ਸ਼ੁੱਕਰਵਾਰ, ਮਈ 9, 2025 09:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੈ ਇੰਦਰ ਸਿੰਗਲਾ ਨੇ ਪੰਜਾਬ ਦੇ ਸਰਬੋਤਮ ਸਰਕਾਰੀ ਸਕੂਲਾਂ ਦੀ ਸੂਚੀ ਕੀਤੀ ਜਾਰੀ

by propunjabtv
ਜੂਨ 2, 2021
in ਪੰਜਾਬ
0

ਚੰਡੀਗੜ੍ਹ, 2 ਜੂਨ 2021 – ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ  ਵਿਜੈ ਇੰਦਰ ਸਿੰਗਲਾ ਨੇ ਓਵਰਆਲ ਗ੍ਰੇਡਿੰਗ ਦੇ ਅਧਾਰ ’ਤੇ ਸੈਸ਼ਨ 2020-21 ਦੇ ਸਰਬੋਤਮ ਸਰਕਾਰੀ ਸਕੂਲਾਂ ਦੀ ਜ਼ਿਲ੍ਹਾਵਾਰ ਸੂਚੀ ਜਾਰੀ ਕੀਤੀ। ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਕੂਲਾਂ ਦੀ ਦਰਜਾਬੰਦੀ ਨੂੰ ਤਿੰਨ ਸ਼੍ਰੇਣੀਆਂ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਵਿੱਚ ਵੰਡਿਆ ਗਿਆ ਹੈ ਅਤੇ ਹਰੇਕ ਜ਼ਿਲ੍ਹੇ ਦੇ ਚੋਟੀ ਦਾ ਪ੍ਰਦਰਸ਼ਨ ਕਰਨ ਵਾਲੇ ਸਕੂਲਾਂ ਨੂੰ ਕ੍ਰਮਵਾਰ 5 ਲੱਖ, 7.5 ਲੱਖ ਅਤੇ 10 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਕੂਲਾਂ ਦੀ ਦਰਜਾਬੰਦੀ (ਗਰੇਡਿੰਗ) ਦਾ ਆਧਾਰ ਨਤੀਜਿਆਂ, ਬੁਨਿਆਦੀ ਢਾਂਚੇ, ਸਹਿ-ਵਿੱਦਿਅਕ ਗਤੀਵਿਧੀਆਂ, ਸਕੂਲ ਪ੍ਰਬੰਧਨ ਕਮੇਟੀਆਂ ਤੇ ਲੋਕਾਂ ਦਾ ਯੋਗਦਾਨ ਅਤੇ ਵਿਦਿਆਰਥੀਆਂ ਦੀ ਹਾਜ਼ਰੀ ਮੰਨਿਆ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਜਿੰਨਾਂ ਜ਼ਿਲ੍ਹਿਆਂ ਵਿੱਚ ਇੱਕ ਤੋਂ ਵੱਧ ਸਕੂਲ ਬਰਾਬਰ ਅੰਕ ਲੈ ਕੇ ਸਿਖਰਲੇ ਸਥਾਨ ‘ਤੇ ਰਹੇ ਹਨ ਉੱਥੇ ਐਵਾਰਡ ਦੀ ਰਕਮ ਨੂੰ ਉਨ੍ਹਾਂ ਸਕੂਲਾਂ ਵਿਚ ਬਰਾਬਰ ਵੰਡਿਆ ਗਿਆ ਹੈ ।

ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਲਈ ਨਿਰੰਤਰ ਕੰਮ ਕਰ ਰਹੀ ਹੈ। ਉਹਨਾਂ ਅੱਗੇ ਕਿਹਾ ਕਿ ਨਿਰੰਤਰ ਸਮਰਪਿਤ ਯਤਨਾਂ ਸਦਕਾ ਹੀ ਸਰਕਾਰੀ ਸਕੂਲਾਂ ਦੇ ਨਤੀਜਿਆਂ ਵਿੱਚ ਸੁਧਾਰ, ਦਾਖਲਿਆਂ ਵਿੱਚ ਵਾਧਾ, ਬੁਨਿਆਦੀ ਢਾਂਚਾ ਦਾ ਵਿਕਾਸ ਅਤੇ ਅਧਿਆਪਨ ਸਟਾਫ ਦੀ ਪੂਰੀ ਉਪਲਬਧਤਾ ਦੇ ਰੂਪ ਵਿੱਚ ਉਸਾਰੂ ਸਿੱਟੇ ਨਜ਼ਰ ਆ ਰਹੇ ਹਨ।

