ਅਦਾਕਾਰ ਸਿਧਾਰਥ ਸ਼ੁਕਲਾ ਦੀ ਮੌਤ ਤੋਂ ਬਾਅਦ ਲਾਈਮਲਾਈਟ ਤੋਂ ਦੂਰੀ ਬਣਾ ਚੁੱਕੀ ਸ਼ਹਿਨਾਜ਼ ਗਿੱਲ ਹੌਲੀ-ਹੌਲੀ ਲੋਕਾਂ ਦੇ ਸਾਹਮਣੇ ਆ ਰਹੀ ਹੈ। ਦਰਅਸਲ, ਸ਼ਹਿਨਾਜ਼ ਗਿੱਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਪਿੰਗਲਵਾੜਾ ਆਸ਼ਰਮ ਪਹੁੰਚੀ।
ਅਦਾਕਾਰਾ ਨੇ ਪਿੰਗਲਵਾੜਾ ਆਸ਼ਰਮ ਵਿਖੇ ਕਰੀਬ 3 ਘੰਟੇ ਬਿਤਾਏ। ਉਨ੍ਹਾਂ ਦੇ ਦੌਰੇ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਇਸ ਦੇ ਨਾਲ ਹੀ ਪ੍ਰਸ਼ੰਸਕ ਵੀ ਉਸ ਨੂੰ ਮੁਸਕਰਾਉਂਦੇ ਦੇਖ ਖੁਸ਼ ਹੋ ਗਏ ਹਨ।