ਮੰਗਲਵਾਰ, ਮਈ 13, 2025 01:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੰਡੀਗੜ੍ਹ ’ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨ ਲਈ ਅਕਾਲੀ ਦਲ ਦੀ ਸਖ਼ਤ ਆਲੋਚਨਾ…

by propunjabtv
ਜੁਲਾਈ 11, 2022
in Featured News, ਪੰਜਾਬ, ਰਾਜਨੀਤੀ
0

ਅੰਮ੍ਰਿਤਸਰ

ਅਕਾਲੀ ਆਗੂਆਂ ਵੱਲੋਂ ਸੂਬੇ ਦੀ ਰਾਜਧਾਨੀ ਦੇ ਮੁੱਦੇ ‘ਤੇ ਕੀਤੀ ਬੇਬੁਨਿਆਦ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ‘ਤੇ ਸੂਬੇ ਦੇ ਦਾਅਵੇ ਨੂੰ ਕਮਜ਼ੋਰ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦੀ ਕਰੜੀ ਆਲੋਚਨਾ ਕੀਤੀ।

ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ, “ਹਰੇਕ ਪੰਜਾਬੀ ਇਹ ਭਲੀ-ਭਾਂਤ ਜਾਣਦਾ ਹੈ ਕਿ ਸੂਬਾ ਸਰਕਾਰ ਦੇ ਦਫ਼ਤਰਾਂ ਨੂੰ ਚੰਡੀਗੜ੍ਹ ਤੋਂ ਮੋਹਾਲੀ ਤਬਦੀਲ ਕਿਸ ਨੇ ਕੀਤਾ ਅਤੇ ਨਿਊ ਚੰਡੀਗੜ੍ਹ ਦੀ ਸਥਾਪਨਾ ਕਰਨ ਵਾਲੇ ਕੌਣ ਹਨ।” ਮੁੱਖ ਮੰਤਰੀ ਨੇ ਆਪਣੀ ਪਤਨੀ, ਮਾਤਾ ਅਤੇ ਭੈਣ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।

ਮੁੱਖ ਮੰਤਰੀ ਨੇ ਕਿਹਾ ਕਿ ਚੰਡੀਗੜ੍ਹ ‘ਤੇ ਪੰਜਾਬ ਦੇ ਦਾਅਵਿਆਂ ਨੂੰ ਖੋਰਾ ਲਾਉਣ ਲਈ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਕੇਂਦਰ ਦੀਆਂ ਸਰਕਾਰਾਂ ਨਾਲ ਮਿਲੀਭੁਗਤ ਰਹੀ ਹੈ। ਉਨ੍ਹਾਂ ਨੇ ਸੁਖਬੀਰ ਬਾਦਲ ਤੋਂ ਪੁੱਛਿਆ ਕਿ ਕੇਂਦਰ ਦੀ ਸਰਕਾਰ ‘ਚ ਭਾਈਵਾਲ ਹੋਣ ਦੇ ਬਾਵਜੂਦ ਉਨ੍ਹਾਂ ਨੇ ਚੰਡੀਗੜ੍ਹ ਨੂੰ ਲੈ ਕੇ ਚੁੱਪ ਕਿਉਂ ਧਾਰੀ ਰੱਖੀ।

ਭਗਵੰਤ ਮਾਨ ਨੇ ਕਿਹਾ ਕਿ ਬਾਦਲ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਚੁੱਪ ਰਹੇ ਅਤੇ ਕਾਂਗਰਸ ਲੀਡਰਸ਼ਿਪ ਵੀ ਇਸ ਸਮੁੱਚੇ ਮਾਮਲੇ ‘ਤੇ ਮੂਕ ਦਰਸ਼ਕ ਬਣੀ ਰਹੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਮੀਡੀਆ ਸਾਹਮਣੇ ਨਿਰਆਧਾਰ ਬਿਆਨਬਾਜ਼ੀ ਕਰਕੇ ਸਸਤੀ ਸ਼ੋਹਰਤ ਖੱਟਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ।

ਭਗਵੰਤ ਮਾਨ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨਾਲ ਸਲਾਹ ਮਸ਼ਵਰਾ ਕਰਕੇ ਹਰ ਮਸਲੇ ਦਾ ਹੱਲ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਾਂਗਰਸ ਪਾਰਟੀ ‘ਤੇ ਵਰ੍ਹਦਿਆਂ ਕਿਹਾ ਕਿ ਇਸ ਪਾਰਟੀ ਦੇ ਮੰਤਰੀਆਂ ਨੇ ਸੂਬੇ ਦੇ ਦਰੱਖਤ ਤੱਕ ਵੀ ਵੇਚ ਦਿੱਤੇ ਹਨ। ਦੂਜੇ ਪਾਸੇ ਉਨ੍ਹਾਂ ਦੀ ਸਰਕਾਰ ਪੰਜਾਬ ਨੂੰ ਸਿਹਤਮੰਦ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਉਣ ਵਾਲੇ ਸਮੇਂ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੱਤੇਵਾੜਾ ਜੰਗਲਾਂ ਨੇੜੇ ਕੋਈ ਵੀ ਉਦਯੋਗਿਕ ਯੂਨਿਟ ਲਾਉਣ ਦੀ ਇਜਾਜ਼ਤ ਨਾ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਪੰਜਾਬ ਨੂੰ ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਮਕਸਦ ਨਾਲ ਲਿਆ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਮੱਤੇਵਾੜਾ ਜੰਗਲ ਨੂੰ ਸੈਰ-ਸਪਾਟੇ ਵਜੋਂ ਆਕਰਸ਼ਿਤ ਕਰਨ ਲਈ ਵਾਤਾਵਰਨ ਪਾਰਕ ਵਜੋਂ ਵਿਕਸਤ ਕਰਨ ਲਈ ਠੋਸ ਉਪਰਾਲੇ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਨਸ਼ਾ ਤਸਕਰਾਂ ਵਿਰੁੱਧ ਵੱਡੇ ਪੱਧਰ ‘ਤੇ ਕਾਰਵਾਈ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦਾ ਟੀਚਾ ਮਿੱਥਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਕਿ ਨਸ਼ਿਆਂ ਦੀ ਸਪਲਾਈ ਲਾਈਨ ਟੁੱਟ ਚੁੱਕੀ ਹੈ, ਸੂਬਾ ਸਰਕਾਰ ਹੁਣ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਣ ਵੱਲ ਧਿਆਨ ਦੇ ਰਹੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਮਨ-ਕਾਨੂੰਨ ਨੂੰ ਕਾਇਮ ਰੱਖਣਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਕਿਸੇ ਨੂੰ ਵੀ ਸੂਬੇ ਦੀ ਅਮਨ-ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਹਰੇਕ ਵਰਗ ਦੇ ਭਲੇ ਲਈ ਵਚਨਬੱਧ ਹੈ।