ਸਿੰਗਲਾ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਲਈ ਵੱਖ-ਵੱਖ ਪੱਖਾਂ ‘ਤੇ ਆਧਾਰਿਤ ਕਰਵਾਈ ਜਾਂਦੀ ਸਮੁੱਚੀ ਦਰਜਾਬੰਦੀ (ਗਰੇਡਿੰਗ) ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਵਿੱਚ ਵੀ ਸਹਾਇਤਾ ਕਰੇਗੀ ਕਿਉਂਕਿ ਇਹ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਲਈ ਇਕ ਪਾਰਦਰਸ਼ੀ ਤੇ ਨਰੋਈ ਮੁਕਾਬਲੇਬਾਜ਼ੀ ਦਾ ਬਰਾਬਰ ਮੰਚ ਮੁਹੱਈਆ ਕਰਵਾਉਂਦੀ ਹੈ।

5 ਲੱਖ ਦਾ ਪੁਰਸਕਾਰ ਲੈਣ ਵਾਲੇ ਮਿਡਲ ਸਕੂਲਾਂ ਦੀ ਸੂਚੀ :
ਸਰਕਾਰੀ ਮਿਡਲ ਸਕੂਲ ਫੈਜਪੁਰਾ (ਅੰਮ੍ਰਿਤਸਰ), ਸਰਕਾਰੀ ਮਿਡਲ ਸਕੂਲ ਲੋਹਗੜ੍ਹ (ਬਰਨਾਲਾ), ਸਰਕਾਰੀ ਮਿਡਲ ਸਕੂਲ ਬਾਠ (ਬਠਿੰਡਾ), ਸਰਕਾਰੀ ਮਿਡਲ ਸਕੂਲ ਵੀਰੇ ਵਾਲਾ ਖੁਰਦ ਅਤੇ ਸਰਕਾਰੀ ਮਿਡਲ ਸਕੂਲ ਰਣ ਸਿੰਘ ਵਾਲਾ ਦੋਵੇਂ ਫਰੀਦਕੋਟ ਤੋਂ ਅਤੇ ਦੋਵਾਂ ਸਕੂਲਾਂ ‘ਚ ਇਨਾਮੀ ਰਕਮ ਬਰਾਬਰ ਰਾਸ਼ੀ ਵੰਡੀ ਗਈ, ਸਰਕਾਰੀ ਮਿਡਲ ਸਕੂਲ ਸਰਹਿੰਦ ਬਾੜਾ ਐਸਐਸਏ (ਫਤਿਹਗੜ੍ਹ ਸਾਹਿਬ), ਫਾਜ਼ਿਲਕਾ ਦੇ ਸਰਕਾਰੀ ਮਿਡਲ ਸਕੂਲ ਬੇਗਾਂ ਵਾਲੀ ਅਤੇ ਸਰਕਾਰੀ ਮਿਡਲ ਸਕੂਲ ਲੱਖਾ ਮੁਸਾਹਿਬ; ਦੋਵਾਂ ਸਕੂਲਾਂ ‘ਚ ਇਨਾਮੀ ਰਕਮ ਬਰਾਬਰ ਤਕਸੀਮ ਕੀਤੀ, ਫਿਰੋਜ਼ਪੁਰ ਤੋਂ ਸਰਕਾਰੀ ਮਿਡਲ ਸਕੂਲ ਤਾਰਾ ਸਿੰਘ ਵਾਲਾ ਅਤੇ ਸਰਕਾਰੀ ਮਿਡਲ ਸਕੂਲ ਲੋਹਗੜ੍ਹ ਦੋਵਾਂ ਨੂੰ ਪੁਰਸਕਾਰ ਦੀ ਰਕਮ ਬਰਾਬਰ ਵੰਡੀ, ਗੁਰਦਾਸਪੁਰ ਤੋਂ ਸਾਲੋ ਚਹਿਲ ਐਸਐਸਏ ਅਤੇ ਸਰਕਾਰੀ ਮਿਡਲ ਸਕੂਲ ਪੰਡੋਰੀ ਬੈਂਸਾਂ ਨੂੰ ਪੁਰਸਕਾਰ ਦੀ ਰਕਮ ਬਰਾਬਰ ਵੰਡੀ ਗਈ, ਸਰਕਾਰੀ ਮਿਡਲ ਸਕੂਲ ਹੈਲੇਰ (ਹੁਸ਼ਿਆਰਪੁਰ), ਸਰਕਾਰੀ ਮਿਡਲ ਸਕੂਲ ਲੋਹਾਰਾ ਛਾਹੜਕੇ (ਜਲੰਧਰ), ਸਰਕਾਰੀ ਮਿਡਲ ਸਕੂਲ ਆਰ.ਸੀ.ਐਫ. ਹੁਸੈਨ ਪੁਰ (ਕਪੂਰਥਲਾ), ਸਰਕਾਰੀ ਮਿਡਲ ਸਕੂਲ ਬਿਰਕ ਅਤੇ ਜੀਐਮਐਸ ਜਾਂਗਪੁਰ ਦੋਵੇਂ ਲੁਧਿਆਣਾ ਤੋਂ ਤੇ ਦੋਵਾਂ ਨੂੰ ਇਨਾਮੀ ਰਕਮ ਬਰਾਬਰ ਵੰਡੀ, ਸਰਕਾਰੀ ਮਿਡਲ ਸਕੂਲ ਗੋਰਖਨਾਥ (ਮਾਨਸਾ), ਸਰਕਾਰੀ ਮਿਡਲ ਸਕੂਲ ਬੀਰ ਬੱਧਨੀ (ਮੋਗਾ), ਸਰਕਾਰੀ ਮਿਡਲ ਸਕੂਲ ਉੜੰਗ (ਮੁਕਤਸਰ), ਪਠਾਨਕੋਟ ਦੇ ਸਰਕਾਰੀ ਮਿਡਲ ਸਕੂਲ ਸਿੰਬਲੀ ਗੁੱਜਰਾਂ ਐਸਐਸਏ ਅਤੇ ਸਰਕਾਰੀ ਮਿਡਲ ਸਕੂਲ ਜਸਵਾਲੀ ਨੂੰ ਪੁਰਸਕਾਰ ਦੀ ਰਕਮ ਬਰਾਬਰ ਵੰਡਦੇ ਹੋਏ, ਜੀਐਮਐਸ ਦੇਧਨਾ (ਪਟਿਆਲਾ), ਸਰਕਾਰੀ ਮਿਡਲ ਸਕੂਲ ਸਾਖਪੁਰ (ਰੂਪਨਗਰ), ਜੀਐਮਐਸ ਭੰਗਾਲ ਖੁਰਦ ਅਮਰਗੜ੍ਹ (ਐਸਬੀਐਸ ਨਗਰ), ਜੀਐਮਐਸ ਰਟੋਲਾਂ (ਸੰਗਰੂਰ), ਜੀਐਮਐਸ ਬਠਲਾਣਾ ਯੂਜੀ (ਐਸਐਸ ਨਗਰ), ਜੀਐਮਐਸ ਚੱਕ ਕਰੇ ਖਾਨ ਅਤੇ ਸਰਕਾਰੀ ਮਿਡਲ ਸਕੂਲ ਦੀਨੇਵਾਲ, ਦੋਵੇਂ ਤਰਨ ਤਾਰਨ ਜ਼ਿਲ੍ਹੇ ਤੋਂ ਤੇ ਦੋਵਾਂ ਨੂੰ ਇਨਾਮ ਦੀ ਰਕਮ ਬਰਾਬਰ ਦਿੱਤੀ ਗਈ।

7.5 ਲੱਖ ਦਾ ਪੁਰਸਕਾਰ ਲੈਣ ਵਾਲੇ ਹਾਈ ਸਕੂਲ ਦੀ ਸੂਚੀ:
ਜੀਐਚਐਸ ਮਾਲੋਵਾਲ (ਅੰਮ੍ਰਿਤਸਰ), ਜੀਐਚਐਸ ਮੌੜਾਂ (ਬਰਨਾਲਾ), ਜੀਐਚਐਸ ਬਹਿਮਣ ਜੱਸਾ ਸਿੰਘ ਰਮਸਾ (ਬਠਿੰਡਾ), ਜੀਐਚਐਸ ਧੀਮਾਨ ਵਾਲੀ (ਫਰੀਦਕੋਟ), ਜੀਐਚਐਸ ਲਟੌਰ (ਫਤਿਹਗੜ੍ਹ ਸਾਹਿਬ), ਜੀਐਚਐਸ ਹੀਰਾ ਵਾਲੀ ਰਮਸਾ (ਫਾਜ਼ਿਲਕਾ), ਜੀਐਚਐਸ ਛਾਂਗਰਾਈ ਉੱਤਰ (ਫਿਰੋਜ਼ਪੁਰ), ਜੀਐਚਐਸ ਧਰਮਕੋਟ ਬੱਗਾ (ਗੁਰਦਾਸਪੁਰ), ਜੀਐਚਐਸ ਘੋਗੜਾ (ਹੁਸ਼ਿਆਰਪੁਰ), ਜੀਐਚਐਸ ਰਾਏਪੁਰ ਰਸੂਲਪੁਰ (ਜਲੰਧਰ), ਜੀਐਚਐਸ ਲੜਕੀਆਂ ਦਿਆਲ ਪੁਰ (ਕਪੂਰਥਲਾ), ਜੀਐਚਐਸ ਰਾਜੋਵਾਲ (ਲੁਧਿਆਣਾ), ਜੀਐਚਐਸ ਮਾਖਾ (ਮਾਨਸਾ), ਜੀਐਚਐਸ ਪੱਤੋ ਹੀਰਾ ਸਿੰਘ (ਮੋਗਾ), ਜੀਐਚਐਸ ਪਾਰਕ (ਮੁਕਤਸਰ), ਜੀਐਚਐਸ ਥਰਿਆਲ (ਪਠਾਨਕੋਟ), ਜੀਐਚਐਸ ਮਜਾਲ ਕਲਾਂ (ਪਟਿਆਲਾ), ਜੀਐਚਐਸ ਰਾਏਪੁਰ (ਰੂਪਨਗਰ), ਜੀਐਚਐਸ ਕੋਟ ਰਾਂਝਾ (ਐਸਬੀਐਸ ਨਗਰ), ਜੀਐਚਐਸ ਖੇੜੀ (ਸੰਗਰੂਰ), ਜੀਐਚਐਸ ਮੌਲੀ ਬੈਦਵਾਨ (ਐਸਏਐਸ ਨਗਰ) ਅਤੇ ਸ਼ਹੀਦ ਨਾਇਕ ਕਰਮਜੀਤ ਸਿੰਘ ਸੈਨਾ ਮੈਡਲ ਜੀ.ਐੱਚ.ਐੱਸ ਚੂਸਲੇਵਾੜ (ਤਰਨ ਤਾਰਨ)

