25, 2025

ਬਲਦ ਨੂੰ ਬਚਾਉਣ ਲਈ ਨਦੀ ‘ਚ ਉਤਰਿਆ 10 ਸਾਲ ਦਾ ਬੱਚਾ, ਸੈਨਾ ਨੇ ਮੌਕੇ ‘ਤੇ ਪਹੁੰਚ ਇੰਝ ਬਚਾਈ ਜਾਨ

ਜੁਲਾਈ 24, 2025
Load More

Recent News

ਯਮਨ ‘ਚ ਕੇਰਲਾ ਦੀ ਨਰਸ ਦੀ ਸਜ਼ਾ ਹੋਈ ਰੱਦ, ਜਾਣੋ ਕਿਵੇਂ ਬਦਲਿਆ ਸਰਕਾਰ ਨੇ ਆਪਣਾ ਫੈਸਲਾ

ਜੁਲਾਈ 29, 2025

Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਅਲਰਟ

ਜੁਲਾਈ 29, 2025

ਕਿਸ ਕੰਮ ਆਉਂਦਾ ਹੈ ਵਟਸਐਪ ਤੇ ਇਹ Remind Me ਫ਼ੀਚਰ!

ਜੁਲਾਈ 28, 2025

ਦੁਨੀਆ ਦੀ ਇੱਕ ਜੰਗ ‘ਤੇ ਲੱਗੀ ਰੋਕ, ਬਣੀ ਇਸ ਗੱਲ ‘ਤੇ ਆਪਸੀ ਸਹਿਮਤੀ

ਜੁਲਾਈ 28, 2025

Skin Care Tips: ਮੂੰਹ ਧੋਣ ਸਮੇਂ ਨਾ ਕਰੋ ਅਜਿਹੀ ਗਲਤੀ, ਚਿਹਰਾ ਹੋ ਜਾਏਗਾ ਖਰਾਬ

ਜੁਲਾਈ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.