ਇਸ ਮੌਕੇ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ., ਡਾ. ਇੰਦਰਬੀਰ ਸਿੰਘ ਨਿੱਜਰ ਆਦਿ ਹਾਜਰ ਸਨ .

 

Tags: bhagwant mann visit darbar sahibbhagwantt mannbhatwant mann familycm bhagwant mannSachkhand Sri Darbar Sahib
Share202Tweet126Share50

Related Posts

ਸਵੇਰੇ ਆਦਮਪੁਰ ਏਅਰਬੇਸ ਜਲੰਧਰ ਜਵਾਨਾਂ ਨੂੰ ਮਿਲਣ ਪਹੁੰਚੇ PM ਮੋਦੀ

ਮਈ 13, 2025

ਮੁਕਤੀ ਦੀ ਭਾਲ ‘ਚ ਵਿਦੇਸ਼ ਤੋਂ ਭਾਰਤ ਆਈ ਮਹਿਲਾ, 27 ਪਹਿਲਾ ਹੋਇਆ ਕੁਝ ਅਜਿਹਾ ਕਿ ਛਡਿਆ ਆਪਣਾ ਧਰਮ

ਮਈ 13, 2025

CBSE Board Result Declare: CBSE ਨੇ ਜਾਰੀ ਕੀਤੇ ਨਤੀਜੇ ਇੱਥੇ ਕਰ ਸਕਦੇ ਹੋ ਚੈੱਕ

ਮਈ 13, 2025

ਜੰਮੂ ‘ਚ ਪਹਿਲਗਾਮ ਹਮਲੇ ਦੇ ਦੋਸ਼ੀਆਂ ਦੇ ਲੱਗੇ ਪੋਸਟਰ, ਰੱਖਿਆ ਲੱਖਾਂ ਦਾ ਇਨਾਮ

ਮਈ 13, 2025

ਡਰੋਨ ਹਮਲੇ ਦੌਰਾਨ ਜਖਮੀ ਹੋਈ ਮਹਿਲਾ ਦੀ ਹੋਈ ਮੌਤ

ਮਈ 13, 2025

CBSE Board Results 2025:CBSE ਨੇ ਜਾਰੀ ਕੀਤੇ ਨਤੀਜੇ ਇੱਥੇ ਕਰ ਸਕਦੇ ਹੋ ਚੈੱਕ

ਮਈ 13, 2025
Load More

Recent News

ਸਵੇਰੇ ਆਦਮਪੁਰ ਏਅਰਬੇਸ ਜਲੰਧਰ ਜਵਾਨਾਂ ਨੂੰ ਮਿਲਣ ਪਹੁੰਚੇ PM ਮੋਦੀ

ਮਈ 13, 2025

ਮੁਕਤੀ ਦੀ ਭਾਲ ‘ਚ ਵਿਦੇਸ਼ ਤੋਂ ਭਾਰਤ ਆਈ ਮਹਿਲਾ, 27 ਪਹਿਲਾ ਹੋਇਆ ਕੁਝ ਅਜਿਹਾ ਕਿ ਛਡਿਆ ਆਪਣਾ ਧਰਮ

ਮਈ 13, 2025

CBSE Board Result Declare: CBSE ਨੇ ਜਾਰੀ ਕੀਤੇ ਨਤੀਜੇ ਇੱਥੇ ਕਰ ਸਕਦੇ ਹੋ ਚੈੱਕ

ਮਈ 13, 2025

ਜੰਮੂ ‘ਚ ਪਹਿਲਗਾਮ ਹਮਲੇ ਦੇ ਦੋਸ਼ੀਆਂ ਦੇ ਲੱਗੇ ਪੋਸਟਰ, ਰੱਖਿਆ ਲੱਖਾਂ ਦਾ ਇਨਾਮ

ਮਈ 13, 2025

ਡਰੋਨ ਹਮਲੇ ਦੌਰਾਨ ਜਖਮੀ ਹੋਈ ਮਹਿਲਾ ਦੀ ਹੋਈ ਮੌਤ

ਮਈ 13, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.