10 ਲੱਖ ਦਾ ਐਵਾਰਡ ਪ੍ਰਾਪਤ ਕਰਨ ਵਾਲੇ ਸੀਨੀਅਰ ਸੈਕੰਡਰੀ ਸਕੂਲਾਂ ਦੀ ਸੂਚੀ :
ਜੀਐਸਐਸਐਸ ਨਾਗ ਕਲਾਂ (ਅੰਮ੍ਰਿਤਸਰ), ਜੀਐਸਐਸ ਸੰਧੂ ਪੱਟੀ (ਬਰਨਾਲਾ), ਜੀਐਸਐਸਐਸ ਮਲੂਕਾ ਲੜਕੇ (ਬਠਿੰਡਾ), ਜੀਐਸ.ਐਸਐਸ ਪੱਖੀ ਕਲਾਂ (ਫਰੀਦਕੋਟ), ਜੀਐਸਐਸਐਸ ਸਰਹਿੰਦ ਗਰਲਜ਼ (ਫਤਿਹਗੜ ਸਾਹਿਬ), ਜੀਐਸਐਸਐਸ ਬਾਘੇ ਕੇ ਉੱਤਰ (ਫਾਜਿ਼ਲਕਾ), ਜੀਐਸਐਸਐਸ ਖਾਈ ਫੇਮੇ ਕੀ (ਫਿਰੋਜ਼ਪੁਰ), ਸਰਕਾਰੀ ਸੀਨੀ.ਸੈਕੰ. ਸਮਾਰਟ ਸਕੂਲ ਸ਼ੇਖਪੁਰ (ਗੁਰਦਾਸਪੁਰ), ਜੀਐਸਐਸਐਸ ਰੇਲਵੇ ਮੰਡੀ ਲੜਕੀਆਂ (ਹਸ਼ਿਆਰਪੁਰ), ਜੀਐਸਐਸਐਸ ਜਮਸ਼ੇਰ ਲੜਕੇ (ਜਲੰਧਰ), ਜੀਐਸਐਸਐਸ ਤਲਵੰਡੀ ਚੌਧਰੀਆਂ (ਕਪੂਰਥਲਾ), ਜੀਐਸਐਸ ਜਗਰਾਉਂ ਲੜਕੀਆਂ (ਲੁਧਿਆਣਾ), ਜੀ ਐਸ ਐਸ ਆਲਮਪੁਰ ਮੰਦਰਾਂ (ਮਾਨਸਾ), ਜੀਐਸਐਸ ਖੋਸਾ ਕੋਟਲਾ (ਮੋਗਾ), ਜੀਐਸਐਸ ਉਦੇਕਰਨ (ਮੁਕਤਸਰ), ਜੀਐਸਐਸ ਦਤਿਆਲ ਫਿਰੋਜ਼ਾ (ਪਠਾਨਕੋਟ), ਜੀਐਸਐਸ ਸਮਾਰਟ ਸਕੂਲ ਮਾਡਲ ਟਾਊਨ (ਪਟਿਆਲਾ), ਜੀਐਸਐਸ ਕਾਹਨਪੁਰ ਖੂਹੀ (ਰੂਪਨਗਰ), ਜੀਐਸਐਸ ਮੱਲੇਵਾਲ (ਐਸਬੀਐਸ ਨਗਰ), ਜੀਐਸਐਸ ਛਾਜਲੀ (ਸੰਗਰੂਰ), ਜੀਐਸਐਸ ਮੁਬਾਰਕਪੁਰ (ਐਸਏਐਸ ਨਗਰ) ਅਤੇ ਸ਼ਹੀਦ ਨਾਇਬ ਸੂਬੇਦਾਰ ਪਰਮਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਕੀ ਸਕੂਲ, ਵੇਈਂ ਪੋਈਂ (ਤਰਨ ਤਾਰਨ)।

