ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਸਿਆਸੀ ਹਲਚਲ ਮਚ ਗਈ ਹੈ। ਇਸ ਦੌਰਾਨ ਆਗੂਆਂ ਦੇ ਦਲ-ਬਦਲੀ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ।
ਦਰਅਸਲ, ਭਾਜਪਾ ਵਿੱਚ ਸ਼ਾਮਲ ਹੋਏ ਭਗਵੰਤ ਪਾਲ ਸੱਚਰ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਸੱਚਰ ਨੂੰ ਕਾਂਗਰਸ ਵਿੱਚ ਸ਼ਾਮਲ ਕਰਵਾਉਣ ਲਈ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਅਤੇ ਤ੍ਰਿਪਤ ਬਾਜਵਾ ਸਮੇਤ ਕਈ ਕਾਂਗਰਸੀ ਆਗੂ ਉਨ੍ਹਾਂ ਦੇ ਘਰ ਪੁੱਜੇ।
ਲੰਬੀ ਮੀਟਿੰਗ ਤੋਂ ਬਾਅਦ ਸੱਚਰ ਕਾਂਗਰਸ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਰੰਧਾਵਾ ਨੇ ਕਿਹਾ ਕਿ ਸੱਚਰ ਪਿਛਲੇ ਕੁਝ ਸਮੇਂ ਤੋਂ ਭਰਮ ਵਿਚ ਸਨ, ਪਰ ਹੁਣ ਉਹ ਵਾਪਸ ਆ ਗਏ ਹਨ। ਸੱਚਰ ਵੱਲੋਂ ਕਾਂਗਰਸੀ ਆਗੂਆਂ ਨਾਲ ਮੀਟਿੰਗ ਕੀਤੀ ਜਾਵੇਗੀ, ਜਿਸ ਵਿੱਚ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਵਾਰਨ ਕੀਤਾ ਜਾਵੇਗਾ।