ਲੁਧਿਆਣਾ ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਸਿਮਰਜੀਤ ਬੈਂਸ਼ ਦੀਆਂ ਮੁਸ਼ਕਿਲਾ ਦੇ ਵਿੱਚ ਵਾਧਾ ਹੋ ਸਕਦਾ ਹੈ | ਦੱਸ ਦਈਏ ਕਿ ਲੁਧਿਆਣਾ ਜ਼ਿਲ੍ਹਾ ਅਦਾਲਨ ਨੇ ਬੈਂਸ ਨੂੰ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਹਨ | ਦੱਸਣਯੋਗ ਹੈ ਕਿ ਜ਼ਿਲ੍ਹਾ ਅਦਾਲਤ ਦੇ ਮੁੱਖ ਨਿਆਂਇਕ ਮੈਜਿਸਟਰੇਟ ਹਰਸਿਮਰਨਜੀਤ ਸਿੰਘ ਦੀ ਅਦਾਲਤ ਨੇ ਇਰ ਆਦੇਸ਼ ਜਾਰੀ ਕੀਤੇ ਹਨ।
ਇਹ ਮਾਮਲਾ 2020 ਵਿੱਚ ਲੋਕ ਇਨਸਾਫ ਪਾਰਟੀ ਦੇ ਸਿਮਰਨਜੀਤ ਬੈਂਸ ਦੇ ਵੱਲੋਂ ਪੁਲਿਸ਼ ਕਮਿਸ਼ਨਰ ਦੇ ਦਫ਼ਤਰ ਬਾਹਰ ਧਰਨਾ ਪ੍ਰਦਰਸ਼ ਕੀਤਾ ਗਿਆ ਸੀ | ਇਸ ਪ੍ਰਦਰਸ਼ਨ ਦੇ ਵਿੱਚ ਪ੍ਰਦਰਸ਼ਨਕਾਰੀਆਂ ਦੇ ਨਾ ਹੀ ਮਾਸਕ ਪਾਏ ਗਏ ਸੀ ਅਤੇ ਨਾਂ ਹੀ ਕਿਸੇ ਵੱਲੋਂ ਸੋਸ਼ਲ ਡਿਸਟੈਂਸ ਦੀ ਪਾਲਣਾ ਕੀਤੀ ਗਈ ਸੀ | ਜਿਸ ਨੂੰ ਲੈ ਕੇ ਪੁਲਿਸ ਵੱਲੋਂ ਸਿਮਰਨਜੀਤ ਬੈਂਸ਼ ਨੂੰ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ |
ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਅਦਾਲਤ ਨੇ 7 ਸਤੰਬਰ ਨੂੰ ਮੁਲਜ਼ਮਾਂ ਨੂੰ ਪੇਸ਼ ਹੋਣ ਦੇ ਆਦੇਸ਼ ਦਿੱਤੇ ਸੀ ਪਰ ਮੁਲਜ਼ਮ ਪੇਸ਼ ਨਹੀਂ ਹੋਏ, ਜਿਸ ਤੋਂ ਬਾਅਦ ਅਦਾਲਤ ਨੇ ਜ਼ਮਾਨਤੀ ਵਾਰੰਟ ਜਾਰੀ ਕੀਤੇ ਪਰ ਮੁਲਜ਼ਮ ਹਾਜ਼ਿਰ ਨਹੀਂ ਹੋਏ। ਹਣ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ 5 ਅਕਤੂਬਰ ਤੱਕ ਅਦਾਲਤ ਵਿੱਚ ਪੇਸ਼ ਹੋਣ ਲਈ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਹਾਈ ਕੋਰਟ ਦੇ ਆਦੇਸ਼ ਤੋਂ ਬਾਅਦ ਲੁਧਿਆਣਾ ਦੇ ਆਤਮਾ ਨਗਰ ਦੇ ਵਿਧਾਇਕ ਦੇ ਖਿਲਾਫ ਬਲਾਤਕਾਰ ਦੇ ਇਲਜ਼ਾਮਾਂ ਨੂੰ ਲੈ ਕੇ ਵੀ ਵਿੱਚ ਕੇਸ ਵੀ ਦਰਜ ਕੀਤਾ ਗਿਆ ਸੀ।