ਰੂਸ ਅਤੇ ਯੂਕਰੇਨ ਵਿਚਾਲੇ ਵਿਵਾਦ ਜਾਰੀ ਹੈ। ਅੱਜ ਜੰਗ ਨੂੰ 5 ਦਿਨ ਹੋ ਗਏ ਹਨ ਅਤੇ ਇਸ ਦੌਰਾਨ ਯੂਕਰੇਨ ਤੋਂ ਭਾਰਤੀ ਵਿਦਿਆਰਥੀਆਂ ਨੂੰ ਸੁਰੱਖਿਅਤ ਕੱਢਣ ਦਾ ਕੰਮ ਵੀ ਜਾਰੀ ਹੈ। ਹੁਣ ਤੱਕ ਆਪਰੇਸ਼ਨ ਗੰਗਾ ਦੇ ਤਹਿਤ ਕਰੀਬ 1100 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਸੁਰੱਖਿਅਤ ਕੱਢ ਲਿਆ ਗਿਆ ਹੈ। ਇਸ ਦੌਰਾਨ ਯੂਕਰੇਨ ਵਿੱਚ ਜੰਗ ਵਿੱਚ ਫਸੇ ਭਾਰਤੀ ਨਾਗਰਿਕਾਂ ਦੇ ਸਮਰਥਨ ਵਿੱਚ ਐਤਵਾਰ ਨੂੰ ਲੋਕਾਂ ਨੇ ਸਾਈਲੈਂਸ ਗਾਰਡਨ ਸੁਖਨਾ ਝੀਲ ਵਿਖੇ ਮਾਰਚ ਕੱਢਿਆ। ਦੱਸਣਯੋਗ ਹੈ ਕਿ ਰੂਸ ਦੇ ਲਗਾਤਾਰ ਹਮਲਿਆਂ ਤੋਂ ਬਾਅਦ ਯੂਕਰੇਨ ਦੇ ਹਾਲਾਤ ਦਿਨੋਂ-ਦਿਨ ਵਿਗੜਦੇ ਜਾ ਰਹੇ ਹਨ। ਉੱਥੇ ਹੀ ਹਾਲੇ ਵੀ ਕਈ ਭਾਰਤੀ ਵਿਦਿਆਰਥੀ ਅਤੇ ਨਾਗਰਿਕ ਫਸੇ ਹੋਏ ਸਨ, ਜੋ ਲਗਾਤਾਰ ਸਰਕਾਰ ਤੋਂ ਮਦਦ ਮੰਗ ਰਹੇ ਹਨ।