27 ਜੂਨ ਨੂੰ ਵਿਧਾਨ ਸਭਾ ਸੈਸ਼ਨ ਦੌਰਾਨ ਪੇਸ਼ ਹੋਣ ਵਾਲਾ ਬਜਟ ਹੁਣ ਤੱਕ ਦੇ ਪੇਸ਼ ਕੀਤੇ ਗਏ ਬਜਟਾਂ ਨਾਲੋਂ ਵੱਖਰਾ ਹੋਵੇਗਾ।ਇਸ ਬਜਟ ‘ਚ ਆਪ ਸਰਕਾਰ ਸਿੱਖਿਆ, ਸਿਹਤ ਅਤੇ ਖੇਤੀਬਾੜੀ ‘ਤੇ ਫੋਕਸ ਹੋਵੇਗਾ।ਸ਼ੁੱਕਰਵਾਰ ਤੋਂ ਸ਼ੁਰੂ ਹੋਣ ਰਹੇ ਵਿਧਾਨ ਸਭਾ ਸੈਸ਼ਨ ‘ਚ ਆਮ ਆਦਮੀ ਪਾਰਟੀ ਇਸ ਸਾਲ ਦਾ ਬਜਟ ਪੇਸ਼ ਕਰਨ ਜਾ ਰਹੀ ਹੈ।ਵਿੱਤ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਇਸ ਸਮੇਂ ਬਜਟ ਤਜਵੀਜ਼ਾਂ ਨੂੰ ਅੰਤਮ ਰੂਪ ਦਿੱਤਾ ਜਾ ਰਿਹਾ ਹੈ।
ਇਸ ਬਜਟ ‘ਚ ਨਵੀਂ ਸਰਕਾਰ ਨੇ ਸਿੱਖਿਆ, ਸਿਹਤ ਅਤੇ ਖੇਤੀਬਾੜੀ ਖੇਤਰਾਂ ਲਈ ਅਲਾਟਮੈਂਟ ‘ਚ ਚੰਗਾ ਵਾਧਾ ਕੀਤਾ ਹੈ।ਅਧਿਕਾਰੀਆਂ ਨੇ ਪਿਛਲੇ ਕੁਝ ਸਾਲਾਂ ਦੇ ਮੁਕਾਬਲੇ ਇਨ੍ਹਾਂ ਸੈਕਟਰਾਂ ‘ਚ ਵੰਡ ਕਰੀਬ 15-20 ਫੀਸਦੀ ਰਹਿਣ ਦਾ ਅਨੁਮਾਨ ਲਗਾਇਆ ਹੈ।ਇਸ ਤੋਂ ਇਲਾਵਾ ਨਵੀਂ ਸਰਕਾਰ ਐਕਸਾਈਜ਼ ਡਿਊਟੀ ਤੋਂ ਵੱਧ ਟੈਕਸ ਇਕੱਠਾ ਕਰਨ ਅਤੇ ਖਣਿਜਾਂ ਵੀ ਵਿਕਰੀ ਤੋਂ ਮਾਲੀਆ ਜੁਟਾਉਣ ‘ਤੇ ਜ਼ੋਰ ਦੇਵੇਗੀ।