ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਬਠਿੰਡਾ ਦਿਹਾਤੀ ਦੀ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।
ਰੁਪਿੰਦਰ ਰੂਬੀ ਸਾਡੀ ਛੋਟੀ ਭੈਣ ਹੈ, ਜਿੱਥੇ ਵੀ ਜਾਵੇ ਖੁਸ਼ ਰਹੇ। ਇਸ ਵਾਰ ਉਨ੍ਹਾਂ ਨੂੰ 'ਆਪ' ਤੋਂ ਟਿਕਟ ਮਿਲਣ ਦੇ ਚਾਂਸ ਨਹੀਂ ਸਨ, ਇਸ ਲਈ ਕਾਂਗਰਸ ਜੋਇਨ ਕਰ ਰਹੇ ਹਨ। ਕਾਂਗਰਸ ਨੂੰ ਬੇਨਤੀ ਹੈ ਕਿ ਰੂਬੀ ਨਾਲ ਧੋਖਾ ਨਾ ਕਰਨ ਅਤੇ ਬਠਿੰਡਾ ਦਿਹਾਤੀ ਤੋਂ ਉਨ੍ਹਾਂ ਨੂੰ ਟਿਕਟ ਜਰੂਰ ਦੇਣ।
— Adv Harpal Singh Cheema (@HarpalCheemaMLA) November 10, 2021
ਇਸ ਦੌਰਾਨ ‘ਆਪ’ ਵਿਧਾਇਕ ਹਰਪਾਲ ਚੀਮਾ ਨੇ ਰੁਪਿੰਦਰ ਕੌਰ ਦੇ ਕਾਂਗਰਸ ‘ਚ ਸ਼ਾਮਲ ਹੋਣ ਦੀ ਖ਼ਬਰ ‘ਤੇ ਚੁਟਕੀ ਲਈ ਹੈ। ਉਨ੍ਹਾਂ ਟਵੀਟ ਕੀਤਾ ਕਿ ਰੁਪਿੰਦਰ ਰੂਬੀ ਸਾਡੀ ਛੋਟੀ ਭੈਣ ਹੈ, ਤੁਸੀਂ ਜਿੱਥੇ ਵੀ ਜਾਓ ਖੁਸ਼ ਰਹੋ।
ਵੈਸੇ ਵੀ, ‘ਆਪ’ ‘ਚ ਨਹੀਂ ਮਿਲਣੀ ਸੀ ਟਿਕਟ । ਇਸ ਲਈ ਉਹ ਕਾਂਗਰਸ ਵਿੱਚ ਸ਼ਾਮਲ ਹੋ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਾਂਗਰਸ ਨੂੰ ਬਠਿੰਡਾ ਦਿਹਾਤੀ ਤੋਂ ਹੀ ਰੂਬੀ ਨੂੰ ਟਿਕਟ ਦੇਣ ਦੀ ਅਪੀਲ ਕੀਤੀ ਹੈ।