ਸਿੰਘੂ ਬਾਰਡਰ ‘ਤੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਅੰਦੋਲਨਕਾਰੀਆਂ ਦੇ ਮੁੱਖ ਸਟੇਜ ਦੇ ਕੋਲ ਇੱਕ ਨੌਜਵਾਨ ਦੀ ਲਾਸ਼ ਲਟਕੀ ਹੋਈ ਮਿਲੀ।ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ ਕੀਤੀ ਗਈ ਫਿਰ ਉਸਦਾ ਹੱਥ ਕੱਟ ਕੇ ਬੈਰੀਕੇਡ ਨਾਲ ਲਟਕਾ ਦਿੱਤਾ ਗਿਆ।
ਦੂਜੇ ਪਾਸੇ ਇਸ ਘਟਨਾ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਨੇ ਐਮਰਜੈਂਸੀ ਬੈਠਕ ਬੁਲਾਈ ਹੈ।ਦਿੱਲੀ , ਹਰਿਆਣਾ ਤੇ ਯੂਪੀ ਦੀਆਂ ਵੱਖ ਵੱਖ ਸਰਹੱਦਾਂ ‘ਤੇ ਕਿਸਾਨਾਂ ਨਵੇਂ ਖੇਤੀ ਕਾਨੂੰਨਾਂ ਦੇ ਵਿਰੁੱਧ ਧਰਨਾ ਦੇ ਰਹੇ ਹਨ।ਧਰਨੇ ਨੂੰ 9 ਮਹੀਨਿਆਂ ਤੋਂ ਜਿਆਦਾ ਸਮਾਂ ਬੀਤ ਚੁੱਕਾ ਹੈ।ਕਿਸਾਨ ਸੰਗਠਨਾਂ ਅਤੇ ਸਰਕਾਰ ਵਿਚਾਲੇ 11 ਦੌਰ ਦੀਆਂ ਬੈਠਕਾਂ ਹੋਈਆਂ, ਪਰ ਸਾਰੀਆਂ ਬੇਸਿੱਟਾ ਰਹੀਆਂ।