Tags: best government schoolsListpunjabreleasedVijay Inder Singla
Share199Tweet124Share50

Related Posts

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਪਾਣੀ ‘ਤੇ ਤਕਰਾਰ ਵਿਚਕਾਰ ਮੰਤਰੀ ਹਰਜੋਤ ਬੈਂਸ ਦੀ BBMB ਤੇ ਵੱਡੀ ਕਾਰਵਾਈ

ਮਈ 8, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਦੇ ਸਕੂਲ ਹੋਏ ਬੰਦ, ਜਾਣੋ ਲਿਸਟ

ਮਈ 8, 2025

ਭਾਰਤ-ਪਾਕਿ ਦੇ ਤਣਾਅਪੂਰਨ ਹਲਾਤਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਕਮੇਟੀ ਦਾ ਐਲਾਨ

ਮਈ 8, 2025

ਭਾਰਤ-ਪਾਕਿ ਤਣਾਅ ਦੇ ਵਿਚਕਾਰ ਪੰਜਾਬ ਪੁਲਿਸ ਨੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜਾਰੀ ਕੀਤਾ ਹੁਕਮ

ਮਈ 8, 2025

ਪੰਜਾਬ ‘ਚ ਜਾਰੀ ਹੋਇਆ ਨਵਾਂ ਹੁਕਮ, ਲੱਗੀ ਨਵੀਂ ਪਾਬੰਦੀ

ਮਈ 8, 2025
Load More

Recent News

ਭਾਰਤ ਦੇ ਅਸਮਾਨ ਦਾ ਸਭ ਤੋਂ ਖਤਰਨਾਕ ਸ਼ਿਕਾਰੀ ਹੈ S-400 ‘SUDARSHAN’

ਮਈ 8, 2025

ਭਾਰਤ ਪਾਕਿ ਦੇ ਵੱਧਦੇ ਤਣਾਅ ਨੂੰ ਦੇਖਦੇ ਹੋਏ US ਨੇ ਜਾਰੀ ਕੀਤੀ ਐਡਵਾਇਜ਼ਰੀ

ਮਈ 8, 2025

UGC ਨੇ ਯੂਨੀਵਰਸਿਟੀਆਂ ਨੂੰ ਜਾਰੀ ਕੀਤੇ ਨਵੇਂ ਨਿਰਦੇਸ਼, ਹੁਣ ਵਿਦਿਆਰਥੀ ਲੈ ਸਕਦੇ ਹਨ ਕੋਈ ਵੀ ਕੋਰਸ

ਮਈ 8, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਗਰਮੀਆਂ ‘ਚ ਦਿਨ ਸਮੇਂ ਸੋਣਾ ਫਾਇਦੇਮੰਦ ਜਾਂ ਨੁਕਸਾਨਦਾਇਕ

ਮਈ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.