ਕਪੂਰਥਲਾ ਦੇ ਪਿੰਡ ਦਿਆਲਪੁਰਾ ‘ਚ ਸ਼ਰਮਨਾਕ ਘਟਨਾ ਸਾਹਮਣੇ ਆਉਣ ਦਾ ਸਮਾਚਾਰ ਹੈ , ਮਿਲੀ ਜਾਣਕਾਰੀ ਅਨੁਸਾਰ ਸਿਰਫਿਰੇ ਵਿਅਕਤੀ ਨੇ ਇਕ ਔਰਤ ‘ਤੇ ਤੇਜ਼ਾਬ ਨਾਲ ਹਮਲਾ ਕਰ ਦਿੱਤਾ, ਜਿਸ ਦੌਰਾਨ ਔਰਤ ਦਾ ਚਿਹਰਾ ਬੁਰੀ ਤਰ੍ਹਾਂ ਝੁਲਸ ਗਿਆ। ਔਰਤ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਜਾਣਕਾਰੀ ਮੁਤਾਬਕ ਪੀੜਤ ਔਰਤ ਦੀ ਪਛਾਣ ਹਰਿੰਦਰ ਕੌਰ ( ਕਾਲਪਨਿਕ ਨਾ ) ਹੈ ਵੱਜੋਂ ਹੋਈ ਹੈ।
ਇਹ ਜਾਣਕਾਰੀ ਮਿਲੀ ਹੈ ਕਿ ਪੀੜਤਾ ਨੇ ਦੋਸ਼ ਲਾਇਆ ਹੈ ਕਿ ਉਕਤ ਦੋਸ਼ੀ ਉਸ ‘ਤੇ ਸਰੀਰਕ ਸਬੰਧ ਬਣਾਉਣ ਦਾ ਦਬਾਅ ਪਾ ਰਿਹਾ ਸੀ ਪਰ ਉਸ ਨੇ ਇਨਕਾਰ ਕਰ ਦਿੱਤਾ।
ਇਸ ਸਬੰਧੀ ਪੁਲਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ।