ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਗੁਲਾਬੀ ਸੁੰਡੀ ਨਾਲ ਬਰਬਾਦ ਹੋਈ ਨਰਮੇ ਦੀ ਫਸਲ ਲਈ ਮੁਆਵਜਾ ਰਾਸ਼ੀ ਜਾਰੀ ਕਰ ਦਿੱਤੀ ਹੈ ਅਤੇ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦੇ ਚੈੱਕ ਵੰਡਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਾਨਸਾ ਦੌਰੇ ‘ਤੇ ਜਾ ਰਹੇ ਹਨ।ਪੰਜਾਬ ਦੇ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੇ ਦੱਸਿਆ ਕਿ 26 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਾਨਸਾ ਆ ਰਹੇ ਹਨ, ਜਿਸ ਦੌਰਾਨ ਉਹ ਉਨ੍ਹਾਂ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ ਅਤੇ ਉਨਾਂ ਨੂੰ ਮੁਆਵਜ਼ਾ ਦੇਣਗੇ।