ਭਾਰਤੀ ਮੂਲ ਦੇ ਬਹੁਤ ਸਾਰੇ ਲੋਕ ਜੋ ਯੂਕਰੇਨ ਵਿੱਚ ਰਹਿ ਰਹੇ ਸਨ ਅਤੇ ਉੱਥੇ ਫਸੇ ਹੋਏ ਹਨ। ਉਨ੍ਹਾਂ ਵਿੱਚੋਂ ਸ਼ਨੀਵਾਰ ਨੂੰ ਫਲਾਈਟ ਰਾਹੀਂ ਆਏ 183 ਭਾਰਤੀਆਂ ਦਾ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਫੁੱਲਾਂ ਦੇ ਗੁਲਦਸਤੇ ਅਤੇ ਤਿਰੰਗੇ ਨਾਲ ਸਵਾਗਤ ਕੀਤਾ।
ਸੋਮਪ੍ਰਕਾਸ਼ ਨੇ ਕਿਹਾ ਕਿ ਕੇਂਦਰ ਸਰਕਾਰ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਆਪਰੇਸ਼ਨ ਗੰਗਾ ਚਲਾ ਰਹੀ ਹੈ। ਪੀ.ਐੱਮ ਮੋਦੀ ਨੇ ਕਈ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਯੂਕਰੇਨ ਤੋਂ ਵਾਪਸ ਆਉਣ ਵਾਲੇ ਭਾਰਤੀਆਂ ਦਾ ਸਵਾਗਤ ਕਰਨ ਲਈ ਕਿਹਾ ਹੈ।
ਭਾਰਤੀਆਂ ਨੂੰ ਵਾਪਸ ਲਿਆਉਣ ਦੀ ਪ੍ਰਕਿਰਿਆ ਵਿੱਚ ਕੇਂਦਰ ਸਰਕਾਰ ਨੂੰ ਬਹੁਤ ਸਰਗਰਮ ਅਤੇ ਸੰਵੇਦਨਸ਼ੀਲ ਦੱਸਦੇ ਹੋਏ ਸੋਮਪ੍ਰਕਾਸ਼ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਖਾਰਕਿਵ ਅਤੇ ਕੀਵ ਤੋਂ ਬਾਹਰ ਕੱਢਿਆ ਜਾ ਰਿਹਾ ਹੈ। ਰੋਜ਼ਾਨਾ 15 ਹਵਾਈ ਜਹਾਜ ਚਲਾਏ ਜਾ ਰਹੇ ਹਨ। ਸੋਮਪ੍ਰਕਾਸ਼ ਨੇ ਕਿਹਾ ਕਿ ਯੂਕਰੇਨ ਵਿੱਚ ਫਸੇ ਭਾਰਤੀਆਂ ਦੀ ਵਾਪਸੀ ਅਤੇ ਸੁਰੱਖਿਆ ਲਈ ਪੂਰੀ ਸਰਕਾਰੀ ਮਸ਼ੀਨਰੀ 24 ਘੰਟੇ ਕੰਮ ਕਰ ਰਹੀ ਹੈ।