ਮੁੱਖ ਮੰਤਰੀ ਭਗਵੰਤ ਮਾਨ ਤੇ ਡਾ. ਗੁਰਪ੍ਰੀਤ ਕੌਰ ਅੱਜ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ।ਚੰਡੀਗੜ੍ਹ ਦੇ ਸੈਕਟਰ 8 ਦੇ ਗੁਰਦੁਆਰਾ ਸਾਹਿਬ ‘ਚ ਸੀਐੱਮ ਭਗਵੰਤ ਮਾਨ ਤੇ ਡਾ. ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਹੋਣਗੇ।ਸੀਐੱਮ ਦੀ ਚੰਡੀਗੜ੍ਹ ਰਿਹਾਇਸ਼ ‘ਤੇ ਉਨ੍ਹਾਂ ਦੇ ਸਾਰੇ ਕਰੀਬੀ ਤੇ ਰਿਸ਼ਤੇਦਾਰ ਪਹੁੰਚਣੇ ਸ਼ੁਰੂ ਹੋ ਗਏ ਹਨ।ਸੀਅੇੱਮ ਦੇ ਵਿਆਹ ਦੇ ਥੋੜ੍ਹੇ ਤੇ ਖਾਸ ਮਹਿਮਾਨ ਹੀ ਸ਼ਾਮਿਲ ਹੋਣਗੇ।
ਦਿੱਲੀ ਤੋਂ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਉਨ੍ਹਾਂ ਦੇ ਵਿਆਹ ‘ਚ ਸ਼ਾਮਿਲ ਹੋਣਗੇ।ਰਾਘਵ ਚੱਢਾ ਵਿਆਹ ‘ਚ ਸ਼ਾਮਿਲ ਹੋਣਗੇ।ਜੋ ਕਿ ਸੀਐੱਮ ਦੇ ਵਿਆਹ ਦੀਆਂ ਸਾਰੀਆਂ ਤਿਆਰੀਆਂ ਦੇਖ ਰਹੇ ਹਨ।ਹਰਪਾਲ ਚੀਮਾ ਵਿੱਤ ਮੰਤਰੀ ਅਰਵਿੰਦ ਕੇਜਰੀਵਾਲ ਨੇ ਏਅਰਪੋਰਟ ਤੋਂ ਸਪਾਟ ਕਰਨ ਜਾਣਗੇ।ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (48) ਦਾ ਅੱਜ ਦੂਜਾ ਵਿਆਹ ਹੈ।
ਉਹ ਹਰਿਆਣਾ ਦੇ ਪਿਹੋਵਾ ਦੀ ਰਹਿਣ ਵਾਲੀ ਡਾ: ਗੁਰਪ੍ਰੀਤ ਕੌਰ (32) ਨਾਲ ਦੂਜਾ ਵਿਆਹ ਕਰਨਗੇ। ਵਿਆਹ ਦੀ ਰਸਮ ਚੰਡੀਗੜ੍ਹ ਦੇ ਸੀਐਮ ਹਾਊਸ ਵਿੱਚ ਹੋਵੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪਰਿਵਾਰ ਸਮੇਤ ਸ਼ਾਮਲ ਹੋਣਗੇ। ਵਿਆਹ ਵਿੱਚ ਸਿਰਫ਼ ਮਾਨ ਅਤੇ ਗੁਰਪ੍ਰੀਤ ਦੇ ਪਰਿਵਾਰਕ ਮੈਂਬਰ ਹੀ ਸ਼ਾਮਲ ਹੋਣਗੇ।