ਲਖੀਮਪੁਰ ਖੀਰੀ ਘਟਨਾ ਨੂੰ ਲੈ ਕੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸਮੇਤ ਪਾਰਟੀ ਆਗੂਆਂ ਦਾ ਇੱਕ ਵਫ਼ਦ ਬੁੱਧਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲੇਗਾ।ਵਫ਼ਦ ਵਲੋਂ ਰਾਸ਼ਟਰਪਤੀ ਨੂੰ ਹਿੰਸਾ ਨਾਲ ਜੁੜੇ ਤੱਥਾਂ ਬਾਰੇ ਯਾਦਪੱਤਰ ਦਿੱਤਾ ਜਾਵੇਗਾ।
ਪਾਰਟੀ ਸੂਤਰਾਂ ਨੇ ਕਿਹਾ ਕਿ ਸੱਤ ਮੈਂਬਰੀ ਵਫ਼ਦ ‘ਚ ਰਾਜ ਸਭਾ ‘ਚ ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ, ਸੀਨੀਅਰ ਪਾਰਟੀ ਆਗੂ ਏ.ਕੇ.ਐਟਨੀ ਤੇ ਗੁਲਾਮ ਨਬੀ ਆਜ਼ਾਦ, ਲੋਕ ਸਭਾ ‘ਚ ਕਾਂਗਰਸ ਸੰਸਦੀ ਦਲ ਦੇ ਆਗੂ ਅਧੀਰ ਰੰਜਨ ਚੌਧਰੀ, ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਤੇ ਕੇ,ਸੀ.ਵੇਣੂਗੋਪਾਲ ਸ਼ਾਮਿਲ ਹੋਣਗੇ।