ਮਾਨ ਸਰਕਾਰ ਲਗਾਤਾਰ ਐਕਸ਼ਨ ਮੋਡ ‘ਚ ਹੈ।ਬੀਤੇ ਦਿਨੀਂ ਹੀ ਮਾਨ ਸਰਕਾਰ ਵਲੋਂ ਐਲਾਨ ਕੀਤਾ ਗਿਆ ਸੀ ਕਿ ਕੋਈ ਵੀ ਨਿੱਜੀ ਸਕੂਲ ਨਾ ਤਾਂ ਫੀਸਾਂ ਵਧਾ ਸਕਦਾ ਤੇ ਨਾ ਹੀ ਜ਼ਬਰਦਸਤੀ ਵਰਦੀਆਂ ਤੇ ਕਿਤਾਬਾਂ ਦੇ ਸਕਦੇ ਬੱਚਿਆਂ ਦੇ ਮਾਪੇ ਬਾਜ਼ਾਰ ‘ਚੋਂ ਆਪਣੀ ਮਰਜ਼ੀ ਨਾਲ ਕਿਤਾਬਾਂ ਤੇ ਵਰਦੀਆਂ ਖ੍ਰੀਦਣਗੇ।ਇਸ ਦੇ ਬਾਵਜੂਦ ਨਿੱਜੀ ਸਕੂਲਾਂ ਵਲੋਂ ਮਾਪਿਆਂ ਨੂੰ ਤੰਗ ਕੀਤਾ ਜਾ ਰਿਹਾ ਹੈ।ਜਿਸ ‘ਤੇ ਸਿੱਖਿਆ ਮੰਤਰੀ ਮੀਤ ਹੇਅਰ ਕਾਰਵਾਈ ਕਰਨ ਜਾ ਰਹੇ ਹਨ।
ਦੱਸ ਦੇਈਏ ਕਿ ਸਿੱਖਿਆ ਮੰਤਰੀ ਮੀਤ ਹੇਅਰ ਨੇ ਕਿਹਾ ਕਿ 720 ਨਿੱਜੀ ਸਕੂਲਾਂ ਖਿਲਾਫ਼ ਮਾਪਿਆਂ ਵੱਲੋਂ ਲੁੱਟ ਦੀਆਂ ਸ਼ਿਕਾਇਤਾਂ ਮਿਲੀਆਂ ਹਨ।
720 ਨਿਜੀ ਸਕੂਲ ਜਿੰਨ੍ਹਾਂ ਖਿਲਾਫ ਮਾਪਿਆਂ ਦੀ ਲੁੱਟ ਦੀਆਂ ਸ਼ਕਾਇਤਾਂ ਮਿਲੀਆਂ ਸਨ, ਜਾਂਚ ਦੇ ਹੁਕਮ ਕੀਤੇ ਗਏ ਹਨ ।
ਦੋਸ਼ੀ ਪਾਏ ਜਾਣ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ । pic.twitter.com/vtWPbRGe1E— Gurmeet Singh Meet Hayer (@meet_hayer) April 23, 2022
ਮੰਤਰੀ ਹੇਅਰ ਨੇ ਕਿਹਾ ਕਿ ਅਜਿਹੇ ਸਕੂਲਾਂ ਖਿਲਾਫ਼ ਜਾਂਚ ਦੇ ਹੁਕਮ ਦਿੱਤੇ ਗਏ ਹਨ। ਦੋਸ਼ੀ ਪਾਏ ਜਾਣ ‘ਤੇ ਇਨ੍ਹਾਂ ਸਕੂਲਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਦੱਸ ਦੇਈਏ ਕਿ ਨਿੱਜੀ ਸਕੂਲਾਂ ਨੂੰ ਮਨਮਾਨੀ ਕਰਨ ਤੋਂ ਰੋਕਣ ਲਈ ਇਹ ਕਦਮ ਚੁੱਕਿਆ ਗਿਆ ਹੈ। ਜਾਂਚ ਵਿੱਚ ਵੇਖਿਆ ਜਾਵੇਗਾ ਕਿ ਸਕੂਲ ਸਰਕਾਰ ਮੁਤਾਬਕ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਨ ਕਿ ਨਹੀਂ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੇ ਸਾਰੇ ਨਿੱਜੀ ਸਕੂਲਾਂ ਨੂੰ ਸਾਰੀ ਦੁਕਾਨਾਂ ‘ਤੇ ਕਿਤਾਬਾਂ ਤੇ ਵਰਦੀਆਂ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਸਨ, ਤਾਂਜੋ ਮਾਪੇ ਕਿਸੇ ਵੀ ਦੁਕਾਨ ਤੋਂ ਖਰੀਦਦਾਰੀ ਕਰ ਸਕਣ। ਪਰ ਇਸ ਦੇ ਬਾਵਜੂਦ ਕਈ ਨਿੱਜੀ ਸਕੂਲ ਸਰਕਾਰ ਵੱਲੋਂ ਦਿੱਤੇ ਹੁਕਮਾਂ ਦੀ ਪਾਲਣਾ ਨਹੀਂ ਕਰ ਰਹੇ, ਜਿਸ ਕਰਕੇ ਪਹਿਲਾਂ ਵੀ ਉਨ੍ਹਾਂ ਨੂੰ ਹਿਦਾਇਤਾਂ ਦਿੱਤੀਆਂ ਗਈਆਂ ਹਨ।