ਇਨਫੋਰਸਮੈਂਟ ਡਾਇਰੈਕਟੋਰੇਟ ਨੇ ਬੁੱਧਵਾਰ ਨੂੰ ਮਹਾਰਾਸ਼ਟਰ ਦੇ ਮੰਤਰੀ ਨਵਾਬ ਮਲਿਕ ਨੂੰ ਮੁੰਬਈ ਅੰਡਰਵਰਲਡ ਦੀਆਂ ਗਤੀਵਿਧੀਆਂ ਨਾਲ ਸਬੰਧਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਐਨਸੀਪੀ ਨੇਤਾ ਨਵਾਬ ਮਲਿਕ ਤੋਂ ਈਡੀ ਨੇ ਸਵੇਰੇ ਪੁੱਛਗਿੱਛ ਕੀਤੀ। ਇਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਗ੍ਰਿਫ਼ਤਾਰੀ ਤੋਂ ਬਾਅਦ ਨਵਾਬ ਮਲਿਕ ਨੇ ਕਿਹਾ ਕਿ “ਮੈਂ ਲੜਾਂਗਾ, ਡਰਾਂਗਾ ਨਹੀਂ।”
ਆਪਣੀ ਗ੍ਰਿਫ਼ਤਾਰੀ ਤੋਂ ਪਹਿਲਾਂ, ਈਡੀ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ 62 ਸਾਲਾ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਨੇਤਾ ਮਲਿਕ ਸਵੇਰੇ 8 ਵਜੇ ਇੱਥੇ ਬੈਲਾਰਡ ਅਸਟੇਟ ਖੇਤਰ ਵਿੱਚ ਸਥਿਤ ਈਡੀ ਦੇ ਦਫ਼ਤਰ ਪਹੁੰਚੇ ਤੇ ਏਜੰਸੀ ‘ਪ੍ਰੀਵੈਂਸ਼ਨ ਆਫ ਮਨੀ ਲਾਂਡਰਿੰਗ ਐਕਟ’ ਦੇ ਤਹਿਤ ਉਸ ਦੇ ਬਿਆਨ ਦਰਜ ਕਰ ਰਹੀ ਹੈ।
ਮਲਿਕ ਨੂੰ 15 ਫਰਵਰੀ ਨੂੰ ਮੁੰਬਈ ਵਿੱਚ ਛਾਪੇਮਾਰੀ ਕਰਨ ਅਤੇ ਅੰਡਰਵਰਲਡ ਗਤੀਵਿਧੀਆਂ, ਜਾਇਦਾਦਾਂ ਦੀ ਕਥਿਤ ਗੈਰ-ਕਾਨੂੰਨੀ ਖਰੀਦ-ਵੇਚ ਅਤੇ ਹਵਾਲਾ ਲੈਣ-ਦੇਣ ਦੇ ਸਬੰਧ ਵਿੱਚ ਨਵਾਂ ਕੇਸ ਦਰਜ ਕਰਨ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ।