ਮਰਹੂਮ ਸਿੱਧੂ ਮੂਸੇਵਾਲਾ ਦੀ ਅੰਤਿਮ-ਅਰਦਾਸ ਮਾਨਸਾ ਦੀ ਦਾਣੇ ਮੰਡੀ ‘ਚ ਹੋਵੇਗੀ।ਜਿੱਥੇ ਅੱਜ ਸਵੇਰ ਤੋਂ ਹੀ ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲੇ, ਕਰੀਬੀ, ਰਿਸ਼ਤੇਦਾਰ ਤੇ ਸਮਰਥਕ ਉਨ੍ਹਾਂ ਦੀ ਅੰਤਿਮ ਅਰਦਾਸ ‘ਚ ਸ਼ਾਮਿਲ ਹੋਣ ਲਈ ਪਹੁੰਚ ਰਹੇ ਹਨ।ਸਿੱਧੂ ਮੂਸੇਵਾਲਾ ਦੇ ਸਮਰਥਕ ਉਨ੍ਹਾਂ ਦੀਆਂ ਪਸੰਦੀਦੇ ਮੋਟਰਸਾਈਕਲਾਂ, ਟਰੈਕਟਰਾਂ ਤੇ ਉਨ੍ਹਾਂ ਦੀ ਅੰਤਿਮ ਅਰਦਾਸ ‘ਚ ਸ਼ਰਧਾਂਜਲੀ ਦੇਣ ਲਈ ਪਹੁੰਚ ਰਹੇ ਹਨ।
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਸ. ਬਲਾਕੌਰ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਸਮਰਥਕਾਂ ਨੂੰ ਅਪੀਲ ਕੀਤੀ ਸੀ ਕਿ ਸਿੱਧੂ ਮੂਸੇਵਾਲਾ ਨੂੰ ਆਪਣੇ ਵਿਰਸੇ ਭਾਵ ਆਪਣੀ ਪੱਗ ਨਾਲ ਅਥਾਹ ਪਿਆਰ ਸੀ।ਜਿਸ ਕਾਰਨ ਉਨ੍ਹਾਂ ਦਾ ਕਹਿਣਾ ਹੈ ਜੋ ਕਿ ਸਿੱਧੂ ਨੂੰ ਚਾਹੁਣ ਵਾਲਾ ਉਨ੍ਹਾਂ ਦੀ ਅੰਤਿਮ ਅਰਦਾਸ ‘ਚ ਪਹੁੰਚ ਰਹੇ ਹਨ ਸਾਰੇ ਸਿਰਾਂ ‘ਤੇ ਦਸਤਾਰ ਸਜਾ ਕੇ ਆਉਣ ਇਹੀ ਸਿੱਧੂ ਮੂਸੇਵਾਲਾ ਨੂੰ ਇੱਕ ਸੱਚੀ ਸ਼ਰਧਾਂਜਲੀ ਹੋਵੇਗੀ।
ਦੱਸਣਯੋਗ ਹੈ ਕਿ 29 ਮਈ ਐਤਵਾਰ ਨੂੰ ਪਿੰਡ ਜਵਾਹਰਕੇ ਵਿਖੇ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।ਜੋ ਕਿ ਸਿੱਧੂ ਦੇ ਮਾਪਿਆਂ ਲਈ ਪੰਜਾਬ, ਪੰਜਾਬੀ ਇੰਡਸਟਰੀ ਲਈ ਕਦੇ ਨਾਲ ਪੂਰਾ ਹੋਣ ਵਾਲਾ ਘਾਟਾ ਸੀ।