ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ।ਦੋਵਾਂ ਨੇਤਾਵਾਂ ਵਿਚਾਲੇ ਕਰੀਬ ਇੱਕ ਘੰਟਾ ਬੈਠਕ ਚੱਲੀ, ਬੈਠਕ ‘ਚ ਪੰਜਾਬ ਕੈਬਿਨੇਟ ਵਿਸਤਾਰ ਦੇ ਨਾਲ-ਨਾਲ ਸੁਨੀਲ ਜਾਖੜ ਦੀ ਭੂਮਿਕਾ ‘ਤੇ ਚਰਚਾ ਹੋਈ।
ਸੂਤਰਾਂ ਅਨੁਸਾਰ, ਜਾਖੜ ਨੂੰ ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਮਹੱਤਵਪੂਰਨ ਜ਼ਿੰਮੇਵਾਰੀ ਮਿਲਣ ਵਾਲੀ ਹੈ।ਜਾਖੜ ਨੇ ਕਾਂਗਰਸ ਹਾਈਕਮਾਂਡ ਨੂੰ ਕਹਿ ਦਿੱਤਾ ਹੈ ਕਿ ਉਹ ਦਿੱਲੀ ਦੀ ਥਾਂ ਪੰਜਾਬ ‘ਚ ਹੀ ਕੰਮ ਕਰਨਾ ਚਾਹੁੰਦੇ ਹਨ।ਜਾਣਕਾਰੀ ਮੁਤਾਬਕ ਜਾਖੜ ਨੂੰ ਟਿਕਟ ਡਿਸਟ੍ਰੀਬਿਊਸ਼ਨ ਕਮੇਟੀ ਦਾ ਚੇਅਰਮੈਨ ਜਾਂ ਮੈਂਬਰ ਬਣਾਇਆ ਜਾ ਸਕਦਾ ਹੈ।