ਵੀਰਵਾਰ, ਜੁਲਾਈ 10, 2025 03:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮੂੰਗੀ ਕਾਸ਼ਤਕਾਰਾਂ ਨੂੰ ਹੋਏ ਨੁਕਸਾਨ ਦੀ ਪੂਰਤੀ ਕਰੇਗੀ ਪੰਜਾਬ ਸਰਕਾਰ : ਭਗਵੰਤ ਮਾਨ

by propunjabtv
ਜੁਲਾਈ 2, 2022
in Featured, Featured News, ਪੰਜਾਬ
0

ਇਕ ਮਿਸਾਲੀ ਫੈਸਲੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੂੰਗੀ ਕਾਸ਼ਤਕਾਰਾਂ ਦਾ ਉਤਸ਼ਾਹ ਵਧਾਉਣ ਲਈ ਸਮਰਥਨ ਮੁੱਲ ਤੋਂ ਘੱਟ ਉਤੇ ਵਿਕੀ ਮੂੰਗੀ ਦੇ ਮੁੱਲ ਦੀ ਭਰਪਾਈ ਸਰਕਾਰ ਵੱਲੋਂ ਕਰਨ ਦੇ ਨਿਰਦੇਸ਼ ਦਿੱਤੇ ਹਨ, ਜਿਸ ਤਹਿਤ ਘੱਟ ਮਿਲੇ ਮੁੱਲ ਬਦਲੇ 1000 ਰੁਪਏ ਪ੍ਰਤੀ ਕੁਇੰਟਲ ਤੱਕ ਦਿੱਤੇ ਜਾਣਗੇ।

ਇੱਥੇ ਸ਼ਨਿੱਚਰਵਾਰ ਨੂੰ ਇਸ ਫੈਸਲੇ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਕਿਸਾਨੀ ਦੀ ਹਿੱਤਾਂ ਲਈ ਦਿੱਤੀ ਇਸ ਰਾਹਤ ਸਬੰਧੀ ਕਿਸੇ ਕਿਸਮ ਦਾ ਕੋਈ ਟਾਲਾ ਨਾ ਵੱਟਿਆ ਜਾਵੇ ਅਤੇ ਹਰੇਕ ਕਿਸਾਨ ਨੂੰ ਇਸ ਦਾ ਲਾਭ ਮਿਲੇ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਸਾਰੇ ਮੂੰਗੀ ਕਾਸ਼ਤਕਾਰਾਂ ਸਮੇਤ ਉਨ੍ਹਾਂ ਕਿਸਾਨਾਂ ਨੂੰ ਵੀ ਦਿੱਤੀ ਜਾ ਰਹੀ ਹੈ, ਜਿਨ੍ਹਾਂ ਨੇ ਆਪਣੀ ਫਸਲ ਪਹਿਲਾਂ ਹੀ ਵੇਚ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਸਬੰਧੀ ਨਿਯਮਾਂ ਵਿੱਚ ਲੋੜੀਂਦੀ ਸੋਧ ਵੀ ਕਰ ਦਿੱਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਾਲ 2021-22 ਵਿੱਚ ਮੂੰਗੀ ਦੀ ਕੁੱਲ ਆਮਦ 2.98 ਲੱਖ ਕੁਇੰਟਲ ਸੀ, ਜਦੋਂ ਕਿ ਸੂਬਾ ਸਰਕਾਰ ਵੱਲੋਂ ਫਸਲ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) ਦੇ ਐਲਾਨ ਤੋਂ ਬਾਅਦ ਮੌਜੂਦਾ ਸੀਜ਼ਨ 2022-23 ਵਿੱਚ 4 ਲੱਖ ਕੁਇੰਟਲ ਮੂੰਗੀ ਦੀ ਆਮਦ ਹੋਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਮਾਰਕਫੈੱਡ ਵੱਲੋਂ ਪਹਿਲੀ ਵਾਰ 7275 ਰੁਪਏ ਦੇ ਪ੍ਰਤੀ ਕੁਇੰਟਲ ਸਮਰਥਨ ਮੁੱਲ ਉਤੇ ਮੂੰਗੀ ਦੀ ਖਰੀਦ ਕੀਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਵੀ ਜਾਣਕਾਰੀ ਮਿਲੀ ਸੀ ਕਿ ਫਸਲ ਦੇ ਨੁਕਸਾਨੇ ਜਾਣ ਕਰਕੇ ਐਮ.ਐਸ.ਪੀ. ‘ਤੇ ਖਰੀਦ ਨਹੀਂ ਕੀਤੀ ਜਾ ਰਹੀ।

ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ‘ਤੇ ਆਪਣੀ ਫਸਲ ਨਹੀਂ ਵੇਚ ਸਕੇ, ਉਨ੍ਹਾਂ ਨੂੰ ਰਾਹਤ ਦੇਣ ਲਈ ਸੂਬਾ ਸਰਕਾਰ ਵੱਲੋਂ ਇਹ ਰਾਸ਼ੀ ਦਿੱਤੀ ਜਾ ਰਹੀ ਹੈ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਐਮ.ਐਸ.ਪੀ. ‘ਤੇ ਖਰੀਦੀ ਗਈ ਫਸਲ ਲਈ ਕੋਈ ਵਾਧੂ ਵਾਧੂ ਰਾਸ਼ੀ ਨਹੀਂ ਦਿੱਤੀ ਜਾਵੇਗੀ ਪਰ 7000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵਿਕਣ ਵਾਲੀ ਫਸਲ ਲਈ 275 ਰੁਪਏ ਪ੍ਰਤੀ ਕੁਇੰਟਲ ਦਾ ਵਾਧੂ ਸਮਰਥਨ ਮੁੱਲ ਦਿੱਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ 6500 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਆਪਣੀ ਜਿਣਸ ਵੇਚੀ ਹੈ, ਉਨ੍ਹਾਂ ਨੂੰ 775 ਰੁਪਏ ਅਤੇ 6000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਫਸਲ ਵੇਚਣ ਵਾਲੇ ਕਿਸਾਨਾਂ ਨੂੰ 1000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵਾਧੂ ਰਾਸ਼ੀ ਦਿੱਤੀ ਜਾਵੇਗੀ।

ਕਿਸਾਨਾਂ ਨੂੰ ਫਸਲ ਵੇਚਣ ਲਈ ਦਰਪੇਸ਼ ਮੁਸ਼ਕਲਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਖਰਾਬ ਹੋਈ ਮੂੰਗੀ ਦੀ ਫਸਲ ਦੀ ਖਰੀਦ ਲਈ ਮੌਜੂਦਾ ਮਾਪਦੰਡਾਂ ਵਿੱਚ ਢਿੱਲ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੱਚੀ, ਸੁੰਗੜੀ ਜਾਂ ਅਣ-ਪੱਕੀ ਮੂੰਗੀ ਦੀ ਖਰੀਦ ਮਨਜ਼ੂਰੀ ਸਬੰਧੀ ਮਾਪਦੰਡਾਂ ਦੀ ਵੱਧ ਤੋਂ ਵੱਧ ਸੀਮਾ 3 ਤੋਂ 8 ਫੀਸਦੀ ਕਰ ਦਿੱਤੀ ਹੈ, ਖਰਾਬ ਹੋਈ ਮੂੰਗੀ ਲਈ 3 ਤੋਂ 6 ਫੀਸਦੀ ਅਤੇ ਮਾਮੂਲੀ ਨੁਕਸਾਨੀ ਮੂੰਗੀ ਲਈ 4 ਤੋਂ 7 ਫੀਸਦੀ ਤੱਕ ਕਰ ਦਿੱਤੀ ਗਈ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕਰਦਿਆਂ ਕਿਹਾ ਕਿ ਇਹ ਪਹਿਲਕਦਮੀਆਂ ਸੂਬੇ ਦੇ ਮਿਹਨਤਕਸ਼ ਕਿਸਾਨਾਂ ਨੂੰ ਬਹੁਤ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੀਆਂ, ਜਿਨ੍ਹਾਂ ਕੌਮੀ ਅੰਨ ਭੰਡਾਰ ਵਿੱਚ ਵੱਡਾ ਯੋਗਦਾਨ ਪਾ ਕੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਨੂੰ ਹੋਰ ਲਾਹੇਵੰਦ ਕਿੱਤਾ ਬਣਾਉਣ ਲਈ ਆਉਣ ਵਾਲੇ ਸਮੇਂ ਵਿੱਚ ਅਜਿਹੇ ਹੋਰ ਕਦਮ ਵੀ ਚੁੱਕੇ ਜਾਣਗੇ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਜਿੱਥੇ ਇਹ ਫੈਸਲੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਵਿੱਚ ਮਦਦ ਕਰਨਗੇ ਅਤੇ ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਅਤੇ ਸੂਬੇ ਦੇ ਕੀਮਤੀ ਪਾਣੀ ਨੂੰ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

