ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਫਰਲੋ ਤੋਂ ਬਾਅਦ ਹੁਣ ਜ਼ੈੱਡ ਪਲੱਸ ਸਕਿਊਰਿਟੀ ਮਿਲਣ ਤੋਂ ਬਾਅਦ ਹੁਣ ਹਰਿਆਣਾ ਸਰਕਾਰ ਦਾ ਬਿਆਨ ਸਾਹਮਣੇ ਆਇਆ ਹੈ। ਹਰਿਆਣਾ ਸਰਕਾਰ ਨੇ ਕਿਹਾ ਕਿ ਗੁਰਮੀਤ ਰਾਮ ਰਹੀਮ ਕੋਈ ਹਾਰਡਕੋਰ ਮੁਲਜ਼ਮ ਨਹੀਂ ਹੈ ਉਸ ਨੂੰ ਫਰਲੋ ਦਾ ਅਧਿਕਾਰ ਹੈ। ਉਹ ਕਤਲ ਮਾਮਲੇ ਵਿੱਚ ਸਿੱਧੇ ਤੌਰ ’ਤੇ ਸ਼ਾਮਲ ਨਹੀਂ ਹੈ। ਉਸ ਨੇ ਅਸਲ ਵਿੱਚ ਕਤਲ ਨਹੀਂ ਕੀਤੇ ਸਨ। ਉਸ ਨੂੰ ਸਿਰਫ਼ ਸਹਿ-ਦੋਸ਼ੀ ਨਾਲ ਅਪਰਾਧਿਕ ਸਾਜ਼ਿਸ਼ ਰਚਣ ਲਈ ਦੋਸ਼ੀ ਠਹਿਰਾਇਆ ਗਿਆ ਸੀ।
ਦੱਸ ਦਈਏ ਕਿ ਖ਼ਾਲਿਸਤਾਨ ਪੱਖੀ ਅਨਸਰਾਂ ਵੱਲੋਂ ਵੱਡੇ ਪੱਧਰ ‘ਤੇ ਖ਼ਤਰਾ ਹੋਣ ਦੀ ਗੱਲ ਕਹੀ ਜਾ ਰਹੀ ਹੈ। ਇਸ ਕਾਰਨ ਉਨ੍ਹਾਂ ਦੀ ਫਰਲੋ ‘ਤੇ ਰਿਹਾਈ ਦੌਰਾਨ ਸੂਬਾ ਸਰਕਾਰ ਨੇ ਉਨ੍ਹਾਂ ਨੂੰ ਜ਼ੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ। ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ।