ਕਿਸਾਨਾਂ ਵੱਲੋਂ 26 ਜਨਵਰੀ ਨੂੰ ਟਰੈਕਟਰ ਮਾਰਚ ਕੱਢਿਆ ਗਿਆ ਸੀ ਜਿਸ ਦੌਰਾਨ ਲਾਲ ਕਿਲ੍ਹੇ ਤੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਭਨਤੋੜ ਕੀਤੀ ਗਈ ਸੀ ਤੇ ਝੰਡਾ ਲਹਿਰਾਉਣ ਦਾ ਮਾਮਲਾ ਵੀ ਸਾਹਮਣੇ ਆਇਆ ਸੀ ਜਿਸ ਦੌਰਾਨ ਬਹੁਤ ਸਾਰੇ ਲੋਕਾਂ ‘ਤੇ ਕੇਸ ਦਰਜ ਹੋਏ ਸੀ |ਗਣਤੰਤਰ ਦਿਵਸ ’ਤੇ ਕਿਸਾਨ ਰੋਸ ਰੈਲੀ ਦੌਰਾਨ ਲਾਲ ਕਿਲ੍ਹੇ ’ਤੇ ਹਿੰਸਾ ਅਤੇ ਭੰਨਤੋੜ ਵਿਚ ਕਥਿਤ ਤੌਰ ’ਤੇ ਸ਼ਾਮਲ ਬੂਟਾ ਸਿੰਘ ਨੂੰ ਦਿੱਲੀ ਦੀ ਅਦਾਲਤ ਨੇ ਅੱਜ ਜ਼ਮਾਨਤ ਦੇ ਦਿੱਤੀ ਹੈ। ਵਧੀਕ ਸੈਸ਼ਨ ਜੱਜ ਕਾਮਿਨੀ ਨੇ ਦੋਵਾਂ ਧਿਰਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਬੂਟਾ ਸਿੰਘ ਨੂੰ ਜ਼ਮਾਨਤ ਦੇ ਦਿੱਤੀ। ਪੰਜ ਮਹੀਨੇ ਤੋਂ ਵੱਧ ਸਮੇਂ ਤੱਕ ਫ਼ਰਾਰ ਰਹੇ 26 ਸਾਲਾ ਦੇ ਬੂਟਾ ਸਿੰਘ ’ਤੇ 50 ਹਜ਼ਾਰ ਰੁਪਏ ਦਾ ਇਨਾਮ ਰੱਖਿਆ ਗਿਆ ਸੀ ਤੇ ਉਸ ਨੂੰ 30 ਜੂਨ ਨੂੰ ਤਰਨ ਤਾਰਨ ਤੋਂ ਗ੍ਰਿਫਤਾਰ ਕੀਤਾ ਗਿਆ ਸੀ।