Tags: cm bhagwant maanfarmers lossespunjab govt
Share201Tweet126Share50

Related Posts

Digital UPI Pay: ਹੁਣ ਬਿਨ੍ਹਾਂ ਫ਼ੋਨ ਇਸ ਤਰਾਂ ਸਮਾਰਟ ਵਾਚ ਤੋਂ ਵੀ ਕਰ ਸਕੋਗੇ UPI ਭੁਗਤਾਨ

ਜੁਲਾਈ 10, 2025

ਹਿਸਾਰ ਦੇ ਨਿੱਜੀ ਸਕੂਲ ‘ਚ ਦੋ ਵਿਦਿਆਰਥੀਆਂ ਨੇ ਪ੍ਰਿੰਸੀਪਲ ਦਾ ਕੀਤਾ ਕਤਲ

ਜੁਲਾਈ 10, 2025

ਇਰਾਨ ਨੇ ਟਰੰਪ ਨੂੰ ਦਿੱਤੀ ਧਮਕੀ, ਆਪਣੇ ਲਗਜ਼ਰੀ ਘਰ ‘ਚ ਧੁੱਪ ਨਹੀਂ ਸੇਕ ਸਕਦੇ ਟਰੰਪ

ਜੁਲਾਈ 10, 2025

Health Tips: ਬਰਸਾਤ ਦੇ ਮੌਸਮ ‘ਚ ਵਾਰ-ਵਾਰ ਹੋ ਜਾਂਦਾ ਹੈ ਵਾਇਰਲ ਜੁਖਾਮ ਬੁਖ਼ਾਰ, ਇੰਝ ਕਰੋ ਠੀਕ!

ਜੁਲਾਈ 10, 2025

ਸ਼ੁਭਮਨ ਗਿੱਲ ਨੇ ਗਵਾਇਆ ਮੌਕਾ, ਤੋੜਿਆ ਜਾ ਸਕਦਾ ਸੀ 21 ਸਾਲ ਪੁਰਾਣਾ ਰਿਕਾਰਡ

ਜੁਲਾਈ 10, 2025

ਅਮਰੀਕਾ ਨੇ ਇਸ ਦੇਸ਼ ‘ਤੇ ਲਗਾਇਆ 50% ਟੈਰਿਫ

ਜੁਲਾਈ 10, 2025
Load More

Recent News

Digital UPI Pay: ਹੁਣ ਬਿਨ੍ਹਾਂ ਫ਼ੋਨ ਇਸ ਤਰਾਂ ਸਮਾਰਟ ਵਾਚ ਤੋਂ ਵੀ ਕਰ ਸਕੋਗੇ UPI ਭੁਗਤਾਨ

ਜੁਲਾਈ 10, 2025

ਹਿਸਾਰ ਦੇ ਨਿੱਜੀ ਸਕੂਲ ‘ਚ ਦੋ ਵਿਦਿਆਰਥੀਆਂ ਨੇ ਪ੍ਰਿੰਸੀਪਲ ਦਾ ਕੀਤਾ ਕਤਲ

ਜੁਲਾਈ 10, 2025

ਇਰਾਨ ਨੇ ਟਰੰਪ ਨੂੰ ਦਿੱਤੀ ਧਮਕੀ, ਆਪਣੇ ਲਗਜ਼ਰੀ ਘਰ ‘ਚ ਧੁੱਪ ਨਹੀਂ ਸੇਕ ਸਕਦੇ ਟਰੰਪ

ਜੁਲਾਈ 10, 2025

Health Tips: ਬਰਸਾਤ ਦੇ ਮੌਸਮ ‘ਚ ਵਾਰ-ਵਾਰ ਹੋ ਜਾਂਦਾ ਹੈ ਵਾਇਰਲ ਜੁਖਾਮ ਬੁਖ਼ਾਰ, ਇੰਝ ਕਰੋ ਠੀਕ!

ਜੁਲਾਈ 10, 2025

ਸ਼ੁਭਮਨ ਗਿੱਲ ਨੇ ਗਵਾਇਆ ਮੌਕਾ, ਤੋੜਿਆ ਜਾ ਸਕਦਾ ਸੀ 21 ਸਾਲ ਪੁਰਾਣਾ ਰਿਕਾਰਡ

ਜੁਲਾਈ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.